ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤਬਲੀਗੀ ਜਮਾਤ ਦੇ ਲੋਕਾਂ ਨੂੰ ਪੰਜਾਬ ਸਰਕਾਰ ਦਾ 24 ਘੰਟੇ ਦਾ ਅਲਟੀਮੇਟਮ, ਥਾਣੇ ‘ਚ ਕਰੋ ਰਿਪਰੋਟ

ਦੇਸ਼ ਭਰ ਵਿੱਚ ਤਬਲੀਗੀ ਜਮਾਤ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਲੋਕਾਂ ਤੋਂ ਫੈਲ ਰਹੇ ਖ਼ਤਰਨਾਕ ਕੋਰੋਨਾ ਵਾਇਰਸ ਕਾਰਨ, ਜਿਥੇ ਕੇਂਦਰ ਅਤੇ ਵੱਖ-ਵੱਖ ਰਾਜ ਸਰਕਾਰਾਂ ਨੇ ਸਖਤੀ ਦਿਖਾਈ ਹੈ ਅਤੇ ਉਨ੍ਹਾਂ ਨੂੰ ਅਲੱਗ ਕੀਤਾ ਜਾ ਰਿਹਾ ਹੈ, ਉਥੇ ਹੀ ਪੰਜਾਬ ਸਰਕਾਰ ਤਬਲੀਗੀ ਜਮਾਤ ਦੇ ਮੈਂਬਰਾਂ ਨੂੰ 24 ਘੰਟੇ ਦਾ ਅਲਟੀਮੇਟਮ ਦਿੱਤਾ ਹੈ। 

 

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ 24 ਘੰਟੇ ਦੇ ਅਲਟੀਮੇਟਮ ਵਿੱਚ ਕਿਹਾ ਗਿਆ ਸੀ ਕਿ ਰਾਜ ਵਿੱਚ ਲੁੱਕੇ ਹੋਏ ਜਮਾਤ ਦੇ ਲੋਕ ਖ਼ੁਦ ਨਜ਼ਦੀਕੀ ਥਾਣੇ ਨੂੰ ਸੂਚਿਤ ਕਰਨ ਜਾਂ ਨਹੀਂ ਤਾਂ ਅਪਰਾਧਿਕ ਮੁਕੱਦਮੇ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।
 

ਸਿਹਤ ਵਿਭਾਗ ਦੇ ਬੁਲਾਰੇ ਵੱਲੋਂ ਇਹ ਅਲਟੀਮੇਟਮ ਜਾਰੀ ਕਰਦਿਆਂ ਕਿਹਾ ਗਿਆ ਕਿ ਜਿਹੜੇ ਲੋਕ ਨਿਜ਼ਾਮੂਦੀਨ, ਦਿੱਲੀ ਦੀ ਤਬਲੀਗੀ ਜਮਾਤ ਦੇ ਮਰਕਜ਼ ਵਿੱਚ ਸ਼ਾਮਲ ਹੋਏ ਸਨ ਅਤੇ ਇਸ ਸਮੇਂ ਪੰਜਾਬ ਵਿੱਚ ਹਨ, ਨੂੰ ਇਸ ਦੀ ਰਿਪੋਰਟ ਕਰਨੀ ਚਾਹੀਦੀ ਹੈ ਅਤੇ 24 ਘੰਟਿਆਂ ਵਿੱਚ ਕੋਵਿਡ -19 ਨੂੰ ਲੈ ਕੇ ਸਕ੍ਰੀਨਿੰਗ ਕਰਵਾਉਣੀ ਚਾਹੀਦੀ ਹੈ।

 

ਪੰਜਾਬ ਤੋਂ ਕਥਿਤ ਤੌਰ ਉੱਤੇ 467 ਤਬਲੀਗੀ ਜਮਾਤ ਦੇ ਲੋਕ ਨਿਜ਼ਾਮੂਦੀਨ ਸ਼ਾਮਲ ਹੋਣ ਗਏ ਸਨ, ਉਨ੍ਹਾਂ ਵਿੱਚੋਂ ਪੁਲਿਸ ਨੇ ਹੁਣ ਤੱਕ 445 ਲੋਕਾਂ ਦੀ ਪਛਾਣ ਕੀਤੀ ਹੈ ਜਦਕਿ 22 ਲੋਕਾਂ ਦਾ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ। ਇਨ੍ਹਾਂ ਵਿੱਚੋਂ 350 ਵਿਅਕਤੀਆਂ ਦੇ ਨਮੂਨੇ ਜਾਂਚ ਲਈ ਦਿੱਤੇ ਗਏ ਹਨ, ਜਿਨ੍ਹਾਂ ਵਿੱਚੋਂ 12 ਰਿਪੋਰਟਾਂ ਕੋਰੋਨਾ ਪਾਜ਼ਿਟਿਵ ਅਤੇ 111 ਨੈਗੇਟਿਵ ਆਈਆਂ ਹਨ। ਜਦ ਕਿ ਬੁਲਾਰੇ ਅਨੁਸਾਰ ਬਾਕੀ 227 ਲੋਕਾਂ ਦੀ ਰਿਪੋਰਟ ਦੀ ਅਜੇ ਉਡੀਕ ਹੈ।
,,,,

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Coronavirus 24-hour ultimatum to the people of the hidden Tabligi Jamaat member from Punjab government to report nearest Police station