ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਲਾਂਘੇ ਦਾ ਨਿਰਮਾਣ ਕਾਰਜ 31 ਅਕਤੂਬਰ ਤੱਕ ਹੋਵੇਗਾ ਮੁਕੰਮਲ: ਸਿੰਗਲਾ

ਲੋਕ ਨਿਰਮਾਣ ਮੰਤਰੀ ਨੇ ਡੇਰਾ ਬਾਬਾ ਨਾਨਕ ਵਿਖੇ ਲਾਂਘੇ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ


ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੁੱਲ੍ਹ ਰਹੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕੰਮ ਦਾ ਜਾਇਜ਼ਾ ਲੈਣ ਮੰਗਲਵਾਰ ਨੂੰ ਡੇਰਾ ਬਾਬਾ ਨਾਨਕ ਪੁੱਜੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਭਾਰਤ ਵਾਲੇ ਨਿਰਮਾਣ ਕੰਮ ਹਰ ਹੀਲੇ 31 ਅਕਤੂਬਰ ਤੱਕ ਮੁਕੰਮਲ ਹੋ ਜਾਵੇਗਾ।

 

ਸ੍ਰੀ ਸਿੰਗਲਾ ਨੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਜ਼ੀਰੋ ਲਾਈਨ ਉਪਰ ਚੱਲ ਰਹੇ ਕੰਮ ਸਮੇਤ ਸੜਕਾਂ, ਪੁੱਲਾਂ, ਇੰਟਗਰੇਟਿਡ ਚੈਕ ਪੋਸਟ (ਆਈ.ਸੀ.ਪੀ.) ਆਦਿ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਸੰਤੁਸ਼ਟੀ ਜ਼ਾਹਰ ਕੀਤੀ। 

 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 15 ਤੋਂ 31 ਅਕਤੂਬਰ ਵਿਚਾਲੇ ਸਾਰੇ ਕੰਮ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਸੀ ਅਤੇ ਅੱਜ ਦੀ ਜ਼ਮੀਨੀ ਪੱਧਰ 'ਤੇ ਦੇਖਣ ਉਪਰੰਤ ਤਸੱਲੀ ਹਾਸਲ ਹੋਈ।

 

ਸ੍ਰੀ ਸਿੰਗਲਾ ਨੇ ਦੱਸਿਆ ਕਿ ਕੌਮਾਂਤਰੀ ਸਰਹੱਦ ਉਤੇ ਪਾਕਿਸਤਾਨ ਨਾਲ ਭਾਰਤ ਨੂੰ ਜੋੜਦਾ ਪੁਲ ਭਾਰਤ ਵਾਲੇ ਪਾਸੇ ਉਤੇ ਤਾਂ ਬਣ ਗਿਆ ਹੈ ਪਰ ਹਾਲੇ ਪਾਕਿਸਤਾਨ ਵਾਲਾ ਪੁਲ ਨਹੀਂ ਬਣਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਦੋਵੇਂ ਪੁੱਲ ਆਪਸ ਵਿੱਚ ਨਹੀਂ ਜੋੜਦੇ ਉਦੋਂ ਤੱਕ ਭਾਰਤ ਵਾਲਾ ਪੁਲ ਬੰਦ ਰਹੇਗਾ ਅਤੇ ਬਦਲਵੇਂ ਪ੍ਰਬੰਧ ਵਜੋਂ ਰਾਸਤਾ ਰੱਖਿਆ ਗਿਆ ਹੈ ਜਿਸ ਰਾਹੀਂ ਸ਼ਰਧਾਲੂ ਨੂੰ ਕੌਮਾਂਤਰੀ ਸਰਹੱਦ ਪਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ।


ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਚੀਫ ਇੰਜਨੀਅਰ ਅਰੁਣ ਕੁਮਾਰ ਤੇ ਜੇ.ਐਸ. ਮਾਨ, ਸੁਪਰਡੈਂਟ ਇੰਜਨੀਅਰ ਸੁਖਦੇਵ ਸਿੰਘ ਤੇ ਐਕਸੀਅਨ ਹਰਜੋਤ ਸਿੰਘ ਵੀ ਹਾਜ਼ਰ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Construction work of Kartarpur road will be completed by October 31: Singla