ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਸੰਕਟ ਦੇ ਚੱਲਦੇ ਉਸਾਰੀ ਕਿਰਤੀਆਂ ਦੇ ਬੈਂਕ ਖਾਤਿਆਂ 'ਚ ਭੇਜੀ ਰਕਮ

ਉਸਾਰੀ ਕਿਰਤੀਆਂ ਨੂੰ ਦਿੱਤੀ 12 ਕਰੋੜ ਦੀ ਮਦਦ


ਪੰਜਾਬ ਰਾਜ ਉਸਾਰੀ ਕਿਰਤੀ ਭਲਾਈ ਬੋਰਡ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਪੈਦਾ ਹੋਏ ਸੰਕਟ ਨਾਲ ਜੂਝ ਰਹੇ ਉਸਾਰੀ ਕਿਰਤੀਆਂ ਦੀ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹੇ ਦੇ ਲਗਭਗ 20 ਹਜ਼ਾਰ ਲਾਭਪਾਤਰੀਆਂ ਨੂੰ 12 ਕਰੋੜ ਰੁਪਏ ਦੀ ਮਦਦ ਕੀਤੀ ਗਈ ਹੈ।

 

ਇਹ ਜਾਣਕਾਰੀ ਕਿਰਤ ਵਿਭਾਗ ਦੇ ਸਹਾਇਕ ਕਿਰਤ ਕਮਿਸ਼ਨਰ ਬਲਵਿੰਦਰ ਸਿੰਘ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਰਫਿਊ ਲੱਗਿਆ ਹੋਣ ਕਾਰਨ ਇਹ ਕਿਰਤੀ ਕੰਮ ਉੱਤੇ ਨਹੀਂ ਜਾ ਸਕਦੇ ਇਸ ਲਈ ਇਨ੍ਹਾਂ ਦੀ ਮਦਦ ਲਈ ਸਰਕਾਰ ਨੇ ਇਹ ਫ਼ੈਸਲਾ ਕੀਤਾ ਸੀ।

 

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੌਮਾਂਤਰੀ ਮਹਾਂਮਾਰੀ ਨਾਲ ਨਜਿੱਠਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਸਬੰਧੀ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਜਿਨ੍ਹਾਂ ਲਾਭਪਾਤਰੀਆਂ ਦੇ ਖਾਤੇ ਕਿਰਤ ਵਿਭਾਗ ਵਿੱਚ ਰਜਿਸਟਰਡ ਤੇ ਕਾਰਜਸ਼ੀਲ ਹਨ, ਉਨ੍ਹਾਂ ਲਾਭਪਤਾਰੀਆਂ ਦੇ ਖਾਤੇ ਵਿੱਚ 3 3 ਹਜ਼ਾਰ ਰੁਪਏ ਦੀਆਂ ਦੋ ਕਿਸ਼ਤਾਂ ਜਮ੍ਹਾਂ ਕਰਵਾਈਆਂ ਗਈਆਂ ਹਨ ਤਾਂ ਜੋ ਇਹ ਉਸਾਰੀ ਕਿਰਤੀਆਂ ਦੇ ਪਰਿਵਾਰ ਕੋਰੋਨਾ ਕਾਰਨ ਲਗਾਏ ਕਰਫਿਊ ਦੌਰਾਨ ਆਪਣਾ ਗੁਜ਼ਾਰਾ ਕਰ ਸਕਣ।

 

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਿਰਤ ਵਿਭਾਗ ਦੇ ਇੰਸਪੈਕਟਰ ਰਨਜੀਵ ਸੋਢੀ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ ਲਗਭਗ 24 ਹਜ਼ਾਰ ਲਾਭਪਾਤਰੀ ਰਜਿਸਟਰਡ ਹਨ। ਜਿਨ੍ਹਾਂ ਵਿਚੋਂ ਲਗਭਗ 20 ਹਜ਼ਾਰ ਲਾਭਪਾਤਰੀਆਂ ਦੇ ਬੈਂਕ ਖਾਤੇ ਵਿੱਚ 6000 ਰੁਪਏ ਦੀ ਦਰ ਨਾਲ ਇਹ ਰਕਮ ਦਿੱਤੀ ਗਈ ਹੈ। ਜਿਨ੍ਹਾਂ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਕੋਈ ਤਕਨੀਕੀ ਕਮੀਆਂ ਪੇਸ਼ੀਆਂ ਸਨ ਉਨ੍ਹਾਂ ਦੇ ਖਾਤਿਆਂ ਦੀ ਕਮੀਆਂ ਪੂਰੀਆਂ ਕਰਨ ਉਪਰੰਤ ਉਨ੍ਹਾਂ ਦੇ ਖਾਤਿਆਂ ਵਿੱਚ ਰਾਸ਼ੀ ਜਮ੍ਹਾਂ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਲਾਭ ਬੋਰਡ ਕੋਲ ਰਜਿਸਟਰਡ ਕਿਰਤੀਆਂ ਨੂੰ ਹੀ ਦਿੱਤਾ ਜਾ ਰਿਹਾ ਹੈ।
.......

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Coronavirus relief: Punjab govt transfers Rs 12 crore in construction workers bank accounts