ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਵੀਡ-19: ਮੈਡੀਕਲ ਤੇ ਪੈਰਾਮੈਡੀਕਲ ਸਟਾਫ਼ ’ਚ ਭਰੀਆਂ ਜਾਣਗੀਆਂ ਸਾਰੀਆਂ ਅਸਾਮੀਆਂ

ਪੰਜਾਬ ਚ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ . ਬਲਬੀਰ ਸਿੰਘ ਸਿੱਧੂ ਨੇ ਅੱਜ ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਵਨੀਤ ਕੌਰ ਨੂੰ ਹਦਾਇਤ ਕੀਤੀ ਕਿ ਉਹ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀਆਂ ਖਾਲੀ ਅਸਾਮੀਆਂ ਦੀ ਫਾਈਲ ਪੇਸ਼ ਕਰਨ ਤਾਂ ਕਿ ਸਟਾਫ ਦੀ ਘਾਟ ਨੂੰ ਦੂਰ ਕਰਨ ਲਈ ਇਹ ਫਾਈਲ ਅਗਲੀ ਕੈਬਨਿਟ ਮੀਟਿੰਗ ਵਿੱਚ ਰੱਖੀ ਜਾਵੇਗੀ।

 

ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਸਿਹਤ ਵਿਭਾਗ ਵਿੱਚ ਵਿਸ਼ਵਾਸ਼ ਨਹੀਂ ਸੀ ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਲੋਂ ਸਿਹਤ ਸੰਸਥਾਵਾਂ ਵਿੱਚ ਪ੍ਰਦਾਨ ਕੀਤੀਆਂ ਗਈਆਂ ਮਿਆਰੀ ਸਿਹਤ ਸੇਵਾਵਾਂ ਨਾਲ, ਹੁਣ ਸੂਬੇ ਦੀਆਂ ਸਿਹਤ ਸੇਵਾਵਾਂ ਵਿੱਚ ਉਨ੍ਹਾਂ ਦਾ ਪੂਰਾ ਭਰੋਸਾ ਬੱਝ ਗਿਆ ਹੈ

 

ਮੰਤਰੀ ਨੇ ਮੀਟਿੰਗ ਨੂੰ ਕੋਵਿਡ -19 ਦੇ ਪ੍ਰਬੰਧਨ ਅਤੇ ਰੋਕਥਾਮ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ, ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਜਾਰੀ ਕੀਤੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਜੁਰਮਾਨੇ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਵਲ ਸਰਜਨਜ਼ ਵਲੋਂ ਆਪਣੇ ਅਧਿਕਾਰ ਖੇਤਰ ਵਿੱਚ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਸਖਤੀ ਨਾਲ ਯਕੀਨੀ ਬਣਾਇਆ ਜਾਵੇ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Covid-19: All vacancies in medical and paramedical staff will be filled says balbir sidhu