ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ: ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਲਈ ਸਿਹਤ ਸਲਾਹ ਜਾਰੀ

ਕੋਰੋਨਾ ਵਾਇਰਸ (ਕੋਵਿਡ-19) ਦੇ ਖਤਰੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਭੀੜ ਵਿੱਚ ਜਾਣ ਸਮੇਂ ਕਰਨ ਅਤੇ ਨਾ ਕਰਨ ਵਾਲੇ ਕੰਮਾਂ ਅਤੇ ਸਾਵਧਾਨੀਆਂ ਸਬੰਧੀ ਸਲਾਹ ਜਾਰੀ ਕੀਤੀ ਗਈ ਹੈਇਸ ਤੋਂ ਇਲਾਵਾ ਉਕਤ ਬੀਮਾਰੀ ਸਬੰਧੀ ਕਿਸੇ ਵੀ ਕਿਸਮ ਦੀ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 104 'ਤੇ ਸੰਪਰਕ ਕੀਤਾ ਜਾ ਸਕਦਾ ਹੈ

 

ਸਿਹਤ ਸਲਾਹ ਵਿੱਚ ਦੱਸਿਆ ਗਿਆ ਕਿ ਕਿਸੇ ਨਾਲ ਹੱਥ ਨਾ ਮਿਲਾਓ, ਕਿਸੇ ਨੂੰ ਗਲਵੱਕੜੀ ਨਾ ਪਾਓ, ਖੁੱਲੇ ਵਿੱਚ ਨਾ ਥੁੱਕੋ, ਜਿਸ ਵਿਅਕਤੀ ਨੂੰ ਬੁਖਾਰ ਹੈ ਉਸਨੂੰ ਭੀੜ ਵਿੱਚ ਜਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਅਤੇ ਜਿਸ ਵਿਅਕਤੀ ਨੂੰ ਖੰਘ ਜਾਂ ਬੁਖਾਰ ਹੈ ਉਸ ਵਿਅਕਤੀ ਤੋਂ ਲਗਭਗ 1 ਮੀਟਰ ਦੀ ਦੂਰੀ ਰੱਖੋ

 

ਇਸ ਦੇ ਨਾਲ ਹੀ ਜੇਕਰ ਕਿਸੇ ਵਿਅਕਤੀ ਨੂੰ ਖੰਘ ਜਾਂ ਬੁਖਾਰ ਹੈ ਤਾਂ ਉਸ ਨੂੰ ਆਪਣਾ ਮੂੰਹ ਮਾਸਕ ਜਾਂ ਰੁਮਾਲ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ ਜਿਸ ਵਿਅਕਤੀ ਨੂੰ ਖੰਘ ਜਾਂ ਬੁਖਾਰ ਹੈ ਉਸ ਨੂੰ ਲਾਜਮੀ ਤੌਰ ਤੇ ਨਜ਼ਦੀਕੀ ਸਰਕਾਰੀ ਹਸਪਤਾਲ ਵਿੱਚ ਰਿਪੋਰਟ ਕਰਨੀ ਚਾਹੀਦੀ ਹੈ

 

ਜੇਕਰ ਕਿਸੇ ਵਿਅਕਤੀ ਨੇ ਪਿਛਲੇ 14 ਦਿਨਾਂ ਦੌਰਾਨ ਚੀਨ, ਨੇਪਾਲ ਦੀ ਯਾਤਰਾ ਕੀਤੀ ਹੋਵੇ ਤਾਂ ਉਸ ਨੂੰ 14 ਦਿਨਾਂ ਲਈ ਘਰ ਵਿੱਚ ਅਲੱਗ ਰੱਖਿਆ ਜਾਣਾ ਚਾਹੀਦਾ ਹੈ ਅਤੇ ਕਿਸੇ ਭੀੜ ਵਾਲੇ ਸਥਾਨ 'ਤੇ ਨਹੀਂ ਜਾਣਾ ਚਾਹੀਦਾ ਜਾਰੀ ਸਲਾਹ ਅਨੁਸਾਰ ਸਿਹਤਮੰਦ ਵਿਅਕਤੀ ਜਿਸਨੂੰ ਖੰਘ, ਬੁਖਾਰ ਨਹੀਂ ਹੈ, ਨੂੰ ਮਾਸਕ ਦੀ ਜਰੂਰਤ ਨਹੀਂ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:corona virus: Punjab Government issues health advisory for citizens of state