ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਕੈਬਿਨੇਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ, ਇੰਦਰਜੀਤ ਸਿੰਘ ਸਰਾਂ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵੱਲੋ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ (30 ਦਿਨਾਂ) ਦਾ ਡੇਅਰੀ ਉਦੱਮ ਸਿਖਲਾਈ ਕੋਰਸ 18 ਨਵੰਬਰ 2019 ਤੋਂ 17 ਦਸੰਬਰ 2019 ਤੱਕ ਚਲਾਇਆ ਜਾ ਰਿਹਾ ਹੈ।
ਇਸ ਦੀ ਕੌਂਸਲਿੰਗ 8 ਨਵੰਬਰ 2019 ਨੂੰ ਰੱਖੀ ਗਈ ਹੈ ਜਿਸ ਵਿੱਚ ਦੁੱਧ ਤੋਂ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਅਤੇ ਸੰਤੁਲਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ।
ਡਿਪਟੀ ਡਾਇਰੈਕਟਰ ਡੇਅਰੀ ਨਿਰਵੈਰ ਸਿੰਘ ਬਰਾੜ ਨੇ ਦੱਸਿਆ ਕਿ ਚਾਹਵਾਨ ਡੇਅਰੀ ਫਾਰਮਰ ਦੀ ਉਮਰ 18 ਤੋਂ 45 ਸਾਲ, ਘੱਟੋ-ਘੱਟ ਦਸਵੀਂ ਪਾਸ, ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ ਅਤੇ ਪਹਿਲਾਂ ਘੱਟੋ-ਘੱਟ 5 ਪਸ਼ੂ ਰੱਖੇ ਹੋਣ।
ਉਨ੍ਹਾਂ ਦੱਸਿਆ ਕਿ ਚਾਹਵਾਨ ਡੇਅਰੀ ਫਾਰਮਰ 8 ਨਵੰਬਰ 2019 ਨੂੰ ਦਸਵੀਂ ਦਾ ਸਰਟੀਫਿਕੇਟ, ਆਧਾਰ ਕਾਰਡ ਸਮੇਤ ਪਾਸਪੋਰਟ ਸਾਇਜ਼ ਫ਼ੋਟੋ ਲੈ ਕੇ ਇੰਟਾਗਰੇਟਿਡ ਫਾਰਮਰ ਟੇ੍ਰਨਿੰਗ ਸੈਂਟਰ, ਅਬੁੱਲ ਖੁਰਾਣਾ ਵਿਖੇ ਕੌਂਸਲਿੰਗ ਲਈ ਹਾਜ਼ਰ ਹੋਣ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨਿਰਧਾਰਤ ਪ੍ਰੋਫ਼ਾਰਮੇ ਲਈ ਪ੍ਰਾਸਪੈਕਟ ਸਬੰਧਤ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈ ਲਈ ਚੁਣੇ ਜਾਣ ਵਾਲੇ ਜਨਰਲ ਕੈਟਾਗਰੀ ਦੇ ਸਿਖਿਆਰਥੀ ਲਈ 5000 ਰੁਪਏ ਅਤੇ ਐਸ.ਸੀ. ਲਈ 4000 ਰੁਪਏ ਫ਼ੀਸ ਨਿਰਧਾਰਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 01638-262140 ’ਤੇ ਸੰਪਰਕ ਕੀਤਾ ਜਾ ਸਕਦਾ ਹੈ।