ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਮੀਟਿੰਗ ਦੌਰਾਨ ਦੱਸਿਆ ਕਿ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ 2500 ਰੈਗੂਲਰ ਟੈਸਟ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ 30199 ਟੈਸਟ ਕੀਤੇ ਜਾ ਚੁੱਕੇ ਹਨ।
ਦੱਸਣਯੋਗ ਹੈ ਕਿ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ ਅਤੇ ਸ੍ਰੀ ਰਾਹੁਲ ਗਾਂਧੀ ਸਮੇਤ ਕਾਂਗਰਸ ਦੀ ਅਗਵਾਈ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਹੋਈ ਵੀਡੀਓ ਕਾਨਫਰੰਸ ਚ ਕੈਪਟਨ ਨੇ ਇਹ ਜਾਣਕਾਰੀ ਦਿੱਤੀ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਉਨ੍ਹਾਂ ਦੀ ਸਰਕਾਰ ਵੱਲੋਂ ਕੇਂਦਰ ਸਰਕਾਰ ਕੋਲ ਉਠਾਏ ਮੁੱਦਿਆਂ ਨੂੰ ਸਾਂਝਾ ਕੀਤਾ। ਇਨ੍ਹਾਂ ਮੁੱਦਿਆਂ ਵਿੱਚ ਜੀ.ਐਸ.ਟੀ. ਦਾ ਬਕਾਇਆ, ਅਗਲੇ ਤਿੰਨ ਮਹੀਨਿਆਂ ਲਈ ਮਾਲੀਆ ਗਰਾਂਟ ਦੀ ਮੰਗ, 15ਵੇਂ ਵਿੱਤ ਕਮਿਸ਼ਨ ਵੱਲੋਂ ਮੌਜੂਦਾ ਸਾਲ ਦੀ ਰਿਪੋਰਟ ਦੀ ਸਮੀਖਿਆ ਕਰਨ ਸਮੇਤ ਹੋਰ ਮਾਮਲੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੂਬੇ ਨੇ ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ ਅਤੇ ਬਿਜਲੀ ਸੈਕਟਰ ਲਈ ਵੀ ਫੌਰੀ ਰਾਹਤ ਦੀ ਮੰਗ ਕੀਤੀ ਗਈ ਹੈ।