ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ: ਫ਼ਾਜ਼ਿਲਕਾ ਜ਼ਿਲ੍ਹੇ ਦੇ 16 ਸ਼ੱਕੀ ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ

ਅਫਵਾਹਾਂ ਫੈਲਾਉਣ ਵਾਲਿਆਂ ਵਿਰੁਧ ਕਾਨੂੰਨੀ ਕਾਰਵਾਈ ਹੋਵੇਗੀ

 

ਨੋਵਲ ਕੋਰੋਨਾਵਾਇਰਸ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ ਜ਼ਿਲ੍ਹੇ ਵਿੱਚੋਂ ਟੈਸਟ ਲਈ ਭੇਜੇ ਗਏ ਸਾਰੇ 16 ਸ਼ੱਕੀ ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਹ ਜਾਣਕਾਰੀ ਡਿਪਟੀ ਕਮਿਸਨਰ ਫ਼ਾਜ਼ਿਲਕਾ ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ। 

 

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਰੋਨਾਵਾਇਰਸ ਸਬੰਧੀ ਕਿਸੇ ਕਿਸਮ ਦੀ ਗ਼ਲਤ ਜਾਣਕਾਰੀ ਜਾਂ ਅਫਵਾਹ ਲੋਕਾਂ ਵਿੱਚ ਨਾ ਫੈਲਾਉਣ ਅਤੇ ਜੇ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
    

 

ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਬਾਹਰੋਂ ਆਏ 292 ਯਾਤਰੀਆਂ ਦੀ ਸੂਚੀ ਵਿੱਚੋਂ ਮੌਜੂਦਾ ਸਮੇਂ 76 ਵਿਅਕਤੀ ਹੀ ਏਕਾਂਤਵਾਸ ਵਿੱਚ ਹਨ ਜਦਕਿ ਬਾਕੀ ਯਾਤਰੀ ਏਕਾਂਤਵਾਸ ਦਾ ਸਮਾਂ ਪੂਰਾ ਕਰ ਚੁੱਕੇ ਹਨ ਅਤੇ ਕੋਰੋਨਾ ਵਾਇਰਸ ਦੇ ਸੱਕ ਦੇ ਘੇਰੇ ’ਚੋਂ ਬਾਹਰ ਹਨ। 

 

ਉਨ੍ਹਾਂ ਦੱਸਿਆ ਕਿ ਜਿਹੜੇ ਵਿਅਕਤੀ ਮੌਜੂਦਾ ਸਮੇਂ ਏਕਾਂਤਵਾਸ ਵਿੱਚ ਹਨ, ਜੇਕਰ ਉਨ੍ਹਾਂ ਨੂੰ ਬੁਖਾਰ, ਖੰਘ, ਗਲੇ ‘ਚ ਖਰਾਸ ਅਤੇ ਸਾਹ ਲੈਣ ਵਿੱਚ ਮੁਸ਼ਕਲ ਆਦਿ ਲੱਛਣ ਦਿਖਾਈ ਦਿੰਦੇ ਹਨ ਤਾਂ ਉਨ੍ਹਾਂ ਨੂੰ ਤੁਰੰਤ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਆਪਣੀ ਜਾਣਕਾਰੀ ਦੇਣੀ ਚਾਹੀਦੀ ਹੈ।

 

ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਏਕਾਂਤਵਾਸ ਦੇ ਨਿਯਮਾਂ ਦਾ ਪਾਲਣ ਕਰਦੇ ਹੋਏ ਆਪਣੇ ਘਰ ਵਿਚ ਹੀ ਰਹਿਣਾ ਚਾਹੀਦਾ ਹੈ ਅਤੇ ਬਾਹਰ ਨਹੀਂ ਜਾਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਜੇਕਰ ਏਕਾਂਤਵਾਸ ‘ਚ ਰੱਖਿਆ ਗਿਆ ਵਿਅਕਤੀ ਨਿਯਮਾਂ ਅਤੇ ਲੋੜੀਂਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਵਿਰੁੱਧ ਪੁਲਿਸ ਕੇਸ ਦਰਜ ਕੀਤਾ ਜਾਵੇਗਾ। 

....................

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:coronavirus report of 16 suspects negative in Fazilka district