ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਠੀਕ ਹੋਣ ਦੀ ਦਰ 78%, ਐਕਟਿਵ ਕੇਸ 322

ਸੂਬਾ ਸਰਕਾਰ ਵੱਲੋਂ ਕੀਤੇ ਅਣਥੱਕ ਯਤਨਾਂ ਸਦਕਾ ਕੋਵਿਡ-19 (ਕੋਰੋਨਾ ਵਾਇਰਸ) ਦੇ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ 78% ਦਰ ਨਾਲ ਕਰੋਨਾ ਵਾਇਰਸ ਵਿਰੁੱਧ ਜੰਗ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ।
 

ਇੱਕ ਪ੍ਰੈਸ ਬਿਆਨ 'ਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਰੋਨਾ ਵਾਇਰਸ ਮਹਾਮਾਰੀ ਦੇ ਟਾਕਰੇ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅਪ੍ਰੈਲ 2020 'ਚ 1,57,13,789 ਵਿਅਕਤੀਆਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿਚੋਂ 9,593 ਵਿਅਕਤੀਆਂ ਵਿੱਚ  ਲੱਛਣ ਪਾਏ ਗਏ ਸਨ ਜਿਨ੍ਹਾਂ ਨੂੰ ਅੱਗੇ ਦੇ ਪ੍ਰਬੰਧਨ ਅਤੇ ਨਮੂਨੇ ਲੈਣ ਲਈ ਰੈਫਰ ਕੀਤਾ ਗਿਆ।
 

ਉਨ੍ਹਾਂ ਕਿਹਾ ਕਿ ਸੂਬੇ ਵਿਚ ਹੁਣ ਤਕ ਕੋਵਿਡ-19 ਦੇ 2002 ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ ਅਤੇ 55,634 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 50,070 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ 2002 ਮਰੀਜ਼ਾਂ ਵਿੱਚੋਂ 1642 ਮਰੀਜ਼ ਠੀਕ ਹੋ ਗਏ ਹਨ ਜੋ ਦੇਸ਼ 'ਚ ਮਰੀਜ਼ਾਂ ਦੇ ਠੀਕ ਹੋਣ ਦੀ ਸਭ ਤੋਂ ਵੱਧ ਰਿਕਵਰੀ ਦਰ ਵਿੱਚੋਂ ਹੈ। ਮੌਜੂਦਾ ਸਮੇਂ ਸੂਬੇ 'ਚ ਕੁਲ ਐਕਟਿਵ ਕੇਸ 322 ਹਨ।
 

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਭਰ ਵਿੱਚ 'ਰਿਸਕ ਸਟਾਰਟੀਫਾਈਡ ਰੈਂਡਮ ਸੈਂਪਲਿੰਗ' ਕਰਨ ਦੀ ਜ਼ਰੂਰਤ ਹੈ (ਯਾਤਰੀ, ਫਰੰਟ ਲਾਈਨ ਵਰਕਰ, ਹੋਰ ਬਿਮਾਰੀਆਂ ਤੋਂ ਪੀੜਤ ਲੋਕ ਅਤੇ ਸੰਘਣੀ ਆਬਾਦੀ ਵਾਲੇ ਇਲਾਕਿਆਂ ਵਿਚ ਰਹਿਣ ਵਾਲੇ ਲੋਕ) ਅਤੇ ਕਰੋਨਾ ਵਾਇਰਸ ਦੇ ਅੱਗੇ ਫੈਲਾਅ ਨੂੰ ਰੋਕਣ ਲਈ ਉੱਚ ਜੋਖ਼ਮ ਵਾਲੇ ਖੇਤਰਾਂ ਅਤੇ ਵਿਅਕਤੀਆਂ `ਤੇ ਧਿਆਨ ਕੇਂਦਰ ਕੀਤਾ ਜਾਵੇਗਾ।ਇਸ ਸਬੰਧੀ ਸਿਵਲ ਸਰਜਨਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
 

ਕੰਟੇਨਮੈਂਟ ਜ਼ੋਨ ਦੇ ਤੱਥਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿਰਫ਼ ਕੰਟੇਨਮੈਂਟ ਜ਼ੋਨ ਦੀ ਪਰਿਭਾਸ਼ਾ ਦਿੱਤੀ ਹੈ ਅਤੇ ਹੁਣ ਕੋਈ ਲਾਲ/ਸੰਤਰੀ/ਹਰਾ ਜ਼ੋਨ ਨਹੀਂ ਹੈ। ਕੰਟੇਨਮੈਂਟ ਜ਼ੋਨ ਇੱਕ ਪਿੰਡ/ਵਾਰਡ ਵਿੱਚ 15 ਜਾਂ ਇਸ ਤੋਂ ਵੱਧ ਕੇਸਾਂ ਦੁਆਲੇ ਦਾ ਖੇਤਰ ਹੈ। ਇਹ ਨਾਲ ਲੱਗਦੇ ਪਿੰਡਾਂ/ਵਾਰਡਾਂ ਦਾ ਇੱਕ ਛੋਟਾ ਸਮੂਹ ਵੀ ਹੋ ਸਕਦਾ ਹੈ। ਫਿਰ ਇੱਥੇ ਇੱਕ ਬਫਰ ਜ਼ੋਨ ਹੋਣਾ ਚਾਹੀਦਾ ਹੈ ਜੋ ਕੰਟੇਨਮੈਂਟ ਜ਼ੋਨ ਦੇ ਦੁਆਲੇ ਇੱਕ ਕੇਂਦਰਿਤ ਖੇਤਰ ਹੋਵੇਗਾ ਅਤੇ ਬਫਰ ਜ਼ੋਨ ਦਾ ਘੇਰਾ 1 ਕਿਲੋਮੀਟਰ ਤੱਕ ਦਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕੰਟੇਨਮੈਂਟ ਮਿਆਦ ਘੱਟੋ-ਘੱਟ 14 ਦਿਨਾਂ ਦੀ ਹੋਵੇਗੀ। ਜੇ ਪਿਛਲੇ ਹਫਤੇ ਵਿੱਚ ਕੋਈ ਨਵਾਂ ਕੇਸ ਨਹੀਂ ਹੈ ਜਾਂ ਇੱਕ ਨਵਾਂ ਕੇਸ ਹੈ ਤਾਂ ਉਕਤ ਖੇਤਰ ਨੂੰ ਖੋਲ੍ਹ ਦਿੱਤਾ ਜਾਵੇਗਾ, ਨਹੀਂ ਤਾਂ ਇੱਕ ਸਮੇਂ ਲਈ ਕੰਟੇਨਮੈਂਟ ਦੀ ਮਿਆਦ ਇਕ ਹਫਤੇ ਤੱਕ ਵਧਾ ਦਿੱਤੀ ਜਾਵੇਗੀ।
 

ਸਿਹਤ ਮੰਤਰੀ ਨੇ ਕਿਹਾ ਕਿ ਨਾਂਦੇੜ ਤੋਂ ਪਰਤੇ 4218 ਵਿਅਕਤੀਆਂ ਵਿੱਚੋਂ 1252 ਵਿਅਕਤੀ ਕੋਵਿਡ-19 ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਸਾਰਿਆਂ ਨੂੰ ਸਿਹਤਯਾਬ ਘੋਸ਼ਿਤ ਕਰਕੇ ਘਰਾਂ ਨੂੰ ਭੇਜ ਦਿੱਤਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:coronavirus recovery rate in punjab reached to 78 percent