ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਕਾਂਗਰਸ ਦੇ ਸਾਰੇ 13 ਉਮੀਦਵਾਰਾਂ ਦੀ ਜਿੱਤ ਪੱਕੀ: ਕੈਪਟਨ ਅਮਰਿੰਦਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਲੋਕ ਸਭਾ ਚੋਣਾਂ ਚ ਕਾਂਗਰ ਸੂਬੇ ਦੀਆਂ ਸਾਰੀਆਂ 13 ਸੀਟਾਂ ਤੇ ਜਿੱਤ ਹਾਸਲ ਕਰੇਗੀ। ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਲਈ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਲੋਕਾਂ ’ਤੇ ਪੂਰਾ ਭਰੋਸਾ ਹੈ।

 

ਕੈਪਟਨ ਨੇ ਕਿਹਾ ਕਿ ਸੂਬੇ ਚ ਸ਼੍ਰੋਮਣੀ ਅਕਾਲੀ ਦਲ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੀ ਹੈ ਆਮ ਆਦਮੀ ਪਾਰਟੀ ਦਾ ਆਧਾਰ ਵੀ ਖ਼ਤਮ ਹੋ ਗਿਆ ਹੈ।

 

ਕਾਂਗਰਸ ਜਰਨਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਸੂਬੇ ਚ ਰੋਡ ਸ਼ੋਅ ਦੇ ਇਕ ਦਿਨ ਬਾਅਦ ਬੁੱਧਵਾਰ ਨੂੰ ਹਿੰਦੁਸਤਾਨ ਟਾਈਮਜ਼ ਨਾਲ ਕੈਪਟਨ ਅਮਰਿੰਦਰ ਸਿੰਘ ਨੇ ਖਾਸ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਇਹ ਸਾਫ ਹੋ ਗਿਆ ਸੀ ਕਿ ਸੂਬੇ ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਜਪਾ ਲੋਕਾਂ ਦੀਆਂ ਉਮੀਦਾਂ ਤੇ ਖਰੀ ਨਹੀਂ ਉਤਰੀ। ਦੇਸ਼ ਦੀ ਜਨਤਾ ਹੁਣ ਕੇਂਦਰ ਚ ਵੀ ਬਦਲਾਅ ਚਾਹੁੰਦੀ ਹੈ। ਪੰਜਾਬ ਚ ਕਾਂਗਰਸ ਨੇ ਸਾਰੇ ਯੋਗ ਉਮੀਦਵਾਰਾਂ ਨੂੰ ਟਿਕਟ ਦਿੱਤੀ ਹੈ ਤੇ ਉਨ੍ਹਾਂ ਦੀ ਜਿੱਤ ਤੈਅ ਹੈ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress will win all 13 seats in Punjab says Amarinder Singh