ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਟਾਰੀ ਸਰਹੱਦ 'ਤੇ ਕੋਰੋਨ ਦਾ ਖੌਫ਼, ਪਸਰਿਆ ਸੰਨਾਟਾ

ਜਾਨਲੇਵਾ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ 'ਚ ਹੜਕੰਪ ਮਚਾ ਦਿੱਤਾ ਹੈ। 80 ਤੋਂ ਵੱਧ ਦੇਸ਼ ਇਸ ਦੀ ਲਪੇਟ 'ਚ ਆ ਚੁੱਕੇ ਹਨ। ਭਾਰਤ 'ਚ ਕੋਰੋਨਾ ਵਾਇਰਸ ਦੇ ਹੁਣ ਤਕ 32 ਪਾਜੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਪੰਜਾਬ 'ਚ ਵੀ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ ਅਤੇ ਦੋ ਪੰਜਾਬੀਆਂ ਦੇ ਕੋਰੋਨਾ ਵਾਇਰਸ ਦੇ ਮੁਢਲੇ (Preliminary) ਟੈਸਟ ਪਾਜ਼ੀਟਿਵ ਆਏ ਹਨ।

 


 

ਕੋਰੋਨਾ ਵਾਇਰਸ ਕਾਰਨ ਅੰਤਰਰਾਸ਼ਟਰੀ ਸਬੰਧ ਵੀ ਪ੍ਰਭਾਵਤ ਹੋਏ ਹਨ। ਇਸੇ ਦੇ ਚੱਲਦਿਆਂ ਅੱਜ ਅਟਾਰੀ (ਭਾਰਤ)-ਵਾਹਘਾ (ਪਾਕਿਸਤਾਨ) ਸਰਹੱਦ 'ਤੇ ਹੋਣ ਵਾਲੀ ਰਿਟਰੀਟ ਸੈਰਾਮਨੀ ਨੂੰ ਰੋਕ ਦਿੱਤਾ ਗਿਆ ਹੈ। ਹੁਣ ਲੋਕ ਬੀ.ਐਸ.ਐਫ. ਦੇ ਜਵਾਨਾਂ ਦੀ ਪਰੇਡ ਨਹੀਂ ਦੇਖ ਸਕਣਗੇ। ਦੁਨੀਆ ਭਰ 'ਚੋਂ ਰੋਜ਼ਾਨਾ 20 ਹਜ਼ਾਰ ਤੋਂ ਵੱਧ ਲੋਕ ਵਾਘਾ ਸਰਹੱਦ 'ਤੇ ਝੰਡਾ ਉਤਾਰਨ ਦੀ ਰਸਮ ਦੇਖਣ ਲਈ ਆਉਂਦੇ ਹਨ। ਸਰਕਾਰ ਵਲੋਂ ਅਗਲੇ ਹੁਕਮਾਂ ਤਕ ਇਸ ਸੈਰੇਮਣੀ 'ਤੇ ਰੋਕ ਲਗਾ ਦਿੱਤੀ ਗਈ ਹੈ।

 


 

ਪੁਲਿਸ ਵੱਲੋਂ ਸਰਹੱਦ ਤੋਂ 2 ਕਿਲੋਮੀਟਰ ਪਹਿਲਾਂ ਸੜਕ ਵਿਚਕਾਰ ਬੈਰੀਕੇਡਿੰਗ ਕਰਕੇ ਆਵਾਜਾਈ 'ਤੇ ਰੋਕ ਲਗਾ ਦਿੱਤੀ ਗਈ ਹੈ। ਇੱਥੇ ਪਹੁੰਚਣ ਵਾਲੇ ਸੈਲਾਨੀਆਂ ਨੂੰ ਵਾਪਸ ਮੋੜਿਆ ਜਾ ਰਿਹਾ ਹੈ। ਕੋਰੋਨਾ ਦੇ ਖੌਫ ਕਾਰਨ ਸਰਹੱਦੀ ਇਲਾਕਿਆਂ ਦੀਆਂ ਸੜਕਾਂ 'ਤੇ ਸੰਨਾਟਾ ਪਸਰਿਆ ਹੋਇਆ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।

 

ਤਸਵੀਰਾਂ : ਅਨਿਲ ਸ਼ਰਮਾ 
 

ਉੱਧਰ ਦਰਬਾਰ ਸਾਹਿਬ ਅਤੇ ਹੈਰਟੇਜ਼ ਸਟ੍ਰੀਟ 'ਚ ਵੀ ਕੋਰੋਨਾ ਵਾਇਰਸ ਤੋਂ ਬਚਾਅ ਲਈ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਲੋਕਾਂ ਨੂੰ ਜਾਗੂਰਕ ਕਰਨ ਲਈ ਵੱਖ-ਵੱਖ ਥਾਵਾਂ 'ਤੇ ਪੋਸਟਰ ਲਗਾਏ ਗਏ ਹਨ। ਇਸ ਤੋਂ ਇਲਾਵਾ ਮਾਸਕ ਵੀ ਵੰਡੇ ਜਾ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:coronavirus Police install barricading 2 km ahead of Attari-Wagah border to stop tourists