ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਪੀੜਿਤ ਪਰਿਵਾਰ ਦੀ ਅਪੀਲ, ਪਿਤਾ ਦੇ ਫੁੱਲਾਂ ਦੀ ਰਸਮ ਚਾਹੁੰਦੈ ਆਪਣੇ ਹੱਥੀਂ

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡ ਪਠਲਾਵਾ ਦੇ ਸਵਰਗੀ ਬਾਬਾ ਬਲਦੇਵ ਸਿੰਘ ਦੇ ਪਰਿਵਾਰ ਨੇ ਅੱਜ ਸਿਹਤ ਵਿਭਾਗ ਰਾਹੀਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪਿਤਾ ਦੀਆਂ ਫੁੱਲਾਂ ਨਾਲ ਸਬੰਧਤ ਰਸਮਾਂ ਉਹ ਆਪਣੇ ਹੱਥੀਂ ਨਿਭਾਉਣਾ ਚਾਹੁੰਦੇ ਹਨ।


ਸਿਵਲ ਹਸਪਤਾਲ ਨਵਾਂ ਸ਼ਹਿਰ ਦੇ ਆਈਸੋਲੇਸ਼ਨ ਵਾਰਡ ’ਚ ਕੋਵਿਡ-19 ਤੋਂ ਪੀੜਿਤ ਹੋਣ ਬਾਅਦ ਇਲਾਜ ਅਧੀਨ ਇਨ੍ਹਾਂ ਪਰਿਵਾਰਕ ਮੈਂਬਰਾਂ ਨੇ ਬੇਨਤੀ ਕੀਤੀ ਹੈ ਕਿ ਪਰਿਵਾਰ ਪਹਿਲਾਂ ਹੀ ਆਪਣੇ ਪਿਤਾ ਜੀ ਦੇ ਵਿਛੋੜੇ ਕਾਰਨ ਮਾਨਸਿਕ ਸਦਮੇ ’ਚ ਹੈ ਅਤੇ ਪਰਿਵਾਰ ਨਹੀਂ ਚਾਹੁੰਦਾ ਕਿ ਉਨ੍ਹਾਂ ਦੇ ਪਿਤਾ ਜੀ ਦੀਆਂ ਅਸਥੀਆਂ ਕੋਈ ਹੋਰ ਸੰਭਾਲੇ। ਉਨ੍ਹਾਂ ਕਿਹਾ ਕਿ ਉਹ ਹਸਪਤਾਲ ਤੋਂ ਛੁੱਟੀ ਮਿਲਣ ਬਾਅਦ ਇਹ ਕਾਰਜ ਆਪਣੇ ਹੱਥੀਂ ਕਰਨਾ ਚਾਹੁੰਦੇ ਹਨ।


ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਦੱਸਿਆ ਕਿ ਉਹ ਪਰਿਵਾਰ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹਨ ਅਤੇ ਪ੍ਰਸ਼ਾਸਨ ਉਨ੍ਹਾਂ ਦੀ ਇੱਛਾ ਮੁਤਾਬਕ ਹੀ ਚੱਲੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corona victim s family appeals for Father s Flower Ceremony