ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

'ਜਨਤਾ ਕਰਫਿਊ' ਨੂੰ ਪੰਜਾਬੀਆਂ ਨੇ ਦਿੱਤਾ ਪੂਰਾ ਸਮਰਥਨ

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਿੱਤੇ ਗਏ ਬੰਦ ਦੇ ਸੱਦੇ 'ਜਨਤਾ ਕਰਫਿਊ' ਕਾਰਨ ਪੰਜਾਬ ਮੁਕੰਮਲ ਤੌਰ 'ਤੇ ਬੰਦ ਰਿਹਾ। ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਅਤੇ ਸਮੁੱਚੇ ਬਜ਼ਾਰਾਂ 'ਚ ਸੰਨਾਟਾ ਛਾਇਆ ਰਿਹਾ। 

 


 

ਸ਼ਹਿਰਾਂ 'ਚ ਇੱਕਾ-ਦੁੱਕਾ ਦੁੱਧ ਸਪਲਾਈ ਜਾਂ ਐਮਰਜੈਂਸੀ ਕੰਮਾਂ ਲਈ ਘਰੋਂ ਬਾਹਰ ਨਿੱਕਲੇ ਲੋਕ ਹੀ ਨਜ਼ਰ ਆ ਰਹੇ ਹਨ। ਗਲੀਆਂ, ਬਾਜ਼ਾਰਾਂ, ਮੁਹੱਲਿਆਂ, ਸੈਕਟਰਾਂ 'ਚ ਵੀ ਕੋਈ ਹਲਚਲ ਨਹੀਂ ਹੈ। ਐਤਵਾਰ ਹੋਣ ਕਾਰਨ ਪਹਿਲਾਂ ਜਿੱਥੇ ਪਾਰਕਾਂ 'ਚ ਸਵੇਰ ਤੋਂ ਹੀ ਭੀੜ ਨਜ਼ਰ ਆਉਂਦੀ ਸੀ, ਅੱਜ ਸਾਰੇ ਪਾਰਕ ਸੁੰਨੇ ਪਏ ਹਨ।

 


 

ਗਲੀਆਂ 'ਚ ਕਿਸੇ ਤਰ੍ਹਾਂ ਦੀ ਹਲਚਲ ਨਜ਼ਰ ਨਹੀਂ ਆਈ। ਸੂਬੇ ਦੇ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਮੋਹਾਲੀ, ਬਠਿੰਡਾ, ਪਟਿਆਲਾ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਤਰਨਤਾਰਨ, ਚੰਡੀਗੜ੍ਹ ਸਮੇਤ ਸਾਰੀਆਂ ਥਾਵਾਂ 'ਤੇ ਜਨਤਾ ਕਰਫ਼ਿਊ ਨੂੰ ਲੋਕਾਂ ਦਾ ਪੂਰਾ ਸਮਰਥਨ ਮਿਲਿਆ।

 


 

ਸਮੂਹ ਲੋਕਾਂ ਨੇ ਆਪਣੇ ਕਾਰੋਬਾਰ, ਦੁਕਾਨਾਂ, ਸੰਸਥਾਨ ਬੰਦ ਰੱਖ ਕੇ ਇਹ ਸਮਾਂ ਖੁਦ ਨੂੰ ਘਰਾਂ ਵਿੱਚ ਆਪਣੇ ਪਰਿਵਾਰ ਨਾਲ ਬਿਤਾਉਣ ਨੂੰ ਤਰਜੀਹ ਦਿੱਤੀ।  ਲੋਕ ਵੀ ਆਪਣੀ ਸੁਰੱਖਿਆ ਦੇ ਮੱਦੇਨਜ਼ਰ ਪੀਐਮ ਮੋਦੀ ਦੇ ਕਦਮ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਸਾਥ ਦੇ ਰਹੇ ਹਨ।

 


 

ਪੁਲਿਸ ਪ੍ਰਸ਼ਾਸਨ ਵਲੋਂ ਜਨਤਾ ਕਰਫ਼ਿਊ ਨੂੰ ਲੈ ਕੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਲੋਕਾਂ ਨੂੰ ਜ਼ਰੂਰੀ ਕੰਮ ਹੋਣ 'ਤੇ ਹੀ ਘਰੋਂ ਬਾਹਰ ਜਾਣ ਦੀ ਅਪੀਲ ਕੀਤੀ ਗਈ ਹੈ।

 


 

ਪੰਜਾਬ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ 7 ਮਰੀਜ਼ਾਂ ਦੀ ਰਿਪੋਰਟ ਪਾਜੀਟਿਵ ਆਈ ਹੈ। ਸ਼ਹਿਰ ਵਾਸੀਆਂ ਵੱਲੋਂ ਕੱਲ੍ਹ ਤੇ ਪਰਸੋਂ ਨੂੰ ਵੀ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਦੋਵਾਂ ਦਿਨਾਂ 'ਚ ਸਿਰਫ ਜ਼ਰੂਰਤ ਵਾਲੀਆਂ ਹੀ ਦੁਕਾਨਾਂ ਖੁੱਲ੍ਹਣਗੀਆਂ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:coronavirus janta curfew completely support in Punjab