ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਵਿਡ-19: ਪੰਜਾਬ ਦੇ ਲਾਭਪਾਤਰੀਆਂ ਨੂੰ ਕਣਕ ਤੇ ਦਾਲਾਂ ਦਾ ਲਾਭ 2 ਦਿਨ ’ਚ

ਪੰਜਾਬ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਦੱਸਿਆ ਕਿ ਅੰਨਤੋਦਿਆ ਅੰਨ ਯੋਜਨਾ (..ਵਾਈ.) ਅਤੇ ਪਰੀਓਰਿਟੀ ਹਾਉਸ ਹੋਲਡ(ਪੀ.ਐਚ.ਐਚ.) ਨੂੰ ਕਣਕ ਅਤੇ ਦਾਲਾਂ ਦੀ ਵੰਡ 2 ਦਿਨ ਵਿਚ ਸ਼ੁਰੂ ਹੋ ਜਾਵੇਗੀ

 

ਕੋਵਿਡ-19 ਕਾਰਨ ਪੈਦਾ ਹੋਏ ਆਰਥਿਕ ਸੰਕਟ ਦੇ ਕਾਰਨ ਗਰੀਬ ਲੋਕਾਂ ਨੂੰ ਪੇਸ਼ ਰਹੀ ਦਿੱਕਤ ਨੂੰ ਦੂਰ ਕਰਨ ਦੇ ਲਈ ਪੰਜਾਬ ਸਰਕਾਰ ਨੇ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ (ਅਪ੍ਰੈਲ 2020 ਤੋਂ ਜੂਨ 2020 ਤੱਕ) ਪੰਜ ਕਿਲੋ ਅਨਾਜ ਮੁਫ਼ਤ ਵਿੱਚ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ ਸੀ ਜਿਸ ਤਹਿਤ ਅੰਨਤੋਦਿਆ ਅੰਨ ਯੋਜਨਾ ਅਤੇ ਪਰੀਓਰਿਟੀ ਹਾਉਸ ਹੋਲਡ ਜ਼ੋ ਕਿ ਟਾਰਗੇਟਡ ਪਬਲਿਕ ਡਿਸਟਰੀਬਿਊਸ਼ਨ ਸਿਸਟਮ ਅਧੀਨ ਮਿਲਣ ਵਾਲੀ ਕਣਕ ਤੋਂ ਇਲਾਵਾ ਉਕਤ ਸਕੀਮਾਂ ਦੇ ਲਾਭਪਾਤਰੀਆਂ ਨੂੰ ਵਾਧੂ ਤੋਰ ਤੇ ਦਿੱਤੀ ਜਾਵੇਗੀ


ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਕਣਕ ਤੋਂ ਇਲਾਵਾ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ ਇਕ ਕਿਲੋ ਦਾਲ ਵੀ ਅਗਲੇ ਤਿੰਨ ਮਹੀਨਿਆਂ ਲਈ ਮੁਫ਼ਤ ਵਿੱਚ ਮੁਹੱਈਆ ਕਰਵਾਈ ਜਾਵੇਗੀ


ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਕਾਰਜ ਲਈ 212164 ਮੀਟ੍ਕਿ ਟਨ ਕਣਕ ਅਤੇ 10800 ਮੀਟ੍ਕਿ ਟਨ ਦਾਲ ਅੰਨਤੋਦਿਆ ਅੰਨ ਯੋਜਨਾ ਅਤੇ ਪਰੀਓਰਿਟੀ ਹਾਉਸ ਹੋਲਡ ਸਕੀਮ ਦੇ ਲਾਭਪਾਤਰੀਆਂ ਨੂੰ ਵੰਡ ਕਰਨ ਲਈ ਰੱਖ ਦਿੱਤੀ ਹੈ ਉਨ੍ਹਾਂ ਕਿਹਾ ਕਿ ਨੇਫ਼ਡ ਤੋਂ ਦਾਲ ਦੀ ਸਪਲਾਈ ਮਿਲਣ ਤੋਂ ਦਿਨ ਬਾਅਦ ਕਰ ਦਿੱਤੀ ਜਾਵੇਗੀ


ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਯੋਜਨਾ ਅਧੀਨ 1,41,44,291 ਲਾਭਪਾਤਰੀਆਂ ਨੂੰ ਕਣਕ ਅਤੇ ਦਾਲ ਦੀ ਵੰਡ ਕਰੇਗੀ ਜ਼ੋ ਕਿ ਸੂਬੇ ਦੀ ਅਬਾਦੀ ਦਾ 50 ਫੀਸਦੀ ਬਣਦਾ ਹੈ


ਸ੍ਰੀ ਆਸ਼ੂ ਨੇ ਦੱਸਿਆ ਕਿ ਇਸ ਵੰਡ ਦੋਰਾਨ ਲਾਭਪਾਤਰੀਆਂ ਦੀ ਪਹਿਚਾਣ ਕਰਨ ਲਈ ਵਰਤੀ ਜਾਂਦੀ ਬਾਇੳਕਮੀਟ੍ਰਿਕ ਪ੍ਰਣਾਲੀ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ ਤਾਂ ਜ਼ੋ ਕਰੋਨਾ ਬੀਮਾਰੀ ਦੇ ਵਾਇਰਸ ਦਾ ਸ਼ਿਕਾਰ ਨਾ ਹੋ ਜਾਵੇ


ਇਸ ਤੋਂ ਇਲਾਵਾ ਇਹ ਕਣਕ ਅਤੇ ਦਾਲ ਮੁਫ਼ਤ ਵਿੱਚ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ ਪੰਜਾਬ ਸਰਕਾਰ ਨੇ ਸੂਬੇ ਦੇ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਅਕਤੂਬਰ 2019 ਤੋਂ ਮਾਰਚ 2020 ਤੱਕ ਲਈ ਕਣਕ ਦੀ ਵੰਡ ਕੀਤੀ ਜਾ ਚੁੱਕੀ ਹੈ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇਸ਼ ਅਤੇ ਸੂਬੇ ਦੇ ਲੋਕਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਖੁਰਾਕ ਸੁਰੱਖਿਆ ਦੇਣ ਲਈ ਲਗਾਤਾਰ ਕਾਰਜਸ਼ੀਲ ਹਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Covid-19: Benefits of wheat and pulses to beneficiaries of Punjab in 2 days