ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਦਾ ਅਸਰ: ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

ਕੋਰੋਨਾ ਦਾ ਅਸਰ: ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

ਕੋਰੋਨਾ ਵਾਇਰਸ ਦੇ ਘਾਤਕ ਅਸਰ ਕਾਰਨ ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਕੋਰੋਨਾ ਵਾਇਰਸ ਦੇ ਵਧਦੇ ਖ਼ਤਰੇ ਨੂੰ ਵੇਖਦਿਆਂ ਇਹ ਕਦਮ ਚੁੱਕਿਆ ਗਿਆ ਹੈ। ਬਜਟ ਸੈਸ਼ਨ ਦਾ ਦੂਜਾ ਗੇੜ 3 ਅਪ੍ਰੈਲ ਤੱਕ ਚੱਲਣਾ ਸੀ ਪਰ ਕੋਰੋਨਾ ਵਾਇਰਸ ਕਾਰਨ ਸਮੇਂ ਤੋਂ ਪਹਿਲਾਂ ਕਾਰਵਾਈ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

 

 

ਇਸ ਤੋਂ ਪਹਿਲਾਂ ਲੋਕ ਸਭਾ ’ਚ ਅੱਜ ਬਿਲ 2020 ਵੀ ਅੱਜ ਪਾਸ ਹੋ ਗਿਆ। ਕੋਰੋਨਾ ਦੇ ਅਸਰ ਕਾਰਨ ਸੰਸਦ ਦੇ ਦੋਵੇਂ ਸਦਨਾਂ ’ਚੋਂ ਵਿੱਤੀ ਬਿਲ ਪਾਸ ਹੋਣ ਤੋਂ ਬਾਅਦ ਸੋਮਵਾਰ ਨੂੰ ਬਜਟ ਸੈਸ਼ਨ ਦੀ ਸਮਾਪਤੀ ਹੋ ਰਹੀ ਹੈ।

 

 

ਲੋਕ ਸਭਾ ਤੇ ਰਾਜ ਸਭਾ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਫ਼ੈਸਲਾ ਸਰਬ–ਪਾਰਟੀ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਇਸ ਤੋਂ ਪਹਿਲਾਂ ਸਮਾਜਵਾਦੀ ਪਾਰਟੀ, ਟੀਐੱਮਸੀ ਤੇ ਸ਼ਿਵ ਸੈਨਾ ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਸੈਸ਼ਨ ’ਚ ਸ਼ਾਮਲ ਨਾ ਹੋਣ ਦਾ ਐਲਾਨ ਕਰ ਦਿੱਤਾ ਸੀ।

 

 

ਸੰਸਦ ਦੇ ਬਜਟ ਸੈਸ਼ਨ ਆਉਂਦੀ ਤਿੰਨ ਅਪ੍ਰੈਲ ਨੂੰ ਖ਼ਤਮ ਹੋਣਾ ਸੀ ਪਰ ਖ਼ਬਰ ਏਜੰਸੀ ਏਐੱਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਦਿੱਤੀ ਹੈ ਕਿ ਇਸ ਨੂੰ ਅੱਜ ਹੀ ਅਣਮਿੱਥੇ ਸਮੇਂ ਲਈ ਮੁਲਤਵੀ ਕੀਤਾ ਜਾ ਰਿਹਾ ਹੈ।

 

 

ਕੋਵਿਡ–19 ਤੋਂ ਪੈਦਾ ਹੋਏ ਖ਼ਤਰੇ ਦੇ ਮੱਦੇਨਜ਼ਰ ਇਸ ਸੈਸ਼ਨ ਨੂੰ ਨਿਰਧਾਰਤ ਸਮੇਂ ਤੋਂ 12 ਦਿਨ ਪਹਿਲਾਂ ਹੀ ਖ਼ਤਮ ਕੀਤਾ ਜਾ ਰਿਹਾ ਹੈ। ਤ੍ਰਿਣਮੂਲ ਕਾਂਗਰਸ ਸਮੇਤ ਕਈ ਸਿਆਸੀ ਪਾਰਟੀਆਂ ਨੇ ਕਈ ਮਿਆਦਾਂ ਲਈ ਬੰਦ ਦਾ ਐਲਾਨ ਕੀਤੇ ਜਾਣ ਕਾਰਨ ਸੋਮਵਾਰ ਨੂੰ ਸੈਸ਼ਨ ’ਚ ਸ਼ਾਮਲ ਨਾ ਹੋਣ ਦਾ ਫ਼ੈਸਲਾ ਲਿਆ ਸੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corona Affect Lok Sabha suspended indefinitely