ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 1000 ਤੋਂ ਪਾਰ

ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਪਿਛਲੇ ਕੁਝ ਦਿਨਾਂ ਤੋਂ ਤੇਜ਼ੀ ਨਾਲ ਵੱਧ ਰਹੇ ਹਨ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 1000 ਤੋਂ ਵੱਧ ਗਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਮਹਾਰਾਸ਼ਟਰ ਸਥਿੱਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਪੰਜਾਬ ਪਰਤਣ ਵਾਲੇ ਸ਼ਰਧਾਲੂ ਹਨ।
 

ਮਿਲੀ ਜਾਣਕਾਰੀ ਮੁਤਾਬਕ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਲਗਭਗ 513 ਸ਼ਰਧਾਲੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਪਿਛਲੇ 24 ਘੰਟੇ 'ਚ 250 ਤੋਂ ਵੱਧ ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। 
 

ਬੀਤੇ ਦਿਨੀਂ ਅੰਮ੍ਰਿਤਸਰ 'ਚ 115 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਲੁਧਿਆਣਾ 'ਚ 23, ਹੁਸ਼ਿਆਰਪੁਰ 'ਚ 39, ਗੁਰਦਾਸਪੁਰ 'ਚ 24, ਨਵਾਂਸ਼ਹਿਰ 'ਚ 5, ਮੋਗਾ 'ਚ 22, ਸੰਗਰੂਰ 'ਚ 4, ਜਲੰਧਰ 'ਚ 15 ਅਤੇ ਕਪੂਰਥਲਾ 'ਚ 1 ਕੋਰੋਨਾ ਪਾਜ਼ੀਟਿਵ ਮਾਮਲਾ ਸਾਹਮਣੇ ਆਇਆ ਸੀ।
 

ਅੱਜ ਐਤਵਾਰ ਨੂੰ ਰੋਪੜ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 9 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਹ ਸਾਰੇ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ, ਜਿਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਨਾਲ ਹੁਣ ਰੋਪੜ ਜ਼ਿਲ੍ਹੇ 'ਚ ਕੁੱਲ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ 15 ਹੋ ਗਈ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corornavirus Punjab total number of cases reach 1000