ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਵਿਡ-19: ਸੁਖਬੀਰ ਬਾਦਲ ਦੇ ਸੁਝਾਅ ’ਤੇ ਕੈਪਟਨ ਅਮਰਿੰਦਰ ਨੇ ਦਿੱਤੇ ਹੁਕਮ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸੁਝਾਅ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਆਦੇਸ਼ ਦਿੱਤਾ ਕਿ ਉਹ ਇਸ ਬਿਮਾਰੀ ਦੀ ਟੈਸਟਿੰਗ ਨੂੰ ਹੋਰ ਵਧਾਉਣ ਲਈ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਹਸਪਤਾਲਾਂ ਨੂੰ ਪ੍ਰੀਖਣਾਂ ਦੀ ਪ੍ਰਵਾਨਗੀ ਦੇਣ ਉਤੇ ਵਿਚਾਰ ਕਰੇ

 

ਕੈਪਟਨ ਨੇ ਅੱਗੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਐਮ.ਪੀ.ਲੈਡ. ਫੰਡ ਤੁਰੰਤ ਜਾਰੀ ਕਰਨ ਲਈ ਕਿਹਾ ਤਾਂ ਕਿ ਸੰਸਦ ਮੈਂਬਰ ਇਸ ਫੰਡ ਦੀ ਵਰਤੋਂ ਆਪਣੇ ਜ਼ਿਲਿਆਂ ਵਿੱਚ ਕੋਵਿਡ-19 ਖ਼ਿਲਾਫ਼ ਜੰਗ ਵਿੱਚ ਵਰਤੋਂ ਕਰ ਸਕਣ ਇਸ ਦੇ ਨਾਲ ਹੀ ਉਨ੍ਹਾਂ ਹਸਪਤਾਲਾਂ ਦੇ ਨਵੀਨੀਕਰਨ ਲਈ ਤਰਜੀਹੀ ਆਧਾਰ ਉਤੇ 729 ਕਰੋੜ ਰੁਪਏ ਵੀ ਮੰਗੇ


ਇਸ ਮੀਟਿੰਗ ਦੌਰਾਨ ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਸਪੱਸ਼ਟ ਤੌਰ ਉਤੇ ਸੂਬਾ ਸਰਕਾਰ ਦੀ ਹਮਾਇਤ ਕੀਤੀ ਕੋਵਿਡ-19 ਸੰਕਟ ਤੇ ਲੌਕਡਾਊਨ ਦੌਰਾਨ ਮੁਸ਼ਕਲਾਂ ਨਾਲ ਸਿੱਝਣ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਸਪੱਸ਼ਟ ਤੌਰ ਉਤੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਇਸ ਲੜਾਈ ਵਿੱਚਸੂਬਾ ਸਰਕਾਰ ਦੇ ਨਾਲਹਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Covid-19: Capt Amarinder orders on Sukhbir Badal s suggestion