ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਖਰੜ 'ਚ ਕੋਰੋਨਾ ਵਾਇਰਸ ਨਾਲ 74 ਸਾਲਾ ਬਜ਼ੁਰਗ ਔਰਤ ਦੀ ਮੌਤ

ਪੰਜਾਬ 'ਚ ਕੋਰੋਨਾ ਵਾਇਰਸ ਦਿਨੋਂ-ਦਿਨ ਤੇਜ਼ੀ ਨਾਲ ਫੈਲ ਰਿਹਾ ਹੈ। ਜ਼ਿਲ੍ਹਾ ਮੋਹਾਲੀ ਅਧੀਨ ਆਉਂਦੇ ਖਰੜ ਸ਼ਹਿਰ ਦੇ ਸਿਵਲ ਹਸਪਤਾਲ 'ਚ ਇਲਾਜ ਅਧੀਨ 74 ਸਾਲਾ ਬਜ਼ੁਰਗ ਔਰਤ ਦੀ ਬੀਤੀ 6 ਅਪ੍ਰੈਲ ਨੂੰ ਮੌਤ ਹੋ ਗਈ ਸੀ। ਇਸ ਬਜ਼ੁਰਗ ਔਰਤ ਦੀ ਅੱਜ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਪੰਜਾਬ 'ਚ ਕੋਰੋਨਾ ਵਾਇਰਸ ਨਾਲ ਹੋਈਆਂ ਕੁਲ ਮੌਤਾਂ ਦੀ ਗਿਣਤੀ ਵੱਧ ਕੇ 12 ਹੋ ਗਈ ਹੈ।

 

 

ਜਾਣਕਾਰੀ ਮੁਤਾਬਿਕ ਵਾਸੀ ਆਸਥਾ ਐਨਕਲੇਵ, ਮੁੰਡੀ ਖਰੜ ਵਾਸੀ ਮ੍ਰਿਤਕਾ ਰਾਜ ਕੁਮਾਰੀ, ਪਤਨੀ ਰਾਜਿੰਦਰ ਪਾਲ ਸ਼ਰਮਾ (77) ਸ਼ੂਗਰ ਦੀ ਮਰੀਜ਼ ਸੀ। 6 ਅਪ੍ਰੈਲ ਸੋਮਵਾਰ ਸਵੇਰੇ ਸਿਹਤ ਵਿਗੜਨ 'ਤੇ ਉਸ ਨੂੰ ਖਰੜ ਦੇ ਸਿਵਲ ਹਸਪਤਾਲ 'ਚ ਭਰਤੀ ਕਰਾਇਆ ਗਿਆ ਸੀ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਦੋਂ ਡਾਕਟਰਾਂ ਵਲੋਂ ਮ੍ਰਿਤਕਾ ਦੇ ਕੋਰੋਨਾ ਵਾਇਰਸ ਸਬੰਧੀ ਟੈਸਟ ਲਏ ਗਏ ਸਨ, ਜਿਸ ਦੀ ਰਿਪੋਰਟ ਅੱਜ ਸ਼ੁੱਕਰਵਾਰ ਨੂੰ ਆਈ ਹੈ।

 

ਤਸਵੀਰਾਂ : ਗੁਰਮਿੰਦਰ ਸਿੰਘ

 

ਸਿਵਲ ਸਰਜਨ ਨੇ ਦੱਸਿਆ ਕਿ ਬਜ਼ੁਰਗ ਔਰਤ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦੀ ਬਿਮਾਰੀ ਤੋਂ ਪੀੜਤ ਸੀ। ਇਸ ਮੌਤ ਨਾਲ ਮੋਹਾਲੀ ਜ਼ਿਲ੍ਹੇ 'ਚ ਇਹ ਦੂਜੀ ਮੌਤ ਹੋਈ ਹੈ। ਹੁਣ ਤਕ ਮੋਹਾਲੀ ਜ਼ਿਲ੍ਹੇ 'ਚ ਕੋਰੋਨਾ ਦੇ ਕੁਲ 38 ਪਾਜ਼ੀਟਿਵ ਮਰੀਜ਼ ਮਿਲ ਚੁੱਕੇ ਹਨ।
 

ਪੁਲਿਸ ਵੱਲੋਂ ਆਸਥਾ ਐਨਕਲੇਵ ਨੂੰ ਸੀਲ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਵੱਲੋਂ ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਅਤੇ ਸੰਪਰਕ 'ਚ ਆਏ ਲੋਕਾਂ ਦੀ ਪਛਾਣ ਕਰਕੇ ਸੈਂਪਲ ਇਕੱਤਰ ਕੀਤੇ ਜਾ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Coronavirus 74 year old woman died on April 6 civil hospital kharar tested positive of Covid 19