ਅਗਲੀ ਕਹਾਣੀ

​​​​​​​ਕਾਂਗਰਸ ਨੇ ਕਰਤਾਰਪੁਰ ਸਾਹਿਬ ਲਾਂਘਾ ਰੁਕਵਾ ਦੇਣੈ: ਹਰਸਿਮਰਤ ਕੌਰ ਬਾਦਲ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ

ਫ਼ੂਡ ਪ੍ਰਾਸੈਸਿੰਗ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਸਿੱਖ ਕੌਮ ਨੂੰ ਅਪੀਲ ਕਰਦਿਆਂ ਆਖਿਆ ਹੈ ਕਿ ਅੰਤ ਨੂੰ ਹੁਣ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਇਨਸਾਫ਼ ਮਿਲਣ ਲੱਗ ਪਿਆ ਹੈ। ਉਨ੍ਹਾਂ ਕਿਹਾ ਕਿ ਹੁਣ ਕਰਤਾਰਪੁਰ ਸਾਹਿਬ ਲਾਂਘਾ ਵੀ ਤਿਆਰ ਹੋਣ ਜਾ ਰਿਹਾ ਹੈ। ‘ਜੇ ਤੁਸੀਂ ਪ੍ਰਧਾਨ ਮੰਤਰੀ (PM) ਨਰਿੰਦਰ ਮੋਦੀ ਤੇ ਉਨ੍ਹਾਂ ਦੀ ਸਰਕਾਰ ਨਾਲ ਖੜ੍ਹਦੇ ਹੋ, ਤਾਂ ਮੈਂ ਯਕੀਨ ਦਿਵਾਉਂਦੀ ਹਾਂ ਕਿ ਕਾਂਗਰਸ ਤੇ ਗਾਂਧੀ ਪਰਿਵਾਰ ਗੱਲਬਾਤ ਤੇ ਦਹਿਸ਼ਤਗਰਦੀ ਦੇ ਪੱਜ ਇਸ ਲਾਂਘੇ ਦਾ ਕੰਮ ਰੁਕਵਾ ਦੇਣਗੇ।’

 

 

ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅੱਜ ਜੇ ਪੰਜਾਬ ਦੋ ਭਾਗਾਂ ਵਿੱਚ ਵੰਡਿਆ ਹੋਇਆ ਹੈ, ਤਾਂ ਇਸ ਲਈ ਸਾਬਕਾ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ਦਾ ਫ਼ੈਸਲਾ ਜ਼ਿੰਮੇਵਾਰ ਹੈ। ਕਰਤਾਰਪੁਰ ਸਾਹਿਬ ਬਹੁਤ ਆਸਾਨੀ ਨਾਲ ਭਾਰਤੀ ਸਰਹੱਦ ਦੇ ਅੰਦਰ ਆ ਸਕਦਾ ਸੀ। ‘ਸਿੱਖਾਂ ਨੂੰ ਦਬਾਉਣ ਤੇ ਉਨ੍ਹਾਂ ਦਾ ਮਨੋਬਲ ਤੋੜਨ ਲਈ ਹੀ ਜਵਾਹਰਲਾਲ ਨੇ ਪੰਜਾਬ ਨੂੰ ਤੁੜਵਾਇਆ ਤੇ ਫਿਰ ਜਦੋਂ ਇੰਦਰਾ ਗਾਂਧੀ ਆਏ, ਤਾਂ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਉੱਤੇ ਹਮਲਾ ਕਰਵਾ ਦਿੱਤਾ।’

 

 

ਉਸ ਹਮਲੇ ਵਿੱਚ ਹਜ਼ਾਰਾਂ ਨਿਰਦੋਸ਼ ਸਿੱਖ ਮਾਰੇ ਗਏ। ਫਿਰ ਉਸ ਦਾ ਪੁੱਤਰ ਰਾਜੀਵ ਗਾਂਘੀ ਆਇਆ, ਜਿਸ ਨੇ ਆਪਣੇ ਸਿਆਸੀ ਕਾਰਨਾਂ ਕਰ ਕੇ ਹਜ਼ਾਰਾਂ ਸਿੱਖਾਂ ਨੂੰ ਮਰਵਾਇਆ। ਹੁਣ ਰਾਹੁਲ ਗਾਂਧੀ ਵੀ ਪਾਕਿਸਤਾਨ ਦੀ ਬੋਲੀ ਬੋਲ ਰਿਹਾ ਹੈ।

 

 

ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ‘ਨਵਜੋਤ ਸਿੱਧੂ ਪਾਕਿਸਤਾਨ ਦੇ ਤਰਫ਼ਦਾਰ ਹਨ, ਇਸ ਲਈ ਉਨ੍ਹਾਂ ਨੇ ਤਾਂ ਪਾਕਿਸਤਾਨ ਬਾਰੇ ਬੋਲਣਾ ਹੀ ਹੈ।’

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress will stop Kartarpur Sahib Corridor Harsimrat Kaur Badal