ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਨੇ ਪੰਜਾਬ ਪੁਲਿਸ ਦੇ ਜਵਾਨਾਂ ਤੋਂ ਲੈ ਕੇ ਵਿਦਿਆਰਥੀਆਂ ਤਕ ਨੂੰ ਪੁਆਏ ਮਾਸਕ

ਕੋਰੋਨਾ ਵਾਇਰਸ ਦੀ ਦਹਿਸ਼ਤ ਇਸ ਵੇਲੇ ਸਮੁੱਚੇ ਵਿਸ਼ਵ ਨੂੰ ਡਰਾ ਰਹੀ ਹੈ। ਭਾਰਤ 'ਚ ਕੋਰੋਨਾ ਵਾਇਰਸ ਦੇ 29 ਪਾਜੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ 'ਚ ਕੋਰੋਨਾ ਵਾਇਰਸ ਨੇ ਮੁੜ ਦਸਤਕ ਦੇ ਦਿੱਤੀ ਹੈ। ਇੱਥੇ ਸ਼ੱਕੀ ਮਰੀਜ਼ਾਂ ਦੀ ਗਿਣਤੀ 8 ਤੱਕ ਪੁੱਜ ਗਈ ਹੈ। ਪੀ.ਜੀ.ਆਈ. ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ ਤਿੰਨ ਹੋਰ ਸ਼ੱਕੀ ਮਰੀਜ਼ ਦਾਖਲ ਹੋਏ ਹਨ, ਜਿਨ੍ਹਾਂ ਦੇ ਸੈਂਪਲ ਏਮਜ਼ ਨਵੀਂ ਦਿੱਲੀ 'ਚ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ 'ਚੋਂ 2 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ।

 


 

ਪੰਜਾਬ ਦੇ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਲੋਕਾਂ ਅਤੇ ਹਸਪਤਾਲਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਪੁਲਿਸ ਵਿਭਾਗ ਨੇ ਵੀ ਜ਼ਰੂਰੀ ਸੁਰੱਖਿਆ ਕਦਮ ਚੁੱਕਦਿਆਂ ਆਪਣੇ ਮੁਲਾਜ਼ਮਾਂ ਨੂੰ ਮਾਸਕ ਵੰਡੇ ਹਨ। ਅੱਜ ਜਲੰਧਰ ਵਿਖੇ ਜ਼ਿਆਦਾਤਰ ਪੁਲਿਸ ਮੁਲਾਜ਼ਮ ਮਾਸਕ ਪਹਿਨ ਕੇ ਡਿਊਟੀ ਕਰਦੇ ਵਿਖਾਈ ਦਿੱਤੇ।

 


 

ਇਸ ਦੇ ਨਾਲ ਹੀ ਸੂਬੇ 'ਚ ਵੱਖ-ਵੱਖ ਜਮਾਤਾਂ ਅਤੇ ਬੋਰਡ ਪ੍ਰੀਖਿਆਵਾਂ ਚੱਲ ਰਹੀਆਂ ਹਨ। ਸਕੂਲ ਪ੍ਰਸ਼ਾਸਨ ਨੇ ਵੀ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸੁਰੱਖਿਆ ਲਈ ਨਿਰਦੇਸ਼ ਜਾਰੀ ਕੀਤੇ ਹੋਏ ਹਨ। ਅੱਜ ਜਲੰਧਰ ਵਿਖੇ ਸੀਬੀਐਸਈ ਬੋਰਡ ਦੀ ਪ੍ਰੀਖਿਆ ਦੇਣ ਆਏ ਬੱਚਿਆਂ ਨੇ ਮਾਸਕ ਪਹਿਨੇ ਹੋਏ ਸਨ।

 


 

ਸ੍ਰੀ ਹਰਿਮੰਦਰ ਸਾਹਿਬ ਪੁੱਜਣ ਵਾਲੇ ਬਹੁਤ ਸਾਰੇ ਸ਼ਰਧਾਲੂਆਂ ਨੇ ਵੀ ਅੱਜ ਮਾਸਕ ਪਹਿਨੇ ਹੋਏ ਸਨ। ਸਿਹਤ ਵਿਭਾਗ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਕੋਰੋਨਾ ਵਾਇਰਸ ਦੀ ਲਾਗ ਤੋਂ ਬਚਾਅ ਲਈ ਸ਼ਰਧਾਲੂਆਂ ਨੂੰ ਜਾਗਰੂਕ ਕਰਨ ਲਈ ਵੱਡੇ–ਵੱਡੇ ਫ਼ਲੈਕਸ ਬੈਨਰ ਲਗਾਏ ਹਨ। ਪੰਜਾਬ ਸਰਕਾਰ ਦੇ ਲੋਗੋ ਵਾਲੇ ਵੱਡੇ ਫ਼ਲੈਕਸ ਬੋਰਡ ਉੱਤੇ ਸਭ ਤੋਂ ਪਹਿਲਾਂ ਲਾਲ ਅੱਖਰਾਂ ’ਚ ‘ਨੋਵਲ ਕੋਰੋਨਾ ਵਾਇਰਸ’ ਲਿਖਿਆ ਹੋਇਆ ਹੈ ਤੇ ਫਿਰ ਰਿਵਰਸ ਲਾਲ ਰੰਗ ਵਿੱਚ ‘ਆਪਣੇ ਆਪ ਨੂੰ ਬਚਾਓ ਅਤੇ ਬਿਮਾਰੀ ਤੋਂ ਬਚਣ ਦੇ ਤਰੀਕੇ ਅਪਣਾਓ’ ਲਿਖਿਆ ਗਿਆ ਹੈ।

 

ਤਸਵੀਰ : ਪ੍ਰਦੀਪ ਪੰਡਤ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:coronavirus Punjab on alert Police Students wearing masks