ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸੀਆਂ ਨੇ ਸਾੜੀਆਂ ਸੁਖਬੀਰ ਬਾਦਲ ਦੀਆਂ ਫ਼ੋਟੋਆਂ, ਕਾਲਖ ਮਲਣ ਵਾਲਾ ਕਾਬੂ

ਲੁਧਿਆਣਾ `ਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਨੂੰ ਦੁੱਧ ਨਾਲ ਧੋਂਦੇ ਕਾਂਗਰਸੀ ਆਗੂ

ਅੱਜ ਸਵੇਰੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ `ਤੇ ਲੁਧਿਆਣਾ `ਚ ਅਕਾਲੀ ਆਗੂਆਂ ਵੱਲੋਂ ਕਾਲਖ ਪੋਤ ਦੇਣ ਨਾਲ ਪੰਜਾਬ `ਚ ਮਾਹੌਲ ਕੁਝ ਤਣਾਅ ਭਰਪੂਰ ਹੋ ਗਿਆ।


ਸ਼ਾਮ ਤੱਕ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਇਸ ਮੁੱਦੇ `ਤੇ ਮਾਫ਼ੀ ਮੰਗਣ ਲਈ ਕਿਹਾ, ਉੱਥੇ ਕਾਂਗਰਸੀ ਕਾਰਕੁੰਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਤਸਵੀਰਾਂ `ਤੇ ਕਾਲਖ ਮਲ਼ ਕੇ ਅਤੇ ਉਨ੍ਹਾਂ ਨੂੰ ਅੱਗ ਲਾ ਕੇ ਆਪਣੀ ਭੜਾਸ ਕੱਢਣੀ ਸ਼ੁਰੂ ਕਰ ਦਿੱਤੀ।


ਇਸ ਦੌਰਾਨ ਅੱਜ ਲੁਧਿਆਣਾ ਦੇ ਬਹੁਤ ਸਾਰੇ ਸਥਾਨਕ ਕਾਂਗਰਸੀ ਆਗੂਆਂ ਨੇ ਕਿੰਨਾ ਚਿਰ ਰਾਜੀਵ ਗਾਂਧੀ ਦੇ ਬੁੱਤ ਨੂੰ ਦੁੱਧ ਨਾਲ ਧੋਣਾ ਜਾਰੀ ਰੱਖਿਆ।


ਇਹ ਖ਼ਬਰ ਲਿਖੇ ਜਾਣ ਤੱਕ ਮਾਹੌਲ ਲਗਾਤਾਰ ਤਣਾਅਪੂਰਨ ਬਣਿਆ ਹੋਇਆ ਸੀ; ਭਾਵੇਂ ਰਾਜੀਵ ਗਾਂਧੀ ਦੇ ਬੁੱਤ `ਤੇ ਕਾਲ਼ਖ ਮਲਣ ਵਾਲੇ ਯੂਥ ਅਕਾਲੀ ਦਲ ਦੇ ਦੋ ਆਗੂਆਂ `ਚੋਂ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।    

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress workers burn Sukhbir Badal Photos