ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੇ ਮਹਿੰਗੇ ਮੁੱਲ ’ਤੇ ਮਿਲ ਰਹੇ ਨੇ ਮਾਸਕ ਤੇ ਸੈਨੇਟਾਈਜ਼ਰ ਤਾਂ ਇਸ ਨੰਬਰ 'ਤੇ ਕਰੋ ਸ਼ਿਕਾਇਤ  

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਕੇਂਦਰ ਤੇ ਸੂਬਾ ਸਰਕਾਰਾਂ ਦਿਨ-ਰਾਤ ਲੱਗੀਆਂ ਹੋਈਆਂ ਹਨ। ਪੂਰੇ ਦੇਸ਼ 'ਚ 21 ਦਿਨ ਲਈ ਲੌਕਡਾਊਨ ਲਗਾ ਦਿੱਤਾ ਗਿਆ ਹੈ। ਲੋਕਾਂ ਨੂੰ ਸਾਫ਼-ਸਫ਼ਾਈ ਰੱਖਣ ਅਤੇ ਮੂੰਹ ਤੇ ਮਾਸਕ ਅਤੇ ਸੈਨੇਟਾਈਜ਼ਰ ਜਾਂ ਸਾਬਣ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।
 

ਜ਼ਿਆਦਾਤਰ ਲੋਕਾਂ ਨੇ ਮਾਸਕ ਤੇ ਸੈਨੇਟਾਈਜ਼ਰਾਂ ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ। ਕੇਂਦਰ ਸਰਕਾਰ ਨੇ ਮਾਸਕ ਤੇ ਸੈਨੇਟਾਈਜ਼ਰਾਂ ਦੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਹਨ। ਇਸ ਦੇ ਬਾਵਜੂਦ ਕਈ ਥਾਵਾਂ 'ਤੇ ਮਾਸਕ ਅਤੇ ਸੈਨੇਟਾਈਜ਼ਰ 5 ਤੋਂ 10 ਗੁਣਾਂ ਮਹਿੰਗੇ ਮੁੱਲ 'ਤੇ ਮਿਲ ਰਹੇ ਹਨ।
 

ਹਾਲਾਂਕਿ ਪਿਛਲੇ ਦਿਨਾਂ ਵਿਚ ਸਰਕਾਰ ਨੇ ਮਾਸਕ ਅਤੇ ਸੈਨੇਟਾਈਜ਼ਰ ਦੀਆਂ ਕੀਮਤਾਂ ਨਿਰਧਾਰਿਤ ਕਰ ਦਿੱਤੀਆਂ ਸਨ ਪਰ ਕੁੱਝ ਲੋਕ ਅਪਣੇ ਫ਼ਾਇਦੇ ਨੂੰ ਧਿਆਨ ਵਿੱਚ ਰੱਖਦੇ ਹੋਏ ਮਹਿੰਗੇ ਮੁੱਲ 'ਤੇ ਇਨ੍ਹਾਂ ਨੂੰ ਵੇਚ ਰਹੇ ਹਨ। ਮਾਸਕ ਅਤੇ ਸੈਨੇਟਾਈਜ਼ਰ ਦੀ ਕਾਲਾਬਜ਼ਾਰੀ ਅਤੇ ਐਮਆਰਪੀ ਤੋਂ ਵੱਧ ਕੀਮਤ 'ਤੇ ਵਿਕਰੀ ਉੱਤੇ ਰੋਕ ਲਗਾਉਣ ਲਈ ਨੈਸ਼ਨਲ ਪ੍ਰਾਇਸ ਕੰਟਰੋਲ ਅਥਾਰਿਟੀ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੂਬਾ ਡਰੱਗ ਕੰਟਰੋਲਰ (ਐਸਡੀਸੀ) ਅਤੇ ਫੂਡ ਐਂਡ ਡਰੱਗ ਐਡਮਿਨਿਸਟ੍ਰੇਟਰਾਂ (ਐਫਡੀਏਜ਼) ਨੂੰ ਮਾਰਕੀਟ 'ਤੇ ਨਜ਼ਰ ਰੱਖਣ ਲਈ ਕਿਹਾ ਹੈ।
 

ਸਰਕਾਰ ਨੇ ਲੋਕਾਂ ਨੂੰ ਕਿਹਾ ਹੈ ਕਿ ਜੇ ਤੁਹਾਡੇ ਇਲਾਕੇ ਵਿੱਚ ਕੋਈ ਮਾਸਕ ਅਤੇ ਸੈਨੇਟਾਈਜ਼ਰ ਨੂੰ ਮਹਿੰਗੇ ਮੁੱਲ 'ਤੇ ਵੇਚ ਰਿਹਾ ਹੈ ਤਾਂ ਰਾਸ਼ਟਰੀ ਉਪਭੋਗਤਾ ਦੇ ਹੈਲਪਲਾਈਨ ਨੰਬਰ 1800-11-4000 'ਤੇ ਤੁਰੰਤ ਕਾਲ ਕਰ ਕੇ ਸ਼ਿਕਾਇਤ ਕਰ ਸਕਦੇ ਹੋ। ਹਾਲ ਹੀ ਵਿੱਚ ਛੱਤੀਸਗੜ੍ਹ ਦੇ ਰਾਇਪੁਰ, ਦੁਰਗ ਸਮੇਤ ਕਈ ਜ਼ਿਲ੍ਹਿਆਂ ਵਿੱਚ ਲਗਭਗ 30 ਥਾਵਾਂ ਤੇ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਦੀ ਟੀਮ ਨੇ ਛਾਪੇਮਾਰੀ ਕੀਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Coronavirus complaints on overcharging of face masks sanitizer