ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੰਮ੍ਰਿਤਸਰ : ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਣ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਦਿੱਲੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਲੋਕਾਂ ਨੂੰ ਮਹਿੰਗਾਈ ਦਾ ਜ਼ੋਰਦਾਰ ਕਰੰਟ ਲੱਗਿਆ ਹੈ। ਕੇਂਦਰ ਸਰਕਾਰ ਨੇ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਹਾਲਾਂਕਿ ਸਰਕਾਰ ਨੇ ਇਸ 'ਤੇ ਮਿਲਣ ਵਾਲੀ ਸਬਸਿਡੀ ਵੀ ਵਧਾਈ ਹੈ, ਪਰ ਇਸ ਦੇ ਬਾਵਜੂਦ ਜੇਬ 'ਤੇ ਬੋਝ ਪੈ ਰਿਹਾ ਹੈ। ਬਗੈਰ ਸਬਸਿਡੀ ਵਾਲਾ ਸਿਲੰਡਰ 144 ਰੁਪਏ ਮਹਿੰਗਾ ਹੋ ਗਿਆ ਹੈ। ਐਲਪੀਜੀ ਦੀਆਂ ਵਧੀਆਂ ਕੀਮਤਾਂ ਨੇ ਇੱਕ ਵਾਰ ਫਿਰ ਲੋਕਾਂ ਨੂੰ ਸੜਕ 'ਤੇ ਲਿਆ ਦਿੱਤਾ ਹੈ।

 


 

ਅੱਜ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਅਗਵਾਈ 'ਚ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦੇ ਵਰਕਰਾਂ ਨੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਗੈਸ ਸਿਲੰਡਰਾਂ ਦੀਆਂ ਕੀਮਤਾਂ 'ਚ ਵਾਧੇ ਕਾਰਨ ਲੋਕਾਂ 'ਚ ਕਾਫੀ ਨਾਰਾਜ਼ਗੀ ਹੈ। 

 


 

ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਜਤਿੰਦਰ ਕੌਰ ਸੋਨੀਆ ਨੇ ਕਿਹਾ ਕਿ ਜਦੋਂ ਕੇਂਦਰ ਦੀ ਸੱਤਾ 'ਚ ਯੂਪੀਏ ਸੀ, ਉਦੋਂ ਭਾਜਪਾ ਮਹਿੰਗਾਈ ਡਾਇਨ ਹੋਣ ਦੀ ਗੱਲ ਕਹਿੰਦੀ ਸੀ, ਪਰ ਹੁਣ ਭਾਜਪਾ ਨੇ ਮਹਿੰਗਾਈ ਨੂੰ ਆਪਣਾ ਦੋਸਤ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਤੁਰੰਤ ਸਿਲੰਡਰਾਂ ਦੀਆਂ ਵਧੀਆਂ ਕੀਮਤਾਂ ਨੂੰ ਵਾਪਸ ਲੈਣਾ ਚਾਹੀਦਾ ਹੈ।

 


 

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਗ਼ੈਰ–ਸਬਸਿਡੀ ਵਾਲੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਭਾਰੀ ਵਾਧਾ ਕੀਤਾ ਗਿਆ ਸੀ। ਇੰਡੀਅਨ ਆਇਲ ਮੁਤਾਬਕ ਦਿੱਲੀ ’ਚ 14 ਕਿਲੋਗ੍ਰਾਮ ਵਾਲਾ ਸਿਲੰਡਰ ਹੁਣ 144.50 ਰੁਪਏ ਵਧ ਕੇ 858.50 ਰੁਪਏ ’ਚ ਮਿਲੇਗਾ। ਕੋਲਕਾਤਾ ’ਚ 896 ਰੁਪਏ ਦਾ ਹੋਵੇਗਾ ਜਦ ਕਿ ਮੁੰਬਈ ਦੇ ਲੋਕਾਂ ਨੂੰ 145 ਰੁਪਏ ਵੱਧ ਦੇਣੇ ਹੋਣਗੇ ਤੇ ਉੱਥੇ ਉਹ 829.50 ਰੁਪਏ ’ਚ ਮਿਲੇਗਾ। ਏਐੱਨਆਈ ਮੁਤਾਬਕ ਇਸ ਵਰ੍ਹੇ ਇੱਕ ਜਨਵਰੀ ਤੋਂ ਬਾਅਦ ਗੈਸ ਦੀਆਂ ਕੀਮਤਾਂ ਨਹੀਂ ਵਧੀਆਂ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress Party workers protest against price hike of LPG at Amritsar