ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੁਧਿਆਣਾ ’ਚ ਹੌਲਦਾਰ ਨੇ ਝੂਠੇ ਕੇਸ ਦਾ ਡਰ ਪਾ ਕੇ ਮੰਗੇ ਸੀ 50,000

ਲੁਧਿਆਣਾ ਵਿਖੇ ਪੁਲਿਸ ਚੌਂਕੀ ਹੰਬੜਾ ਚ ਤਾਇਨਾਤ ਹੌਲਦਾਰ ਸਰਬਜੀਤ ਸਿੰਘ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ

 

ਵਿਜੀਲੈਂਸ ਬਿਓਰੋ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਜਮੇਰ ਸਿੰਘ ਵਾਸੀ ਲੁਧਿਆਣਾ ਨੇ ਸ਼ਿਕਾਇਤ ਦੋਸ਼ ਲਾਇਆ ਕਿ ਉਕਤ ਹੌਲਦਾਰ ਵਲੋਂ ਉਸ ਖਿਲਾਫ਼ ਚੋਰੀ ਦਾ ਝੂਠਾ ਕੇਸ ਦਰਜ ਨਾ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 30,000 ਤੈਅ ਹੋਇਆ ਹੈ ਉਸ ਵਲੋਂ ਉਕਤ ਹੌਲਦਾਰ ਨੂੰ ਇਸ ਮਾਮਲੇ ਰਿਸ਼ਵਤ ਵਜੋਂ ਪਹਿਲੀ ਕਿਸ਼ਤ ਦੇ 5,000 ਰੁਪਏ ਅਦਾ ਕੀਤੇ ਜਾ ਚੁੱਕੇ ਹਨ

 

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਦੂਜੀ ਕਿਸ਼ਤ ਵਜੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ

 

ਤਾਜ਼ਾ ਜਾਣਕਾਰੀ ਮੁਤਾਬਕ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:constable demands bribe for fake police case in ludhiana