ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਵਿਡ ਰਾਹਤ ਫੰਡ ’ਚ ਪੰਜਾਬ ਰਾਜ ਬਿਜਲੀ ਨਿਗਮ ਨੇ ਪਾਇਆ ਯੋਗਦਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ 'ਤੇ ਪੀ.ਐਸ.ਪੀ.ਸੀ.ਐਲ /ਪੀ.ਐਸ.ਟੀ.ਸੀ.ਐਲ. ਦੀ ਮੈਨੇਜਮੈਂਟ, ਕਰਮਚਾਰੀਆਂ ਅਤੇ ਪੈਨਸ਼ਨਰਾਂ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ 7.91 ਕਰੋੜ ਰੁਪਏ ਦਾ ਯੋਗਦਾਨ ਪਾਇਆ ਗਿਆ ਹੈ


ਇਸ ਪਰਉਪਕਾਰੀ ਭਾਵਨਾ ਦੀ ਸ਼ਲਾਘਾ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਦਾਨ ਕੋਵਿਡ-19 ਕਾਰਨ ਪੈਦਾ ਹੋਏ ਹਾਲਾਤਾਂ ਵਿੱਚ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਵਿੱਚ ਵਧੇਰੇ ਸਹਾਈ ਸਿੱਧ ਹੋਵੇਗਾ


ਕਾਬਿਲੇਗੌਰ ਹੈ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੀ ਮੈਨੇਜਮੈਂਟ, ਕਰਮਚਾਰੀਆਂ ਅਤੇ ਪੈਨਸ਼ਨਰਾਂ ਵੱਲੋਂ ਕੋਰੋਨਵਾਇਰਸ ਵਿਰੁੱਧ ਜੰਗ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਆਪਣੀ ਇਕ ਦਿਨ ਦੀ ਤਨਖਾਹ/ਪੈਨਸ਼ਨ ਮੁੱਖ ਮੰਤਰੀ ਰਾਹਤ ਫੰਡ ਵਿਚ ਦਾਨ ਕੀਤੀ ਗਈ ਹੈ ਪਿਛਲੇ ਸਾਲ ਵੀ ਸੂਬੇ ਵਿੱਚ ਆਏ ਹੜ੍ਹਾਂ ਦੌਰਾਨ ਪੀਐਸਪੀਸੀਐਲ/ਪੀਐਸਟੀਸੀਐਲ ਦੇ ਕਰਮਚਾਰੀਆਂ/ਪੈਨਸ਼ਨਰਾਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਦਿਨ ਦੀ ਤਨਖਾਹ/ਪੈਨਸ਼ਨ ਦਾ ਯੋਗਦਾਨ ਪਾ ਕੇ ਆਪਣੀ ਇਕਜੁਟਤਾ ਪ੍ਰਗਟਾਈ ਸੀ


ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਕਾਰਪੋਰੇਸ਼ਨਾਂ ਦੇ ਕਰਮਚਾਰੀਆਂ ਵੱਲੋਂ ਗਰਮੀ, ਸਰਦੀ ਅਤੇ ਬਰਸਾਤ ਦੇ ਮੌਸਮ ਤੋਂ ਇਲਾਵਾ ਕਰਫਿਊ/ਲੌਕਡਾਊਨ ਦੌਰਾਨ ਸਖ਼ਤ ਹਾਲਾਤਾਂ ਵਿੱਚ ਦਿਨ-ਰਾਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ 7.91 ਕਰੋੜ ਰੁਪਏ ਦੀ ਇਹ ਰਾਸ਼ੀ ਆਰ.ਟੀ.ਜੀ.ਐਸ. ਰਾਹੀਂ ਪਹਿਲਾਂ ਹੀ ਮੁੱਖ ਮੰਤਰੀ ਕੋਵੀਡ -19 ਰਾਹਤ ਫੰਡ ਵਿਚ ਜਮ੍ਹਾਂ ਕਰਵਾ ਦਿੱਤੀ ਗਈ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Contribution of Punjab State Power Corporation to Covid Relief Fund