ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ: 22 ਸ਼ੱਕੀ ਮਾਮਲਿਆਂ ਬਾਰੇ NIV ਦੀ ਰਿਪੋਰਟ ਬਲਬੀਰ ਸਿੱਧੂ ਦੀ ਜ਼ੁਬਾਨੀ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਪੰਜਾਬ ਹਾਲੇ ਤੱਕ ਕੋਰੋਨਾ ਵਾਇਰਸ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਅਤੇ ਪੰਜਾਬ ਸਰਕਾਰ ਚੀਨ ਦੀ ਯਾਤਰਾ ਕਰ ਚੁੱਕੇ ਜਾਂ ਚੀਨ ਦੇ ਹਵਾਈ ਅੱਡੇ 'ਤੇ ਠਹਿਰਨ ਵਾਲੇ ਸਾਰੇ ਵਿਅਕਤੀਆਂ ਦੀ ਵਿਸ਼ੇਸ਼ ਤੌਰ 'ਤੇ ਸਕਰੀਨਿੰਗ ਕਰਨ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ

 

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚ 85 ਸ਼ੱਕੀ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 84 ਮਾਮਲੇ ਨਾਕਾਰਤਮਕ ਪਾਏ ਗਏ ਅਤੇ ਕੁੱਲ 77 ਮਰੀਜ਼ਾਂ ਨੂੰ ਕੜੀ ਨਿਗਰਾਨੀ ਹੇਠ ਰੱਖਿਆ ਗਿਆ ਹੈ ਅੰਮ੍ਰਿਤਸਰ ਹਵਾਈ ਅੱਡੇ 'ਤੇ 3915 ਯਾਤਰੀਆਂ ਅਤੇ ਮੁਹਾਲੀ ਹਵਾਈ ਅੱਡੇ 'ਤੇ 4476 ਯਾਤਰੀਆਂ ਦੀ ਸਕਰੀਨਿੰਗ ਕੀਤੀ ਗਈ ਹੈ ਅਤੇ ਸਕਰੀਨਿੰਗ ਦੌਰਾਨ ਕਿਸੇ ਵੀ ਵਿਅਕਤੀ ਵਿੱਚ ਕੋਰੋਨਾਵਾਇਰਸ ਦੇ ਲੱਛਣ ਨਹੀਂ ਪਾਏ ਗਏ

 

ਮੰਤਰੀ ਨੇ ਅੱਗੇ ਦੱਸਿਆ ਕਿ ਅਟਾਰੀ ਬਾਰਡਰ ਅਤੇ ਡੇਰਾ ਬਾਬਾ ਨਾਨਕ, ਗੁਰਦਾਸਪੁਰ 'ਤੇ ਨਜ਼ਰ ਰੱਖਣ ਲਈ ਦੋਵਾਂ ਥਾਵਾਂ 'ਤੇ ਮੈਡੀਕਲ ਪੋਸਟਾਂ ਲਗਾਈਆਂ ਗਈਆਂ ਹਨ ਉਨ੍ਹਾਂ ਕਿਹਾ ਕਿ 29 ਜਨਵਰੀ 2020 ਤੋਂ ਹੁਣ ਤੱਕ ਅਟਾਰੀ ਵਿਖੇ 777 ਯਾਤਰੀਆਂ ਅਤੇ ਡੇਰਾ ਬਾਬਾ ਨਾਨਕ ਵਿਖੇ 1430 ਯਾਤਰੀਆਂ ਦੀ ਸਕ੍ਰੀਨਿੰਗ ਕੀਤੀ ਗਈ ਅਤੇ ਕਿਸੇ ਯਾਤਰੀ ਵਿੱਚ  ਵੀ 2019 ਐਨ.ਸੀ..ਵੀ ਦੇ ਲੱਛਣ ਨਹੀਂ ਪਾਏ ਗਏ

 

ਉਨ੍ਹਾਂ ਦੱਸਿਆ ਕਿ ਇਹ ਮੈਡੀਕਲ ਚੈੱਕ ਪੋਸਟਾਂ ਵਲੋਂ ਪਾਕਿਸਤਾਨ ਤੋਂ ਯਾਤਰਾ ਕਰਕੇ ਰਹੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਚੀਨ ਦੀ ਯਾਤਰਾ ਕਰ ਚੁੱਕੇ ਲੋਕਾਂ ਨੂੰ ਉਨ੍ਹਾਂ ਦੇ ਯਾਤਰਾ ਇਤਿਹਾਸ ਬਾਰੇ ਸਵੈ-ਘੋਸ਼ਣਾ ਪੱਤਰ ਜਮ੍ਹਾਂ ਕਰਾਉਣ ਸਬੰਧੀ ਗਤੀਵਿਧੀਆਂ ਵੀ ਕੀਤੀਆਂ ਜਾ ਰਹੀਆਂ ਹਨ ਇਸ ਦੇ ਨਾਲ ਹੀ ਵਾਇਰਸ ਦੇ ਲੱਛਣ ਬਾਰੇ  ਵੀ ਦੱਸਿਆ ਜਾ ਰਿਹਾ ਹੈ

 

ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਸੰਬੰਧੀ ਜਾਣਕਾਰੀ ਲਈ ਹੈਲਪਲਾਈਨ ਨੰਬਰ 104 ਦੀ  ਸ਼ੁਰੂਆਤ ਕੀਤੀ ਗਈ ਹੈ ਕੋਰੋਨਾ ਵਾਇਰਸ ਬਿਮਾਰੀ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਲਈ ਕੋਈ ਵੀ ਨਾਗਰਿਕ ਕਿਸੇ ਵਕਤ ਵੀ ਸੰਪਰਕ ਕਰ ਸਕਦਾ ਹੈ ਇਹ ਨੰਬਰ 24 ਘੰਟੇ ਉਪਲਬਧ ਹੈ

 

ਸਿੱਧੂ ਨੇ ਕਿਹਾ ਕਿ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲੋਜੀ, ਪੁਣੇ ਨੇ 22 ਨਕਾਰਾਤਮਕ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ, ਜਦਕਿ ਫਰੀਦਕੋਟ ਨਾਲ ਸਬੰਧਤ 1 ਮਾਮਲੇ ਦੀ ਰਿਪੋਰਟ ਕੱਲ ਤੱਕ ਆਵੇਗੀਇੰਸਟੀਚਿਊਟ ਆਫ ਵਾਇਰੋਲੋਜੀ, ਪੁਣੇ ਨੇ ਇੱਕ ਵੱਡੀ ਰਾਹਤ ਦਿੰਦਿਆਂ 2019-ਐਨਸੀਓਵੀ (ਕੋਰੋਨਾਵਾਇਰਸ) ਦੇ ਸ਼ੱਕੀ ਵਿਅਕਤੀਆਂ ਦੇ ਨੈਸੋਫੈਰੰਜੀਅਲ ਸਵੈਬ ਨਮੂਨਿਆਂ ਨੂੰ ਨਕਾਰਾਤਮਕ ਦੱਸਿਆ ਹੈ

 

ਮੰਤਰੀ ਨੇ ਅਪੀਲ ਕੀਤੀ ਕਿ ਕੋਈ ਵੀ ਵਿਅਕਤੀ ਚੀਨ ਦੀ ਯਾਤਰਾ ਕਰ ਚੁੱਕਾ ਹੈ ਅਤੇ 1 ਜਨਵਰੀ 2020 ਤੋਂ ਬਾਅਦ ਭਾਰਤ ਪਰਤਿਆ ਹੈ, ਨੂੰ ਨਜ਼ਦੀਕੀ ਸਰਕਾਰੀ ਹਸਪਤਾਲ ਕੋਲ ਰਿਪੋਰਟ ਕਰਨੀ ਚਾਹੀਦੀ ਹੈ ਜਾਂ ਹੈਲਪਲਾਈਨ ਨੰਬਰ 104 'ਤੇ ਫ਼ੋਨ ਕਰਕੇ ਸੂਚਨਾ ਦੇਣੀ ਚਾਹੀਦੀ ਹੈ ਤਾਂ ਜੋ ਸਿਹਤ ਵਿਭਾਗ ਵਲੋਂ ਸ਼ਨਾਖ਼ਤ ਕਰਕੇ ਲੋੜੀਂਦੇ ਉਪਾਅ ਕੀਤੇ ਜਾ ਸਕਣ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corona virus: NIV report on 22 suspected cases by Balbir Sidhu