ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਕਾਰਨ ਚੰਡੀਗੜ੍ਹ 'ਚ ਸੈਕਟਰ-30 ਬੀ ਤੇ ਧਨਾਸ ਕੱਚੀ ਕਾਲੋਨੀ ਸੀਲ

ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਸੈਕਟਰ-30 ਬੀ ਅਤੇ ਧਨਾਸ ਦੀ ਕੱਚੀ ਕਾਲੋਨੀ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਪ੍ਰਸ਼ਾਸਨ ਨੇ ਆਦੇਸ਼ਾਂ ਅਨੁਸਾਰ ਪੂਰੇ ਸ਼ਹਿਰ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਹੋਇਆ ਹੈ। ਚੰਡੀਗੜ੍ਹ 'ਚ ਹੁਣ ਤਕ ਕੋਰੋਨਾ ਵਾਇਰਸ ਦੇ ਕੁਲ 27 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ 13 ਲੋਕਾਂ ਦਾ ਹਾਲੇ ਇਲਾਜ ਚੱਲ ਰਿਹਾ ਹੈ, ਜਦਕਿ 14 ਲੋਕਾਂ ਨੂੰ ਠੀਕ ਹੋਣ ਮਗਰੋਂ ਛੁੱਟੀ ਮਿਲ ਚੁੱਕੀ ਹੈ।
 

ਚੰਡੀਗੜ੍ਹ ਪ੍ਰਸ਼ਾਸਨ ਨੇ ਧਨਾਸ ਦੀ ਕੱਚੀ ਕਾਲੋਨੀ ਤੇ ਸੈਕਟਰ-30 ਬੀ ਦੋਹਾਂ ਇਲਾਕਿਆਂ ਨੂੰ 'ਅਫੈਕਟਿਡ ਪਾਕੇਟ' ਐਲਾਨਿਆ ਹੋਇਆ ਹੈ। ਪ੍ਰਸ਼ਾਸਨ ਪੂਰੇ ਖੇਤਰ ਨੂੰ ਸੀਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਤਾਂ ਜੋ ਲਾਗ ਉੱਥੇ ਨਾ ਫੈਲੇ। ਲੋਕਾਂ ਨੂੰ ਉਨ੍ਹਾਂ ਦੇ ਘਰਾਂ 'ਚ ਬੰਦ ਰੱਖ ਕੇ ਲੋੜੀਂਦੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਰਹੀਆਂ ਤਾਂ ਜੋ ਲੋਕਾਂ ਨੂੰ ਬਾਹਰ ਜਾਣ ਦੀ ਜ਼ਰੂਰਤ ਨਾ ਪਵੇ।

 


ਤਸਵੀਰਾਂ : ਕੇਸ਼ਵ ਸਿੰਘ / ਅਨਿਲ ਦਿਆਲ

 

ਸੀਲਬੰਦ ਖੇਤਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਥਾਂ-ਥਾਂ ਨਾਕੇ ਲਗਾਏ ਗਏ ਹਨ। ਲੋੜ ਮੁਤਾਬਿਕ ਪੁਲਿਸ ਮੁਲਾਜ਼ਮਾਂ ਦੀ ਗਿਣਤੀ 'ਚ ਵਾਧਾ ਕੀਤਾ ਜਾਵੇਗਾ। ਪੂਰੇ ਖੇਤਰ ਲਈ ਸਿਰਫ਼ ਇੱਕੋ ਬਾਹਰ ਆਉਣ-ਜਾਣ ਦਾ ਰਸਤਾ ਹੋਵੇਗਾ। ਖੇਤਰ ਦੇ ਅੰਦਰ ਗ਼ੈਰ-ਜ਼ਰੂਰੀ ਕੰਮਾਂ ਲਈ ਆਉਣ ਵਾਲੇ ਲੋਕਾਂ ਦੀ ਆਵਾਜਾਈ 'ਤੇ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਮੁਢਲੀਆਂ ਜ਼ਰੂਰਤਾਂ ਨੂੰ ਪੂਰੀ ਕਰਨ 'ਚ ਲੱਗੇ ਸਾਰੇ ਮੁਲਾਜ਼ਮ ਪੀਪੀਈ ਕਿੱਟ, ਮਾਸਕ, ਗਲੱਬਜ਼ ਆਦਿ ਪਹਿਨ ਕੇ ਇਲਾਕੇ 'ਚ ਦਾਖਲ ਹੋਣਗੇ। ਇਸ ਪ੍ਰਬੰਧ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਚੰਡੀਗੜ੍ਹ ਦੇ ਐਸਐਸਪੀ ਨੂੰ ਦਿੱਤੀ ਗਈ ਹੈ।
 

ਪ੍ਰਭਾਵਿਤ ਇਲਾਕਿਆਂ 'ਚ ਰਹਿਣ ਵਾਲੇ ਹਰੇਕ ਵਿਅਕਤੀ ਦੀ ਸਿਹਤ ਦੀ ਜਾਂਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਡਾਇਰੈਕਟਰ ਸਿਹਤ ਸੇਵਾ ਇਹ ਸੁਨਿਸ਼ਚਿਤ ਬਣਾਏਗੀ ਕਿ ਜੇ ਕਿਸੇ ਨੂੰ ਖੇਤਰ 'ਚ ਦਵਾਈਆਂ ਦੀ ਜ਼ਰੂਰਤ ਹੈ ਤਾਂ ਉਹ ਇੱਕ ਮੋਬਾਈਲ ਕਲੀਨਿਕ ਵੀ ਸਥਾਪਿਤ ਕਰ ਸਕਦੇ ਹਨ। ਪੂਰੇ ਇਲਾਕੇ ਨੂੰ ਸੈਨੇਟਾਈਜ਼ ਕਰਨ ਦੀ ਜ਼ਿੰਮੇਵਾਰੀ ਨਗਰ ਨਿਗਮ ਦੇ ਕਮਿਸ਼ਨਰ ਕੇ.ਕੇ. ਯਾਦਵ ਦੀ ਹੋਵੇਗੀ। ਇਸ ਤੋਂ ਇਲਾਵਾ ਪ੍ਰਭਾਵਤ ਇਲਾਕੇ ਵਿੱਚੋਂ ਨਿਕਲ ਰਹੇ ਠੋਸ ਕੂੜੇ ਦਾ ਨਿਪਟਾਰਾ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤਾ ਜਾਵੇਗਾ।
 

ਇਨ੍ਹਾਂ ਖੇਤਰਾਂ ਦੇ ਘਰਾਂ ਵਿੱਚ ਜ਼ਰੂਰੀ ਚੀਜ਼ਾਂ ਦੀ ਹੋਮ ਡਿਲੀਵਰੀ ਹੋਵੇਗੀ। ਰਾਸ਼ਨ, ਦੁੱਧ, ਕਰਿਆਨੇ, ਦਵਾਈਆਂ, ਸਬਜ਼ੀਆਂ, ਗੈਸ ਸਿਲੰਡਰ ਆਦਿ ਸਾਰੇ ਲੋਕਾਂ ਦੇ ਘਰਾਂ ਵਿੱਚ ਪਹੁੰਚਾਏ ਜਾਣਗੇ। ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ 'ਤੇ ਪਾਬੰਦੀ ਹੋਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Coronavirus Sector 30B and Dhanas Kachchi Colony of Chandigarh completely sealed