ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਿਜਲੀ-ਸ਼ਿਕਾਇਤਾਂ ਦੇ ਛੇਤੀ ਹੱਲ ਲਈ ਬਣਾਇਆ ‘ਖਪਤਕਾਰ ਵਕਾਲਤ ਸੈੱਲ’

---ਦਫਤਰ ਫੋਨ ਨੰਬਰ 0172-2720088 ਅਤੇ -ਮੇਲ dydirectormfpsercchd@gmail.com ਹੈ।---

 

ਪੰਜਾਬ ਦੇ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਹੋਰ ਸੁਚਾਰੂ ਬਣਾਏ ਜਾਣ ਨੂੰ ਯਕੀਨੀ ਬਣਾਉਣ ਹਿੱਤ ਪੰਜਾਬ ਰਾਜ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ (ਪੀ.ਐਸ..ਆਰ.ਸੀ) ਵਲੋਂਖਪਤਕਾਰ ਵਕਾਲਤ ਸੈੱਲਦੀ ਸਥਾਪਨਾ ਕੀਤੀ ਗਈ ਹੈ ਤਾਂ ਜੋ ਖਪਤਕਾਰਾਂ ਦੀਆਂ ਬਿਜਲੀ ਸਬੰਧੀ ਸ਼ਿਕਾਇਤਾਂ ਨਿਪਟਾਉਣ ਦੀ ਨਵੀਂ ਪ੍ਰਕਿਰਿਆ ਨੂੰ ਜਨਤਕ ਕੀਤਾ ਜਾ ਸਕੇ। ਇਸ ਤੋਂ ਇਲਾਵਾ ਸੂਬੇ ਭਰ ਇਸ ਸੈੱਲ ਦੇ ਸਬੰਧ ਵਿੱਚ ਜਾਗਰੂਕਤਾ ਫੈਲਾਉਣ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਗਈ ਹੈ।

 

ਜਾਣਕਾਰੀ ਮਿਲੀ ਹੈ ਕਿਖਪਤਕਾਰ ਵਕਾਲਤ ਸੈੱਲਨੂੰ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਮੌਜੂਦ ਤਰੀਕਿਆਂ, ਖਪਤਕਾਰਾਂ ਨੂੰ ਉਨਾਂ ਦੇ ਅਧਿਕਾਰਾਂ ਤੇ ਜ਼ਿੰਮੇਵਾਰੀਆਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਤੋਂ ਇਲਾਵਾ ਖਪਤਕਾਰਾਂ ਦੇ ਲਾਭ ਹਿੱਤ ਨਿਊਜ਼ ਲੈਟਰ ਜਾਰੀ ਕਰਨਾ ਲਾਜ਼ਮੀ ਹੈ।

 

ਖਪਤਕਾਰ ਵਕਾਲਤ ਸੈੱਲਵਲੋਂ ਘਰੇਲੂ ਖਪਤਕਾਰਾਂ ਨਾਲ ਸਬੰਧਤ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨਾਂ, ਮੱਧਮ ਅਤੇ ਛੋਟੇ ਦਰਜੇ ਦੇ ਉਦਯੋਗਾਂ ਦੀਆਂ ਐਸੋਸੀਏਸ਼ਨਾਂ, ਗੈਰ-ਸਰਕਾਰੀ ਸੰਗਠਨਾਂ (ਐਨ.ਜੀ.ਓਜ਼) ਨੂੰਸ਼ਿਕਾਇਤਾਂ ਦੇ ਨਿਪਟਾਰੇ ਦੀ ਵਿਧੀਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਮੇਂ-ਸਮੇਂ ਤੇ ਮੀਟਿੰਗਾਂ ਕੀਤੀਆਂ ਜਾਣਗੀਆਂ।

 

ਹਾਲਾਂਕਿ, ਕਿਸੇ ਵੀ ਸ਼ਿਕਾਇਤ ਸਬੰਧੀ ਬਿਜਲੀ ਉਪਭੋਗਤਾ ਐਮ ਐਂਡ ਐਫ ਦੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਵਾਲੀਆ ਨਾਲ ਸੰਪਰਕ ਕਰ ਸਕਦੇ ਹਨ, ਜਿਨਾਂ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ। ਉਨਾਂ ਦੇ ਦਫਤਰ ਫੋਨ ਨੰਬਰ 0172-2720088 ਅਤੇ -ਮੇਲ dydirectormfpsercchd@gmail.com ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Consumer Advocacy Cell Launches to Address Electricity Complaints in punjab