ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੇਸ਼ 'ਚ 170 ਜ਼ਿਲ੍ਹੇ ਕੋਰੋਨਾ ਹੌਟ-ਸਪੌਟ, 24 ਘੰਟੇ 'ਚ ਸੱਭ ਤੋਂ ਵੱਧ 1173 ਮਾਮਲੇ ਮਿਲੇ 

ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ 'ਤੇ ਸਰਕਾਰ ਅਤੇ ਸਿਹਤ ਮੰਤਰਾਲੇ ਨੇ ਲਗਾਤਾਰ ਨਜ਼ਰ ਬਣਾਈ ਹੋਈ ਹੈ। ਬੁੱਧਵਾਰ ਨੂੰ ਸਿਹਤ ਮੰਤਰਾਲੇ ਨੇ ਇੱਕ ਪ੍ਰੈਸ ਕਾਨਫ਼ਰੰਸ ਵਿੱਚ ਦੱਸਿਆ ਕਿ ਦੇਸ਼ ਦੇ ਸਾਰੇ ਜ਼ਿਲ੍ਹਿਆਂ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਜਾ ਰਿਹਾ ਹੈ। ਦੇਸ਼ ਦੇ 170 ਜ਼ਿਲ੍ਹੇ ਕੋਰੋਨਾ ਵਾਇਰਸ ਦੀ ਲਾਗ ਕਾਰਨ ਹੌਟ-ਸਪੌਟ ਕੈਟਾਗਰੀ 'ਚ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟੇ ਵਿੱਚ ਦੇਸ਼ 'ਚ ਕੋਰੋਨਾ ਵਾਇਰਸ ਦੀ ਲਾਗ ਦੇ ਸਭ ਤੋਂ ਵੱਧ 1173 ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਦੇ ਅਨੁਸਾਰ 207 ਜ਼ਿਲ੍ਹੇ ਗ਼ੈਰ-ਹੌਟ-ਸਪੌਟ ਕੈਟਗਾਰੀ 'ਚ ਹਨ।
 

ਲਵ ਅਗਰਵਾਲ ਦੇ ਅਨੁਸਾਰ ਬੁੱਧਵਾਰ ਨੂੰ ਕੈਬਨਿਟ ਸਕੱਤਰ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਦੇਸ਼ ਦੇ ਸਾਰੇ ਹੌਟ-ਸਪੌਟਸ ਵਾਲੇ ਸੂਬਿਆਂ ਅਤੇ ਜ਼ਿਲ੍ਹਿਆਂ ਦੇ ਮੁੱਖ ਸਕੱਤਰ, ਡੀਜੀਪੀ, ਸਿਹਤ ਸਕੱਤਰ, ਜ਼ਿਲ੍ਹਾ ਮੈਜਿਸਟ੍ਰੇਟ, ਸੁਪਰਡੈਂਟ, ਪੁਲਿਸ ਕਮਿਸ਼ਨਰ ਅਤੇ ਮੁੱਖ ਸਿਹਤ ਅਧਿਕਾਰੀ ਨਾਲ ਗੱਲਬਾਤ ਕੀਤੀ। ਇਸ ਦੌਰਾਨ ਸਾਰਿਆਂ ਨੂੰ ਜ਼ਮੀਨੀ ਪੱਧਰ 'ਤੇ ਰਣਨੀਤੀ ਅਪਨਾਉਣ ਲਈ ਨਿਰਦੇਸ਼ ਦਿੱਤੇ ਗਏ ਹਨ।
 

ਸਿਹਤ ਮੰਤਰਾਲੇ ਦੇ ਅਨੁਸਾਰ ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦੀ ਲਾਗ ਵਾਲੇ ਹੌਟ-ਸਪੌਟ ਨਾਲ ਨਜਿੱਠਣ ਲਈ ਸੂਬਿਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਹੌਟ-ਸਪੌਟ ਅਤੇ ਗ੍ਰੀਨ ਜ਼ੋਨਾਂ ਦੀ ਪਛਾਣ ਕੀਤੀ ਗਈ ਹੈ। ਹੌਟ-ਸਪੌਟ ਵਾਲੇ ਖੇਤਰਾਂ 'ਚ ਘਰ-ਘਰ ਜਾ ਕੇ ਸਰਵੇ ਕੀਤਾ ਜਾ ਰਿਹਾ ਹੈ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਦੇ 11,933 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ ਹੁਣ ਤਕ 392 ਲੋਕਾਂ ਦੀ ਮੌਤ ਹੋ ਚੁੱਕੀ ਹੈ।
 

ਕਮਿਊਨਿਟੀ ਲਾਗ ਦਾ ਹਾਲੇ ਖ਼ਤਰਾ ਨਹੀਂ :
ਭਾਰਤ 'ਚ ਹਾਲੇ ਤੱਕ ਕਮਿਊਨਿਟੀ ਪੱਧਰ 'ਤੇ ਸੰਕਰਮਣ ਨਹੀਂ ਹੋਇਆ ਹੈ। ਹਾਲਾਂਕਿ ਸਥਾਨਕ ਪੱਧਰ 'ਤੇ ਲਾਗ ਫੈਲੀ ਹੈ। ਵਿਸ਼ੇਸ਼ ਟੀਮਾਂ ਕੋਰੋਨਾ ਵਾਇਰਸ ਦੀ ਲਾਗ ਦੇ ਨਵੇਂ ਕੇਸਾਂ ਦਾ ਪਤਾ ਲਗਾਉਣ ਅਤੇ ਸੈਂਪਲਾਂ ਨੂੰ ਇਕੱਤਰ ਕਰਕੇ ਜਾਂਚ ਕੀਤੀ ਜਾਵੇਗੀ। ਜ਼ਰੂਰੀ ਸੇਵਾਵਾਂ ਨਾਲ ਸਬੰਧਤ ਗਤੀਵਿਧੀਆਂ ਨੂੰ ਛੱਡ ਕੇ ਬਾਕੀ ਆਵਾਜਾਈ ਦੀ ਮਨਜੂਰੀ ਨਹੀਂ ਦਿੱਤੀ ਜਾਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Coronavirus Health Ministry declares 170 districts hotspots