ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਣਕ ਦੇ ਸਮਰਥਨ ਮੁੱਲ ’ਚ ਕੇਂਦਰ ਦਾ ਮਾਮੂਲੀ ਵਾਧਾ ਸਿਰਫ ਖਾਨਾਪੂਰਤੀ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ 85 ਰੁਪਏ ਪ੍ਰਤੀ ਕੁਇੰਟਲ ਦੇ ਨਿਗੁਣੇ ਵਾਧੇ ਨੂੰ ਨਾਕਾਫੀ ਦੱਸਦਿਆਂ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਾਮੂਲੀ ਵਾਧੇ ਨਾਲ ਖੇਤੀ ਲਾਗਤਾਂ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਦੀ ਭਰਪਾਈ ਵੀ ਨਹੀਂ ਹੋਣੀ।
 
ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨੂੰ ਖਾਨਾਪੂਰਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਧੇ ਨਾਲ ਕਿਸਾਨਾਂ ਦੀਆਂ ਵੱਡੀਆਂ ਸਮੱਸਿਆਵਾਂ ਦਾ ਹੱਲ ਹੋਣਾ ਤਾਂ ਇਕ ਪਾਸੇ ਰਿਹਾ, ਇਸ ਨਾਲ ਸੰਕਟ ’ਚ ਡੁੱਬੀ ਕਿਸਾਨੀ ਨੂੰ ਅੰਤਰਿਮ ਰਾਹਤ ਮਿਲਣ ਦੀ ਵੀ ਕੋਈ ਉਮੀਦ ਨਜ਼ਰ ਨਹੀਂ ਆਉਂਦੀ। 

 

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਐਲਾਨ ਨਾ ਕਰਨ ’ਤੇ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਫ਼ਸਲ ਵੱਢਣ ਤੋਂ ਬਾਅਦ ਪਰਾਲੀ ਦਾ ਨਿਪਟਾਰਾ ਕਰਨ ਲਈ ਇਹ ਬੋਨਸ ਦੇਣ ਦੀ ਮੰਗ ਵਾਰ-ਵਾਰ ਉਠਾਈ ਸੀ ਜਿਸ ਨੂੰ ਕੇਂਦਰ ਨੇ ਕੋਈ ਹੁੰਗਾਰਾ ਨਹੀਂ ਦਿੱਤਾ। 

 

ਉਨ੍ਹਾਂ ਕਿਹਾ ਕਿ ਇੱਥੋਂ ਪਤਾ ਲੱਗਦਾ ਹੈ ਕਿ ਮੋਦੀ ਸਰਕਾਰ ਕਿਸਾਨਾਂ ਦਾ ਭਲਾ ਕਰਨ ਵਿੱਚ ਬਿਲਕੁਲ ਸੰਜੀਦਾ ਨਹੀਂ ਜਦਕਿ ਮੁਲਕ ਭਰ ਦੇ ਕਿਸਾਨ ਬਹੁਤ ਮਾੜੀ ਸਥਿਤੀ ਵਿੱਚੋਂ ਗੁਜ਼ਰ ਰਹੇ ਹਨ ਅਤੇ ਇੱਥੋਂ ਤੱਕ ਕਿ ਕਈ ਕਿਸਾਨਾਂ ਨੇ ਖੁਦਕੁਸ਼ੀ ਦਾ ਰਾਹ ਵੀ ਅਪਨਾ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਣਕ ਦੇ ਭਾਅ ਵਿੱਚ ਕੀਤੇ ਤਾਜ਼ਾ ਵਾਧੇ ਨਾਲ ਸੂਬਾ ਸਰਕਾਰ ਵੱਲੋਂ ਕੀਤੀ ਗਈ ਮੰਗ ਦੀ ਪੂਰਤੀ ਨਹੀਂ ਕੀਤੀ ਗਈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:COSMETIC and INSUFFICIENT EVEN TO MEET INCREASE IN INPUTS COSTS SAYS CAPT AMARINDER ON WHEAT MSP HIKE