ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਰਦਾਸਪੁਰ : ਵਿਦੇਸ਼ ਤੋਂ ਪਰਤਿਆ ਨੌਜਵਾਨ ਬਾਜ਼ਾਰ 'ਚ ਘੁੰਮਦਾ ਮਿਲਿਆ, ਮਾਮਲਾ ਦਰਜ

ਦੇਸ਼ 'ਚ ਫੈਲੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਵਿਦੇਸ਼ਾਂ ਤੋਂ ਪਰਤੇ ਨਾਗਰਿਕਾਂ ਨੂੰ 14 ਦਿਨ ਲਈ ਘਰਾਂ 'ਚ ਰਹਿਣ ਦੀ ਹਿਦਾਇਤ ਦਿੱਤੀ ਗਈ ਹੈ। ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਜ਼ਿਲ੍ਹਾ ਗੁਰਦਾਸਪੁਰ ਵਾਸੀ 30 ਸਾਲਾ ਨੌਜਵਾਨ ਵਿਰੁੱਧ ਧਾਰੀਵਾਲ ਪੁਲਿਸ ਨੇ ਸੀਆਰਪੀਸੀ ਦੀ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 


 

ਧਾਰੀਵਾਲ ਵਾਸੀ ਇਹ ਵਿਅਕਤੀ ਬੀਤੀ 6 ਮਾਰਚ ਨੂੰ ਬ੍ਰਾਜ਼ੀਲ ਤੋਂ ਭਾਰਤ ਵਾਪਸ ਘਰ ਆਇਆ ਸੀ। ਉਸ ਦਾ ਨਾਮ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਵਿਅਕਤੀਆਂ ਦੀ ਸੂਚੀ 'ਚ ਸ਼ਾਮਿਲ ਕੀਤਾ ਗਿਆ ਸੀ, ਜੋ ਕੋਰੋਨਾ ਵਾਇਰਸ ਫੈਲਣ ਮਗਰੋਂ ਦੇਸ਼ ਵਾਪਸ ਪਰਤੇ ਸਨ।
 

ਕੇਂਦਰ ਸਰਕਾਰ ਦੇ ਅਧਿਕਾਰੀਆਂ ਨੇ ਉਸ ਦਾ ਨਾਂਅ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੂੰ ਭੇਜਿਆ ਸੀ, ਤਾਂ ਕਿ ਉਹ ਉਸ ਦਾ ਟੈਸਟ ਕਰਵਾਉਣ ਕੀ ਉਹ ਕੋਰੋਨ ਵਾਇਰਸ ਦਾ ਸ਼ੱਕੀ ਮਰੀਜ਼ ਹੈ ਜਾਂ ਨਹੀਂ? ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਧਾਰੀਵਾਲ ਵਿਖੇ ਉਸ ਦੇ ਘਰ ਪਹੁੰਚੀਆਂ ਪਰ ਉਹ ਘਰੋਂ ਫਰਾਰ ਹੋ ਗਿਆ ਸੀ।


 

ਇਸ ਤੋਂ ਬਾਅਦ ਉਹ ਸ਼ਹਿਰ ਦੇ ਬਾਜ਼ਾਰਾਂ 'ਚ ਘੁੰਮਦਾ-ਫਿਰਦਾ ਰਿਹਾ। ਪੁਲਿਸ ਨੇ ਉਸ ਨੂੰ ਬੀਤੇ ਦਿਨੀਂ ਸਨਿੱਚਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਜਾਂਚ ਲਈ ਉਸ ਨੂੰ ਗੁਰਦਾਸਪੁਰ ਸਿਵਲ ਹਸਪਤਾਲ ਪਹੁੰਚਾਇਆ। ਉਸ ਦੇ ਸੈਂਪਲ ਜਾਂਚ ਲਈ ਲੈਬ 'ਚ ਭੇਜੇ ਗਏ ਹਨ। ਇਸ ਦੌਰਾਨ ਪੁਲਿਸ ਨੇ ਉਸ ਨੂੰ 14 ਦਿਨਾਂ ਲਈ ਘਰ 'ਚ ਨਜ਼ਰਬੰਦ ਰੱਖਿਆ ਹੋਇਆ ਹੈ ਅਤੇ ਉਸ ਦੇ ਪਰਿਵਾਰ ਨੂੰ ਉਸ ਨੂੰ ਘਰ 'ਚ ਇੱਕ ਵੱਖਰਾ ਕਮਰਾ ਮੁਹੱਈਆ ਕਰਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਉਸ ਨੂੰ ਕਿਸੇ ਬਾਹਰੀ ਵਿਅਕਤੀ ਨੂੰ ਨਾ ਮਿਲਣ ਦੇਣ।

 


 

ਧਾਰੀਵਾਲ ਪੁਲਿਸ ਨੇ ਉਸ ਦੇ ਘਰ ਦੇ ਬਾਹਰ ਵੀ ਨੋਟਿਸ ਚਿਪਕਾਇਆ ਹੈ, ਜਿਸ 'ਚ ਕਿਹਾ ਗਿਆ ਹੈ ਕਿ ਇਹ ਵਿਅਕਤੀ ਬ੍ਰਾਜ਼ੀਲ ਤੋਂ ਵਾਪਸ ਆਇਆ ਹੈ ਅਤੇ ਉਹ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਹੈ। ਉਸ ਨੂੰ 14 ਦਿਨਾਂ ਲਈ ਘਰ 'ਚ ਆਈਸੋਲੇਸ਼ਨ 'ਚ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:coronavirus Gurdaspur 30 years old man booked under section 188 CRPC by Dhariwal police