ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ-ਵਾਇਰਸ: ਪੰਜਾਬ ਦੇ ਹਵਾਈ ਅੱਡਿਆਂ-ਸਰਹੱਦਾਂ ’ਤੇ 1804 ਲੋਕਾਂ ਦੀ ਜਾਂਚ

ਅੰਮ੍ਰਿਤਸਰ ਅਤੇ ਮੁਹਾਲੀ ਹਵਾਈ ਅੱਡਿਆਂ ਅਤੇ ਨਾਲ ਨਾਲ ਅਟਾਰੀ ਅਤੇ ਡੇਰਾ ਬਾਬਾ ਨਾਨਕ ਦੀਆਂ ਸਰਹੱਦੀ ਜਾਂਚ ਚੌਕੀਆਂ ਵਿਖੇ ਨੋਵਲ ਕੋਰੋਨਾਵਾਇਰਸ (2019 ਐਨਸੀਓਵੀ) ਦੀ ਜਾਂਚ ਲਈ ਹੁਣ ਤੱਕ ਕੁੱਲ 1804 ਯਾਤਰੀਆਂ ਦੀ ਸਕਰੀਨਿੰਗ ਕੀਤੀ ਗਈ। ਇਹ ਜਾਣਕਾਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਪ੍ਰੈਸ ਬਿਆਨ ਰਾਹੀਂ ਦਿੱਤੀ।

 

ਸਿਹਤ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਯਾਤਰੀਆਂ ਦੀ ਸਕਰੀਨਿੰਗ ਦੌਰਾਨ ਕੋਰੋਨਾਵਾਇਰਸ ਦਾ ਕੋਈ ਸੰਕੇਤਕ ਜਾਂ ਸ਼ੱਕੀ ਮਾਮਲਾ ਸਾਹਮਣੇ ਨਹੀਂ ਆਇਆ।

 

ਉਹਨਾਂ ਦੱਸਿਆ ਕਿ ਕੋਰੋਨਾਵਾਇਰਸ ਵਾਇਰਸਾਂ ਦਾ ਇੱਕ ਵੱਡਾ ਸਮੂਹ ਹੈ ਜੋ ਸਧਾਰਨ ਸਰਦੀ ਜੁਖਾਮ ਤੋਂ ਲੈ ਕੇ ਵਧੇਰੇ ਗੰਭੀਰ ਬਿਮਾਰੀਆਂ ਜਿਵੇਂ ਕਿ ਮਿਡਲ ਈਸਟ ਰੇਸਪੀਰੇਟਰੀ ਸਿੰਡਰੋਮ (ਐਮਈਆਰਐਸ-ਸੀਓਵੀ) ਅਤੇ ਸਵਰ ਐਕੀਊਟ ਰੇਸਪੀਰੇਟਰੀ ਸਿੰਡਰੋਮ (ਐਸਏਆਰਐਸ-ਸੀਓਵੀ) ਦਾ ਕਾਰਨ ਬਣਦਾ ਹੈ। ਨਾਵਲ ਕੋਰੋਨਾਵਾਇਰਸ (ਐਨਸੀਓਵੀ) ਇੱਕ ਨਵਾਂ ਵਾਇਰਸ ਹੈ ਜੋ ਪਹਿਲਾਂ ਕਦੇ ਵੀ ਮਨੁੱਖਾਂ ਵਿੱਚ ਨਹੀਂ ਪਾਇਆ ਗਿਆ।

 

ਸਿੱਧੂ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਅੱਜ ਇਹ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਕਿ 15 ਜਨਵਰੀ 2020 ਤੋਂ ਬਾਅਦ ਚੀਨ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੀ ਸਕਰੀਨਿੰਗ ਅਤੇ ਜਾਂਚ ਕੀਤੀ ਜਾਵੇਗੀ।

 

ਸਿਹਤ ਮੰਤਰੀ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਸਾਰੇ ਜ਼ਿਲ੍ਹਿਆਂ ਨੂੰ ਇਹ ਦਿਸ਼ਾ-ਨਿਰਦੇਸ਼ ਅਤੇ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ ਅਤੇ ਇਸ ਟੀਚੇ ਦੀ ਪੂਰਤੀ ਲਈ ਪੂਰੀ ਤਿਆਰੀ ਕੀਤੀ ਗਈ ਹੈ।

 

ਉਨ੍ਹਾਂ ਦੱਸਿਆ ਕਿ 15 ਜਨਵਰੀ 2020 ਤੋਂ ਬਾਅਦ ਚੀਨ ਤੋਂ ਪੰਜਾਬ ਆਉਣ ਵਾਲੇ ਸਾਰੇ ਯਾਤਰੀਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਇਹਨਾਂ ਯਾਤਰੀਆਂ ਦੇ ਨਮੂਨੇ ਲਏ ਜਾ ਰਹੇ ਹਨ ਅਤੇ ਕੁੱਲ 23 ਨਮੂਨੇ ਜਾਂਚ ਲਈ ਐਨ.ਆਈ.ਵੀ. ਪੁਣੇ ਵਿਖੇ ਭੇਜੇ ਜਾਣਗੇ।

 

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਚੀਨ ਦੀ ਯਾਤਰਾ ਕਰਨ ਵਾਲੇ ਕੁੱਲ 33 ਯਾਤਰੀ ਹਨ, ਜਿਨ੍ਹਾਂ ਵਿਚੋਂ ਸ਼ੱਕੀ ਮਰੀਜ਼ਾਂ ਦੇ 2 ਨਮੂਨੇ ਟੈਸਟ ਦੌਰਾਨ ਨਕਾਰਾਤਮਕ ਪਾਏ ਗਏ ਅਤੇ ਨਿਗਰਾਨੀ ਹੇਠ ਰੱਖੇ 8 ਯਾਤਰੀਆਂ ਨੇ 14 ਦਿਨਾਂ ਦੀ ਸਮਾਂ-ਸੀਮਾ ਨੂੰ ਪੂਰਾ ਕੀਤਾ ਹੈ ਅਤੇ ਬਾਕੀ 23 ਯਾਤਰੀ ਸਿਹਤ ਵਿਭਾਗ ਦੀ ਨਿਰੰਤਰ ਨਿਗਰਾਨੀ ਹੇਠ ਹਨ।

 

ਉਨ੍ਹਾਂ ਦੱਸਿਆ ਕਿ ਸੂਬਾ ਸਾਰੇ ਨਮੂਨਿਆਂ ਦੀ ਜਾਂਚ ਲਈ ਐਨਆਈਵੀ ਪੁਣੇ ਨਾਲ ਤਾਲਮੇਲ ਕਰ ਰਿਹਾ ਹੈ ਅਤੇ ਨਤੀਜੇ ਆਉਣ ਤੱਕ ਇਹਨਾਂ ਵਿਅਕਤੀਆਂ ਨੂੰ ਘਰਾਂ ਵਿੱਚ ਵੱਖਰੇ ਤੌਰ 'ਤੇ ਇਕਾਂਤ ਵਿੱਚ ਰੱਖਿਆ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corona-Virus: 1804 people examined at airports and borders in Punjab