ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਿੰਡ ਜਗਤਪੁਰਾ ਤੇ ਫੈਦਾਂ ਸੀਲ

ਪੰਜਾਬ 'ਚ ਰੋਜ਼ਾਨਾ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਅੱਜ ਫਿਰ ਪੰਜਾਬ 'ਚ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ ਇੱਕ ਮਰੀਜ਼ ਲੁਧਿਆਣਾ ਦਾ ਹੈ, ਜਦਕਿ ਤਿੰਨ ਮਰੀਜ਼ ਜ਼ਿਲ੍ਹਾ ਮੋਹਾਲੀ ਦੇ ਹਨ।

 


 

ਫ਼ੇਜ਼-9 ਦੀ 60 ਸਾਲਾ ਔਰਤ ਤੇ ਉਸ ਦੀ 9 ਸਾਲਾ ਪੋਤਰੀ ਕੋਰੋਨਾ ਪਾਜ਼ੀਟਿਵ ਪਾਈਆਂ ਗਈਆਂ ਹਨ। ਇਹ 60 ਸਾਲਾ ਔਰਤ ਕੈਨੇਡਾ ਤੋਂ ਆਈ ਉਸ ਜੋੜੇ ਦੀ ਮਾਂ ਹੈ, ਜਿਹੜੇ ਬੀਤੀ 30 ਮਾਰਚ ਨੂੰ ਪਾਜੀਟਿਵ ਪਾਏ ਗਏ ਸਨ।

 


 

ਇਨ੍ਹਾਂ ਤੋਂ ਇਲਾਵਾ ਜਗਤਪੁਰਾ ਦਾ 45 ਸਾਲਾ ਵਿਅਕਤੀ ਵੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਉਹ ਸੈਕਟਰ-30 ਦੇ ਉਸ 22 ਸਾਲਾ ਵਿਅਕਤੀ ਦੇ ਸਿੱਧੇ ਸੰਪਰਕ ’ਚ ਸੀ, ਜੋ ਬੀਤੀ 11 ਮਾਰਚ ਨੂੰ ਦੁਬਈ ਤੋਂ ਪਰਤਿਆ ਸੀ ਅਤੇ ਬੀਤੀ 27 ਮਾਰਚ ਨੂੰ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਸੀ।

 


 

ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਹਰਕਤ 'ਚ ਆਉਂਦਿਆਂ ਪੁਲਿਸ ਤੇ ਸੀਆਰਪੀਐਫ ਦੀ ਮਦਦ ਨਾਲ ਪਿੰਡ ਜਗਤਪੁਰਾ ਅਤੇ ਫੈਦਾਂ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਤੇ ਫ਼ੌਜ ਵੱਲੋਂ ਕਿਸੇ ਨੂੰ ਵੀ ਪਿੰਡ ਅੰਦਰ ਆਉਣ ਤੇ ਬਾਹਰ ਜਾਣ ਨਹੀਂ ਦਿੱਤਾ ਜਾ ਰਿਹਾ। ਲੋਕਾਂ ਨੂੰ ਆਪਣੇ ਘਰਾਂ ਅੰਦਰ ਰਹਿਣ ਲਈ ਕਿਹਾ ਗਿਆ ਹੈ।

 


ਤਸਵੀਰਾਂ : ਕੇਸ਼ਵ ਸਿੰਘ

 

ਪ੍ਰਸ਼ਾਸਨ ਵੱਲੋਂ ਪਿੰਡ ਨੂੰ ਸੈਨੇਟਾਈਜ਼ ਕਰਵਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਸ ਵਿਅਕਤੀ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪਿੰਡ 'ਚ ਕੋਰੋਨਾ ਦਾ ਮਰੀਜ਼ ਮਿਲਣ ਤੋਂ ਬਾਅਦ ਲੋਕ ਕਾਫ਼ੀ ਸਹਿਮੇ ਹੋਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Coronavirus Punjab Police and CRPF sealed Jagat Pura and Faida village