ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਸੰਕਟ: ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਨੇ ਦਿੱਤੀ 1 ਦਿਨ ਦੀ ਤਨਖਾਹ

ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਨੇ ਆਪਣੇ ਸਾਰੇ ਮੁਲਾਜ਼ਮਾਂ ਦੀ ਇੱਕ ਦਿਨ ਦੀ ਤਨਖਾਹ 'ਮੁੱਖ ਮੰਤਰੀ ਕੋਵਿਡ-19 ਰਿਲੀਫ਼ ਫੰਡ' ਵਿੱਚ ਦਾਨ ਦਿੱਤਾ ਹੈ


ਕਾਰਪੋਰੇਸ਼ਨ ਦੇ ਚੇਅਰਮੈਨ ਇੰਜਿ: ਮੋਹਣ ਲਾਲ ਸੂਦ ਨੇ ਦੱਸਿਆ ਕਿ ਇਕ ਦਿਨ ਦੀ ਤਨਖਾਹ ਦਾਨ ਕਰਕੇ 2 ਲੱਖ 23 ਹਾਜ਼ਾਰ ਤੋਂ ਵੱਧ ਦਾ ਯੋਗਦਾਨ ਪਾਇਆ ਗਿਆ ਹੈ


ਸ੍ਰੀ ਸੂਦ ਨੇ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਦੇ ਕਰਮਚਾਰੀਆਂ ਵਲੋਂ ਹਮੇਸ਼ਾ ਔਖੇ ਸਮੇਂ ਆਪਣੇ ਫਰਜਾਂ 'ਤੇ ਪਹਿਰਾ ਦਿੰਦੇ ਰਹੇ ਹਨ ਇਸਤੋਂ ਪਹਿਲਾਂ ਕਰਮਚਾਰੀਆਂ ਨੇ ਪਿਛਲੇ ਸਾਲ ਆਏ ਹੜ੍ਹਾਂ ਦੌਰਾਨ ਹੋਏ ਭਾਰੀ ਨੁਕਸਾਨ ਸਮੇਂ ਵੀ ਇੱਕ ਲੱਖ ਰੁਪਏ ਦਾ ਯੋਗਦਾਨ 'ਮੁੱਖ ਮੰਤਰੀ ਰਾਹਤ ਫੰਡ ਵਿਚ'ਪਾਇਆ ਸੀ


ਚੇਅਰਮੈਨ ਵਲੋਂ ਕਾਰਪੋਰੇਸਨ ਦਾ ਸਮੂਹ ਕਰਮਚਾਰੀਆਂ ਵਲੋਂ ਇਸ ਸੰਕਟ ਦੇ ਸਮੇਂ ਪਾਏ ਯੋਗਦਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਹੀ ਅਜਿਹਾ ਪਹਿਲਾ ਸੂਬਾ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੀਆਂ ਜਿੰਦਗੀਆਂ ਬਚਾਉਣ ਲਈ ਵੱਡਾ ਫੈਸਲਾ ਕਰਦਿਆ ਸਮੁੱਚੇ ਸੂਬੇ ਵਿੱਚ ਕਰਫ਼ਿਊ ਲਗਾਉਣ ਦਾ ਐਲਾਨ ਕੀਤਾ ਸੀ


ਸ੍ਰੀ ਸੂਦ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਸੰਕਟ ਵਿੱਚ ਸਹਿਯੋਗ ਦੇਣ ਤੇ ਆਪਣੇ ਘਰਾਂ ਵਿੱਚ ਹੀ ਰਹਿਣਾ ਯਕੀਨੀ ਬਣਾਉਣ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corona Crisis: Punjab Scheduled Castes Development and Finance Corporation donated one day pay