ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ : ਪੰਜਾਬ 'ਚ ਸਿਨੇਮਾ ਘਰ, ਜਿੰਮ ਅਤੇ ਕਲੱਬ ਬੰਦ ਕਰਨ ਦੇ ਆਦੇਸ਼ ਜਾਰੀ

ਕੋਰੋਨਾ ਵਾਇਰਸ ਦੇ ਵੱਧ ਰਹੇ ਖਤਰੇ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲੈਂਦਿਆਂ ਸੂਬੇ ਦੇ ਸਾਰੇ ਸਿਨੇਮਾ ਘਰਾਂ, ਜਿੰਮ ਅਤੇ ਕਲੱਬਾਂ ਨੂੰ ਅਗਲੇ ਆਦੇਸ਼ ਤਕ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਜਾਣਕਾਰੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ 'ਹਿੰਦੁਸਤਾਨ ਟਾਈਮਜ਼' ਨਾਲ ਗੱਲਬਾਤ ਦੌਰਾਨ ਦਿੱਤੀ।
 

ਇਸ ਤੋਂ ਪਹਿਲਾਂ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਸੀ। ਇਸ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਵੀ 31 ਮਾਰਚ ਤਕ ਅਦਾਰੇ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। 

 


 

ਉੱਧਰ ਪੰਜਾਬ ਸਰਕਾਰ ਨੇ ਕੇਂਦਰ ਨੂੰ ਕੋਰੋਨਾ ਵਾਇਰਸ ਬਾਰੇ ਇੱਕ ਰਿਪੋਰਟ ਭੇਜੀ ਹੈ। ਇਸ 'ਚ ਦੱਸਿਆ ਗਿਆ ਹੈ ਕਿ ਹੁਣ ਤੱਕ ਕੋਰੋਨਾ ਪ੍ਰਭਾਵਿਤ ਦੇਸ਼ਾਂ ਦੀ ਯਾਤਰਾ ਕਰ ਕੇ 6,692 ਵਿਅਕਤੀ ਪੰਜਾਬ ਆਏ ਹਨ। ਉਨ੍ਹਾਂ ਵਿੱਚੋਂ 3,711 ਸ਼ੱਕੀ ਮਰੀਜ਼ਾਂ ਨੇ 28 ਦਿਨਾਂ ਦੀ ਨਿਗਰਾਨੀ ਮਿਆਦ ਵੀ ਮੁਕੰਮਲ ਕਰ ਲਈ ਹੈ; ਭਾਵ ਉਨ੍ਹਾਂ ਨੂੰ ਚਾਰ ਹਫ਼ਤਿਆਂ ਤੱਕ ਬਿਲਕੁਲ ਇਕੱਲੇ–ਕਾਰੇ (ਆਈਸੋਲੇਸ਼ਨ ’ਚ) ਰੱਖਿਆ ਗਿਆ।
 

ਉਨ੍ਹਾਂ ਦੀ ਸਲਾਮਤੀ ਨੂੰ ਯਕੀਨੀ ਬਣਾਉਣ ਤੋਂ ਬਾਅਦ ਹੀ ਅਜਿਹੇ ਸ਼ੱਕੀ ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ ਹੈ। ਕੱਲ੍ਹ 13 ਮਾਰਚ ਤੱਕ ਕੁੱਲ 2,214 ਸ਼ੱਕੀ ਮਰੀਜ਼਼ ਨਿਗਰਾਨੀ ਅਧੀਨ ਸਨ। ਉਨ੍ਹਾਂ ਵਿੱਚੋਂ ਗੰਭੀਰ ਕਿਸਮ ਦੇ 7 ਸ਼ੱਕੀ ਮਰੀਜ਼ਾਂ ਨੂੰ ਹਸਪਤਾਲਾਂ ’ਚ ਰੱਖਿਆ ਗਿਆ ਹੈ।
 

2,207 ਮਰੀਜ਼ ਆਪਣੇ ਘਰਾਂ ’ਚ ਹੀ ਰਹਿ ਰਹੇ ਹਨ ਪਰ ਉਨ੍ਹਾਂ ਉੱਤੇ ਚੌਕਸ ਨਿਗਰਾਨੀ ਰੱਖੀ ਜਾ ਰਹੀ ਹੈ। ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਉੱਤੇ ਕੁੱਲ 58,494 ਯਾਤਰੀਆਂ ਦੀ ਮੈਡੀਕਲ ਚੈਕਿੰਗ ਹੋਈ ਹੈ, ਜਿਨ੍ਹਾਂ ਵਿੱਚੋਂ ਸਿਰਫ਼ 7 ਸ਼ੱਕੀ ਮਰੀਜ਼ ਪਾਏ ਗਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corona Threat Punjab orders advisory for Cinema Halls Gyms Clubs to shut operations