ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਜ਼ਿਮਨੀ ਚੋਣਾਂ ਕਾਂਗਰਸ ਆਸਾਨੀ ਨਾਲ ਜਿੱਤ ਲਵੇਗੀ: ਕੈਪਟਨ ਅਮਰਿੰਦਰ ਸਿੰਘ

ਪੰਜਾਬ ’ਚ ਜ਼ਿਮਨੀ ਚੋਣਾਂ ਕਾਂਗਰਸ ਆਸਾਨੀ ਨਾਲ ਜਿੱਤ ਲਵੇਗੀ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ’ਚ ਕਿਸਾਨ ਤੇ ਪਸ਼ੂ–ਪਾਲਣ ਮੇਲੇ ਦਾ ਉਦਘਾਟਨ ਕੀਤਾ।

 

 

ਇਸ ਮੌਕੇ ਮੇਲੇ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇਸ ਮੇਲੇ ਵਿੱਚ ਇੰਨੀ ਵੱਡੀ ਗਿਣਤੀ ’ਚ ਇਕੱਠੇ ਹੋਏ ਕਿਸਾਨਾਂ ਨੂੰ ਵੇਖ ਕੇ ਬਹੁਤ ਖ਼ੁਸ਼ ਹੋਏ ਹਨ।

 

 

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹੁਣ ਸਰਕਾਰ ਦੀਆਂ ਵੱਖੋ–ਵੱਖਰੀਆਂ ਪਹਿਲਕਦਮੀਆਂ ਰਾਹੀਂ ਨਵੀਆਂ ਤੇ ਵਾਤਾਵਰਣ–ਪੱਖੀ ਤਕਨੀਕਾਂ ਵੱਲ ਅੱਗੇ ਵਧ ਰਿਹਾ ਹੈ।

 

 

ਮੁੱਖ ਮੰਤਰੀ ਜਦੋਂ ਕਿਸਾਨਾਂ ਨੂੰ ਹੈਪੀ ਸੀਡਰ ਦੀ ਵਰਤੋਂ ਕਰਨ ਲਈ ਆਖਦਿਆਂ ਉਨ੍ਹਾਂ ਨੂੰ ਝੋਨੇ ਦੀ ਪਰਾਲ਼ੀ ਨਾ ਸੜਨ ਦੀ ਸਲਾਹ ਰਹੇ ਸਨ, ਤਦ ਕੁਝ ਕਿਸਾਨਾਂ ਨੇ ਉਨ੍ਹਾਂ ਦਾ ਵਿਰੋਧ ਕਰਨ ਦਾ ਜਤਨ ਵੀ ਕੀਤਾ।

 

 

ਗੁਰਪ੍ਰੀਤ ਸਿੰਘ ਨਿੱਬਰ ਦੀ ਰਿਪੋਰਟ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸ ਯੂਨੀਵਰਸਿਟੀ ’ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਆਉਂਦੀ 21 ਅਕਤੂਬਰ ਨੂੰ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਆਸਾਨੀ ਨਾਲ ਜਿੱਤ ਲਵੇਗੀ।

 

 

ਮੁੱਖ ਮੰਤਰੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਜਿਵੇਂ ਪੰਜਾਬ ਦੀ ਜਨਤਾ ਨੇ ਵਿਰੋਧੀ ਪਾਰਟੀਆਂ ਨੂੰ ਰੱਦ ਕੀਤਾ ਸੀ; ਤਿਵੇਂ ਹੀ ਇਨ੍ਹਾਂ ਜ਼ਿਮਨੀ ਚੋਣਾਂ ’ਚ ਵੀ ਕਾਂਗਰਸ ਪਾਰਟੀ ਨੂੰ ਹੀ ਜਿੱਤ ਹਾਸਲ ਹੋਵੇਗੀ।

ਪੰਜਾਬ ’ਚ ਜ਼ਿਮਨੀ ਚੋਣਾਂ ਕਾਂਗਰਸ ਆਸਾਨੀ ਨਾਲ ਜਿੱਤ ਲਵੇਗੀ: ਕੈਪਟਨ ਅਮਰਿੰਦਰ ਸਿੰਘ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress would easily win bypolls in Punjab says Captain Amrinder Singh