ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਦੇ ਮੱਦੇਨਜ਼ਰ PGI ਸਮੇਤ ਚੰਡੀਗੜ੍ਹ ਦੇ ਸਾਰੇ ਸਰਕਾਰੀ ਹਸਪਤਾਲਾਂ ਬਾਰੇ ਵੱਡਾ ਫ਼ੈਸਲਾ

ਦੇਸ਼ 'ਚ ਫੈਲੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ 31 ਮਾਰਚ 'ਚ ਪੀਜੀਆਈ, ਜੀਐਮਸੀਐਚ ਸੈਕਟਰ-32, ਜੀਐਮਐਸਐਚ ਸੈਕਟਰ-16 ਤੇ ਹੋਰ ਸਰਕਾਰੀ ਹਸਪਤਾਲਾਂ 'ਚ ਆਮ ਓਪੀਡੀ ਸੇਵਾਵਾਂ ਬੰਦ ਕਰ ਦਿੱਤੀਆਂ ਹਨ।


ਇਸ ਸਬੰਧੀ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਦੇ ਸਲਾਹਕਾਰ ਮਨੋਜ ਪਰਿਦਾ ਨੇ ਦੱਸਿਆ ਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਤੋਂ ਪੀਜੀਆਈ, ਜੀਐਮਸੀਐਚ ਸੈਕਟਰ-32, ਜੀਐਮਐਸਐਚ ਸੈਕਟਰ-16 'ਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਲਈ 31 ਮਾਰਚ ਤਕ ਆਮ ਓਪੀਡੀ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਇਨ੍ਹਾਂ ਓਪੀਡੀਜ਼ 'ਚ ਸਿਰਫ਼ ਗਾਇਨੀ, ਪੈਡ੍ਰੀਆਟਿਕ, ਐਮਰਜੈਂਸੀ, ਟਰਾਮਾ ਅਤੇ ਬੱਚਿਆਂ ਦੀ ਬੀਮਾਰੀ ਸਬੰਧੀ ਇਲਾਜ ਹੋਵੇਗਾ। ਟਰਾਮਾ ਸੈਂਟਰ ਤੇ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਇਸ ਤੋਂ ਇਲਾਵਾ ਹੋਰ ਕਿਸੇ ਤਰ੍ਹਾਂ ਦਾ ਆਪਰੇਸ਼ਨ ਨਹੀਂ ਕੀਤਾ ਜਾਵੇਗਾ।

 


ਤਸਵੀਰ : ਸੰਜੀਵ ਸ਼ਰਮਾ

 

ਮਨੋਜ ਪਰਿਦਾ ਨੇ ਦੱਸਿਆ ਕਿ ਚੰਡੀਗੜ੍ਹ 'ਚ ਆਈਸੋਲੇਸ਼ਨ ਵਾਰਡਾਂ ਦੀ ਗਿਣਤੀ ਵਧਾਈ ਜਾਵੇਗੀ। ਇਸ ਤੋਂ ਇਲਾਵਾ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਦੇ ਘਰ ਜਾ ਕੇ ਜਾਂਚ ਕੀਤੀ ਜਾਵੇਗੀ। ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਹੋਰ ਸਰਕਾਰੀ ਅਧਿਆਪਕਾਂ ਨੂੰ ਮਰੀਜ਼ਾਂ ਦੀ ਦੇਖਭਾਰ ਕਰਨ ਦੀ ਟ੍ਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਐਮਰਜੈਂਸੀ ਵਾਲੇ ਹਾਲਾਤ 'ਚ ਚੰਡੀਗੜ੍ਹ ਦੇ ਪਾਰਕ ਵਿਊ ਹੋਟਲ, ਪੰਚਾਇਤ ਭਵਨ, ਇਨਫ਼ੋਸਿਸ ਸਰਾਏ ਆਦਿ 'ਚ ਵੀ ਆਈਸੋਲੇਸ਼ਨ ਵਾਰਡਾਂ ਬਣਾਏ ਜਾਣਗੇ। 

 

ਮਨੋਜ ਪਰਿਦਾ ਨੇ ਦੱਸਿਆ ਕਿ ਚੰਡੀਗੜ੍ਹ 'ਚ ਵੱਖ-ਵੱਖ ਥਾਵਾਂ 'ਤੇ ਲੱਗਣ ਵਾਲੀ ਅਪਣੀ ਮੰਡੀ ਚਾਲੂ ਰਹੇਗੀ। ਫਿਲਹਾਲ ਸ਼ਹਿਰ ਨੂੰ ਲਾਕਡਾਊਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹਸਪਤਾਲਾਂ 'ਚ ਮਰੀਜ਼ਾਂ ਨਾਲ ਆਉਣ ਵਾਲੇ ਤੀਮਾਰਦਾਰਾਂ ਨੂੰ ਐਂਟਰੀ ਨਹੀਂ ਦਿੱਤੀ ਜਾਵੇਗੀ। ਸਿਰਫ਼ ਗੰਭੀਰ ਮਰੀਜ਼ਾਂ ਨਾਲ ਪਰਿਵਾਰ ਦੇ ਇੱਕ ਮੈਂਬਰ ਨੂੰ ਹਸਪਤਾਲ ਅੰਦਰ ਆਉਣ ਦਿੱਤਾ ਜਾਵੇਗਾ। ਅਜਿਹਾ ਹਸਪਤਾਲ ਅੰਦਰ ਲੋਕਾਂ ਦੀ ਭੀੜ ਘਟਾਉਣ ਲਈ ਕੀਤਾ ਜਾ ਰਿਹਾ ਹੈ।
 

ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਚੰਡੀਗੜ੍ਹ 'ਚ ਜਿਹੜੀ ਕੋਰੋਨਾ ਪਾਜੀਟਿਵ ਲੜਕੀ ਮਿਲੀ ਸੀ, ਉਸ ਦੇ ਸੰਪਰਕ 'ਚ ਆਉਣ ਵਾਲੇ 4 ਲੋਕਾਂ ਨੂੰ ਆਈਸੋਲੇਸ਼ਨ 'ਚ ਰੱਖਿਆ ਗਿਆ ਹੈ। ਉਨ੍ਹਾਂ ਦੇ ਸੈਂਪਲਾਂ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਭੇਜਿਆ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:coronavirus PGI and other govt hospital partially OPD closed till March 31