ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੇਸ਼ ਨੂੰ ਇਕ ਮਜ਼ਬੂਤ ਸਰਕਾਰ ਦੀ ਲੋੜ: ਸੁਨੀਲ ਜਾਖੜ

ਗੁਰਦਾਸਪੁਰ ਤੋਂ ਕਾਂਗਰਸ ਉਮੀਦਵਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਸਾਬਕਾ ਫੌਜੀਆਂ ਦੇ ਇਕ ਜਲਸੇ ਸਮੇਤ ਵੱਖ ਵੱਖ ਚੋਣ ਬੈਠਕਾਂ ਨੂੰ ਸੰਬੋਧਨ ਕਰਦਿਆਂ ਆਖਿਆ ਹੈ ਕਿ ਦੇਸ਼ ਨੂੰ ਇਕ ਮਜ਼ਬੂਤ ਸਰਕਾਰ ਦੀ ਲੋੜ ਹੈ ਜੋ ਬਿਨਾਂ ਲੜਾਈ ਤੋਂ ਹੀ ਦੇਸ਼ ਦੀ ਸੁਰੱਖਿਆ ਯਕੀਨੀ ਬਣਾ ਸਕਣ ਦੇ ਸਮਰੱਥ ਹੋਵੇ ਉਨਾਂ ਇਸ ਮੌਕੇ ਪ੍ਰਧਾਨ ਮੰਤਰੀ ਨੂੰ ਸਵਾਲ ਕੀਤਾ ਕਿ ਕਸ਼ਮੀਰ ਵਿਚ ਹੋਏ ਅੱਤਵਾਦੀ ਹਮਲੇ ਲਈ ਕਿਸ ਦੀ ਜਿੰਮੇਵਾਰੀ ਤੈਅ ਕੀਤੀ ਹੈ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇਸ ਹਮਲੇ ਨੂੰ ਰੋਕਣ ਆਪਣੀ ਨਾਕਾਮੀ ਦੀ ਜਿੰਮੇਵਾਰੀ ਤੋਂ ਭੱਜ ਨਹੀਂ ਸਕਦੇ

 

ਜਾਖੜ ਨੇ ਕਿਹਾ ਕਿ ਅਸੀਂ ਕਈ ਦਹਾਕੇ ਪਹਿਲਾਂ ਪ੍ਰਮਾਣੂ ਸ਼ਕਤੀ ਬਣ ਗਏ ਸੀ ਪਰ ਕਦੇ ਵੀ ਕਿਸੇ ਪ੍ਰਧਾਨ ਮੰਤਰੀ ਨੇ ਪ੍ਰਮਾਣੂ ਹਥਿਆਰ ਵਰਤਨ ਦੀਆਂ ਬਚਕਾਨੀਆਂ ਗੱਲਾਂ ਨਹੀਂ ਕੀਤੀਆਂ ਸਨ ਪਰ ਪ੍ਰਧਾਨ ਮੰਤਰੀ ਮੋਦੀ ਨੇ ਪਹਿਲੀ ਵਾਰ ਪ੍ਰਮਾਣੂ ਹਥਿਆਰਾ ਦੀ ਧਮਕੀਆਂ ਦੇ ਕੇ ਦੇਸ਼ ਦੀ ਅੰਤਰਰਾਸ਼ਟਰੀ ਮੰਚ ਤੇ ਸ਼ਾਖ ਨੂੰ ਵੱਟਾ ਲਗਾਇਆ ਹੈ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੋਟਬੰਦੀ, ਜੀਐਸਟੀ, ਬੇਰੁਜ਼ਗਾਰੀ, ਗਰੀਬੀ ਅਤੇ ਕਿਸਾਨਾਂ ਦੇ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਗੁਆਂਢੀ ਮੁਲਕਾਂ ਨਾਲ ਤਣਾਅ ਪੈਦਾ ਕਰ ਰਹੇ ਹਨ, ਜਿਸ ਦਾ ਸਭ ਤੋਂ ਵੱਧ ਨੁਕਸਾਨ ਪੰਜਾਬ ਵਰਗੇ ਸਰਹੱਦੀ ਸੂਬਿਆਂ ਨੂੰ ਹੁੰਦਾ ਹੈ

 

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੋਜਗਾਰ ਚਾਹੀਦਾ ਹੈ, ਕਿਸਾਨ ਨੂੰ ਆਮਦਨ ਚਾਹੀਦੀ ਹੈ, ਗਰੀਬ ਨੂੰ ਅੰਨ ਚਾਹੀਦਾ ਹੈ ਪਰ ਪ੍ਰਧਾਨ ਮੰਤਰੀ ਪ੍ਰਮਾਣੂ ਬੰਬਾਂ ਦੀਆਂ ਗੱਲਾਂ ਕਰਕੇ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਨਾਕਾਮ ਕੋਸ਼ਿਸ ਕਰ ਰਹੇ ਹਨ ਅਸਲ ਵਿਚ ਕਿਸਾਨਾਂ ਦੀ ਆਮਦਨ ਵਧਣ ਦੀ ਬਜਾਏ ਮੋਦੀ ਸਰਕਾਰ ਸਮੇਂ ਘੱਟ ਗਈ ਹੈ ਕਿਉਂਕਿ ਇਸਨੇ ਖੇਤੀ ਦੀਆਂ ਵਸਤਾਂ ਤੇ ਵੀ ਜੀਐਸਟੀ ਲਗਾ ਦਿੱਤਾ ਹੈ ਮੋਦੀ ਨੇ ਪ੍ਰਧਾਨ ਮੰਤਰੀ ਬਣਨ ਸਮੇਂ ਗਰੀਬੀ ਦੇ ਨਾਮ ਤੇ ਵੋਟਾਂ ਲਈਆਂ ਸਨ ਪਰ ਸੱਤਾ ਵਿਚ ਆਉਂਦਿਆਂ ਹੀ ਭਾਜਪਾ ਨੇ ਗਰੀਬ ਵਿਸਾਰ ਦਿੱਤੇ ਅਤੇ ਸਾਰੀ ਦੀ ਸਾਰੀ ਸਰਕਾਰ ਪੂੰਜੀਪਤੀਆਂ ਦੇ ਪੱਖ ਪੂਰਨ ਤੇ ਲੱਗੀ ਰਹੀ

 

ਪੰਜਾਬ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਭ ਤੋਂ ਪਹਿਲਾਂ ਇਕ ਫੌਜੀ ਹਨ ਅਤੇ ਉਨਾਂ ਦੀ ਸਰਕਾਰ ਵੱਲੋਂ ਸਾਬਕਾ ਫੌਜੀਆਂ ਦੀ ਬਿਹਤਰੀ ਲਈ ਹਰ ਸੰਭਵ ਯਤਨ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਖੁਸ਼ਹਾਲੀ ਦੇ ਰਖਵਾਲਿਆਂ ਰਾਹੀਂ ਸਾਬਕਾ ਫੌਜੀਆਂ ਨੂੰ ਸਰਕਾਰੀ ਕੰਮਕਾਜ ਦੀ ਨਜਰਸਾਨੀ ਲਈ ਚੁਣਿਆ ਹੈ ਕਿਉਂਕਿ ਸਾਨੂੰ ਮਾਣ ਹੈ ਆਪਣੇ ਸਾਬਕਾ ਫੌਜੀਆਂ ਤੇ ਪੰਜਾਬ ਸਰਕਾਰ ਵੱਲੋਂ ਫੌਜ ਵਿਚ ਭਰਤੀ ਲਈ ਬੱਚਿਆਂ ਨੂੰ ਸਿਖਲਾਈ ਦੇਣ ਲਈ ਵੀ ਪ੍ਰਬੰਧ ਕੀਤੇ ਹਨ

 

ਇਸ ਮੌਕੇ ਜਾਖੜ ਨੇ ਹਲਕਾ ਗੁਰਦਾਸਪੁਰ ਵਿਚ ਪਿਛਲੇ ਕਾਰਜਕਾਲ ਦੌਰਾਨ ਕਰਵਾਏ ਕੰਮ ਵੀ ਲੋਕਾਂ ਨਾਲ ਸਾਂਝੇ ਕੀਤੇ ਉਨਾਂ ਕਿਹਾ ਕਿ ਰਿਕਾਰਡ ਸਮੇਂ ਵਿਚ 1200 ਕਰੋੜ ਰੁਪਏ ਦੀ ਲਾਗਤ ਨਾਲ ਪੈਪਸੀ ਦੀ ਫੈਕਟਰੀ ਲਗਵਾਈ ਹੈ ਜਿਸ ਨਾਲ 5000 ਲੋਕਾਂ ਨੂੰ ਰੋਜਗਾਰ ਮਿਲੇਗਾ ਜਾਖੜ ਨੇ ਕਿਹਾ ਕਿ ਉਨ੍ਹਾਂ ਦਾ ਏਂਜਡਾ ਹੈ ਕਿ ਇਲਾਕੇ ਵਿਚ ਹੋਰ ਫੈਕਟਰੀ ਲਗਵਾਈਆਂ ਜਾਣ ਜੁਗਿਆਲ ਵਿਚ ਕੁੜੀਆਂ ਦਾ ਕਾਲਜ ਮੰਜੂਰ ਕਰਵਾ ਕੇ ਦਿੱਤਾ ਹੈ ਜਦ ਕਿ ਨਿਆੜੀ ਵਿਚ ਆਈ.ਟੀ.ਆਈ. ਮਨਜ਼ੂਰ ਕਰਵਾਇਆ ਅਤੇ ਇਸ ਲਈ ਚੋਣ ਜਾਬਤਾ ਲੱਗਣ ਤੋਂ ਪਹਿਲਾਂ ਹੀ ਸਾਰੀ ਕਾਰਵਾਈ ਮੁਕੰਮਲ ਕਰ ਲਈ ਗਈ ਹੈ

 

ਇਸ ਮੌਕੇ ਸੁਨੀਲ ਜਾਖੜ ਨੇ ਦੱਸਿਆ ਕਿ 14 ਮਈ ਨੂੰ ਸੀਨਿਅਰ ਕਾਂਗਰਸੀ ਆਗੂ ਸ੍ਰੀਮਤੀ ਪ੍ਰਿਅੰਕਾ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਚੋਣ ਪ੍ਰਚਾਰ ਲਈ ਪਠਾਨਕੋਟ ਆਉਣਗੇ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Country needs a strong government: Sunil Jakhar