ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਦੀ ਸਮੂਹਕ ਟੈਸਟਿੰਗ ਲਈ 10 ਲੱਖ ਰੈਪਿਡ ਟੈਸਟਿੰਗ ਕਿੱਟਾਂ ਦੀ ਲੋੜ: CM ਅਮਰਿੰਦਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਸੂਬੇ ਕੀਤੇ ਜਾ ਰਹੇ ਕੋਵਿਡ ਦੇ ਟੈਸਟਾਂ ਦੀ ਗਿਣਤੀ ਕਾਫ਼ੀ ਨਹੀਂ ਹੈ ਜਦਕਿ ਸਮੂਹਿਕ ਟੈਸਟਿੰਗ ਲਈ ਘੱਟੋ ਘੱਟ 10 ਲੱਖ ਰੈਪਿਡ ਟੈਸਟਿੰਗ ਕਿੱਟਾਂ ਦੀ ਜ਼ਰੂਰਤ ਹੈ ਜੋ ਸਰਕਾਰ ਨੇ ਆਈ.ਸੀ.ਐਮ.ਆਰ. ਤੋਂ ਆਰਡਰ ਕੀਤੀਆਂ ਸਨ ਹੁਣ ਤੱਕ ਸਿਰਫ 1000 ਕਿੱਟਾਂ ਪ੍ਰਾਪਤ ਹੋਈਆਂ ਸਨ ਜੋ ਮੁਹਾਲੀ ਅਤੇ ਜਲੰਧਰ ਵਰਤੋਂ ਵਿੱਚ ਲਿਆਂਦੀਆਂ ਜਾ ਰਹੀਆਂ ਹਨ


ਬੰਦਸ਼ਾਂ ਵਿੱਚ ਢਿੱਲ ਦਿੱਤੇ ਜਾਣ ਦੇ ਮੁੱਦੇ 'ਤੇ ਜਿਵੇਂ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਐਲਾਨ ਕੀਤਾ ਗਿਆ ਹੈ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੁਆਰਾ ਗਠਿਤ ਕਮੇਟੀ ਲੋਕਾਂ ਦੀ ਸਿਹਤ ਨਾਲ ਸਮਝੌਤਾ ਕੀਤੇ ਬਿਨਾਂ ਅਜਿਹਾ ਕਰਨ ਦੇ ਢੰਗ-ਤਰੀਕਿਆਂ ਦੀ ਪਹਿਲਾਂ ਹੀ ਪੜਚੋਲ ਕਰ ਰਹੀ ਹੈ

 

ਉਨ੍ਹਾਂ ਕਿਹਾ ਕਿ ਇਸ ਸਮੇਂ ਲੋਕਾਂ ਦੀ ਜ਼ਿੰਦਗੀ ਅਤੇ ਸਿਹਤ ਮੁੱਖ ਤਰਜੀਹ ਹਨ ਛੋਟਾਂ ਪੜਾਵਾਰ ਤਰੀਕੇ ਨਾਲ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਅਤੇ ਇਸ ਉਦੇਸ਼ ਲਈ ਬਣਾਈ ਗਈ ਟਾਸਕ ਫੋਰਸ ਦੁਆਰਾ ਅਗਾਊਂ ਰਣਨੀਤੀ ਉਲੀਕੀ ਜਾ ਰਹੀ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corona mass testing requires 1 million rapid testing kits: CM Amarinder