ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ: ਪੰਜਾਬ ’ਚ ਵੀ 3 ਮਈ ਤੱਕ ਰਹੇਗਾ ਕਰਫਿਊ-ਲੌਕਡਾਊਨ

ਕੋਵਿਡ-19 ਕਾਰਨ ਪੈਦਾ ਹੋਏ ਹਾਲਾਤ ਦੀ ਗੰਭੀਰਤਾ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਦੇਸ਼ ਪੱਧਰ ਉਤੇ ਲੌਕਡਾਊਨ ਵਧਣ ਦੇ ਮੱਦੇਨਜ਼ਰ ਪੰਜਾਬ ਵੀ 3 ਮਈ ਤੱਕ ਮੁਕੰਮਲ ਕਰਫਿਊ/ਲੌਕਡਾਊਨ ਰਹੇਗਾ

 

 

ਉਨ੍ਹਾਂ ਰਾਜ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਨਾਲ ਹੀ ਭਰੋਸਾ ਦਿੱਤਾ ਕਿ ਕੋਵਿਡ-19 ਮਹਾਮਾਰੀ ਵਿਰੁੱਧ ਜੰਗ ਜਾਰੀ ਰੱਖਦਿਆਂ ਸੂਬਾ ਸਰਕਾਰ ਵੱਡੇ ਪੱਧਰ ਉਤੇ ਟੈਸਟਿੰਗ ਸਮੇਤ ਸਾਰੇ ਕਦਮ ਚੁੱਕੇਗੀ

 


ਸੂਬੇ ਦੀਆਂ ਸਾਰੀਆਂ ਸਿਆਸੀ ਜਮਾਤਾਂ ਵੱਲੋਂ ਇਸ ਮੁਸ਼ਕਲ ਦੀ ਘੜੀ ਵਿੱਚ ਸੂਬਾ ਸਰਕਾਰ ਦੀ ਹਮਾਇਤ ਵਿੱਚ ਆਉਣ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀਆਂ ਨੇ ਸਾਰੀਆਂ ਸਿਆਸੀ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਵਲਗਣਾਂ ਤੋਂ ਉਪਰ ਉੱਠ ਕੇ ਕੋਵਿਡ-19 ਖ਼ਿਲਾਫ਼ ਜੰਗ ਵਿੱਚ ਇਕਜੁੱਟਤਾ ਦਿਖਾਉਣ

 

ਕੋਵਿਡ-19 ਦੇ ਗੰਭੀਰ ਮੁੱਦੇ ਉਤੇ ਵਿਚਾਰ ਲਈ ਸਾਰੀਆਂ ਸਿਆਸੀ ਪਾਰਟੀਆਂ ਦੀ ਵੀਡੀਓ ਕਾਨਫਰੰਸਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸੰਕਟ ਨਾਲ ਪ੍ਰਭਾਵਸ਼ਾਲੀ ਤੇ ਸਮੁੱਚੇ ਰੂਪ ਨਾਲ ਨਜਿੱਠਣ ਲਈ ਸਾਰੀਆਂ ਧਿਰਾਂ ਦੇ ਸੁਝਾਵਾਂ ਉਤੇ ਸੂਬਾ ਸਰਕਾਰ ਸਰਗਰਮੀ ਨਾਲ ਵਿਚਾਰ ਕਰੇਗੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corona virus: Curfew-lockdown will remain in Punjab till May 3