ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ: 800 ਟੈਸਟ ਹੋਣਗੇ ਰੋਜ਼ਾਨਾ, ਪਟਿਆਲਾ-ਅੰਮ੍ਰਿਤਸਰ ਲੱਗੀਆਂ ਮਸ਼ੀਨਾਂ

ਦੁਨੀਆਂ ਭਰ ਵਿੱਚ ਚਿੰਤਾ ਦਾ ਵਿਸ਼ਾ ਬਣੇ ਹੋਏ ਕੋਵਿਡ 19 ਨੂੰ ਮਾਤ ਪਾਉਣ ਲਈ ਪੰਜਾਬ ਸਰਕਾਰ ਨੇ ਕੋਰੋਨਾ ਦੇ ਸ਼ੱਕੀ ਮਰੀਜਾਂ ਦੇ ਟੈਸਟ ਕਰਨ ਲਈ 5 ਆਰ.ਟੀ.ਪੀ.ਸੀ.ਆਰ ਮਸ਼ੀਨਾਂ ਅਤੇ 4 ਆਰ.ਐਨ.. ਐਕਸਟਰੇਕਸਨ ਮਸ਼ੀਨਾਂ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਵਾਇਰਲ ਰਿਸਰਚ ਡਾਇਗਨੋਸਟਿਕ ਲੈਬ ਵਿਖੇ ਸਥਾਪਤ ਕਰ ਦਿੱਤੀਆਂ ਗਈਆਂ ਹਨ ਇਸ ਨਾਲ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਵਿਚ ਹੁਣ ਰੋਜਾਨਾ 400-400 ਟੈਸਟ ਕੀਤੇ ਜਾ ਸਕਣਗੇਉਕਤ ਜਾਣਕਾਰੀ ਅੱਜ ਇਥੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਨੇ ਦਿੱਤੀ

 

 


ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਦੇ ਟਾਕਰੇ ਲਈ ਜੰਗੀ ਪੱਧਰ ਤੇ ਤਿਆਰੀ ਕੀਤੀ ਗਈਆਂ ਹਨ ਜਿਸ ਤਹਿਤ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਲਈ 5 ਆਰ.ਟੀ.ਪੀ.ਸੀ.ਆਰ ਮਸੀਨਾਂ ਦੀ ਖਰੀਦ ਤਕਰੀਬਨ 1.6 ਕਰੋੜ ਦੀ ਲਾਗਤ ਨਾਲ ਖ੍ਰੀਦੀਆਂ ਗਈਆਂ ਹਨ ਇਸ ਤਰ੍ਹਾਂ ਹੁਣ ਰਾਜ ਵਿੱਚ ਕੁਲ 8 ਆਰ.ਟੀ.ਪੀ.ਸੀ.ਆਰ ਮਸੀਨਾਂ ਹੋ ਗਈਆਂ ਹਨ

 

ਇਸ ਤੋਂ ਇਲਾਵਾ 4 ਆਰ.ਐਨ.. ਐਕਸਟਰੇਕਸਨ ਮਸੀਨਾਂ ਵੀ ਤਕਰੀਬਨ 1.26 ਕਰੋੜ ਦੀ ਲਾਗਤ ਨਾਲ ਖ੍ਰੀਦੀਆਂ ਗਈਆਂ ਹਨ ਅਤੇ ਇਹ ਮਸੀਨਾਂ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਸਥਾਪਤ ਕਰ ਦਿੱਤੀਆਂ ਗਈਆਂ ਹਨ ਜਿਸ ਸਦਕੇ ਹੁਣ ਪੰਜਾਬ ਰਾਜ ਵਿੱਚ ਕੁਲ 800 ਟੈਸਟ ਰੋਜਾਨਾ ਹੋਣਗੇ


ਸ੍ਰੀ ਤਿਵਾੜੀ ਨੇ ਦੱਸਿਆ ਕਿ ਹੁਣ ਤੱਕ ਅੰਮ੍ਰਿਤਸਰ ਅਤੇ ਪਟਿਆਲਾ ਦੀ ਲੈਬ ਵਿਚ ਹੁਣ ਤੱਕ ਕੁੱਲ 1958 ਟੈਸਟ ਕੀਤੇ ਜਾ ਚੁੱਕੇ ਹਨ ਇਸ ਤੋਂ ਇਲਾਵਾ ਮੈਡੀਕਲ ਕਾਲਜ ਫਰੀਦਕੋਟ ਵਿਖੇ ਟੈਸਟ ਸੁਰੂ ਕਰਨ ਲਈ ਆਈ.ਸੀ.ਐਮ.ਆਰ ਤੋਂ ਪ੍ਰਵਾਨਗੀ ਦੀ ਮੰਗ ਕੀਤੀ ਗਈ ਹੈ ਜੇਕਰ ਇਹ ਪ੍ਰਵਾਨਗੀ ਮਿਲ ਜਾਂਦੀ ਹੈ ਤਾਂ ਇਥੇ ਰੋਜਾਨਾ 40 ਟੈਸਟ ਕਰਨ ਨਾਲ ਸੁਰੂਆਤ ਕੀਤੀ ਜਾਵੇਗੀ


ਪ੍ਰਮੁੱਖ ਸਕੱਤਰ ਨੇ ਆਸ ਪ੍ਰਗਟਾਈ ਕਿ ਇਸ ਸਹੂਲਤ ਨਾਲ ਅਸੀਂ ਕਰੋਨਾ ਤੇ ਪੀੜਤ ਮਰੀਜਾਂ ਦੀ ਜਲਦ ਪਹਿਚਾਣ ਕਰਨ ਵਿਚ ਕਾਮਯਾਬ ਹੋ ਸਕਾਂਗੇ ਅਤੇ ਲੋਕਾਂ ਨੂੰ ਸਹੀ ਇਲਾਜ ਜਲਦ ਮੁਹੱਈਆ ਕਰਵਾਉਣ ਵਿਚ ਸਫਲ ਹੋ ਸਕਾਂਗੇ


ਸ੍ਰੀ ਤਿਵਾੜੀ ਨੇ ਮੈਡੀਕਲ ਕਾਲਜਾਂ ਦੇ ਡਾਕਟਰਾਂ ਅਤੇ ਪੈਰਾ ਮੈਡੀਕਲ ਅਮਲੇ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸਲਾਘਾ ਕਰਦਿਆਂ ਕਿਹਾ ਕਿ ਮੁਸਕਿਲ ਸਮੇਂ ਵਿੱਚ ਹੀ ਮਨੁੱਖਤਾ ਦੀ ਸੇਵਾ ਹੀ ਅਸਲ ਸੇਵਾ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corona Virus: 800 tests to be conducted daily machines fitted at Patiala and Amritsar