ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਵਿਡ-19: ਲੋਕਾਂ ਦਾ ਡਰ ਦੂਰ ਕਰਨ ਲਈ ਮੋਹਾਲੀ ਸਿਹਤ ਵਿਭਾਗ ਦੀ ਐਡਵਾਇਜ਼ਰੀ ਜਾਰੀ

'ਕੋਰੋਨਾ ਵਾਇਰਸ' ਦੇ ਮਰੀਜ਼ਾਂ ਦੀ ਮੌਤ ਦੇ ਸਬੰਧ ਵਿਚ ਕੁੱਝ ਲੋਕਾਂ ਦੇ ਮਨਾਂ ਅੰਦਰ ਪੈਦਾ ਹੋਏ ਡਰ ਅਤੇ ਤੌਖਲਿਆਂ ਨੂੰ ਦੂਰ ਕਰਨ ਲਈ ਐਡਵਾਇਜ਼ਰੀ ਜਾਰੀ ਕਰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਕਿਹਾ ਕਿ ਅਜਿਹੇ ਮਰੀਜ਼ਾਂ ਦੇ ਦਾਹ ਸਰਕਾਰ ਜਾਂ ਦਫ਼ਨਾਉਣ ਨਾਲ ਨਾ ਤਾਂ ਵਾਤਾਵਰਣ ਵਿਚ ਇਹ ਮਾਰੂ ਬੀਮਾਰੀ ਫੈਲਦੀ ਹੈ ਅਤੇ ਨਾ ਹੀ ਮੌਕੇ 'ਤੇ ਮੌਜੂਦ ਕਿਸੇ ਵਿਅਕਤੀ ਨੂੰ ਇਹ ਬੀਮਾਰੀ ਲੱਗਣ ਦਾ ਕੋਈ ਖ਼ਤਰਾ ਹੈ

 

 

ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਦੇ ਦਾਹ ਸਸਕਾਰ ਅਤੇ ਦਫਨਾਉਣ ਦੌਰਾਨ ਲਾਗ ਦਾ ਕੋਈ ਖ਼ਤਰਾ ਨਹੀਂ ਅਤੇ ਅਧਿਕਾਰੀ ਜ਼ਰੂਰੀ ਅਹਿਤਿਆਤ ਵਰਤ ਰਹੇ ਹਨ ਉਨ੍ਹਾਂ ਕਿਹਾ ਕਿ ਸਿਹਤ ਅਤੇ ਪਰਵਾਰ ਭਲਾਈ ਮੰਤਰਾਲੇ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੰਤਮ ਰਸਮਾਂ ਕਰਨ ਵਾਲੇ ਵਿਅਕਤੀਆਂ ਲਈ ਮਾਸਕ, ਦਸਤਾਨਿਆਂ ਦੀ ਵਰਤੋਂ ਅਤੇ ਹੱਥਾਂ ਦੀ ਸਫ਼ਾਈ ਯਕੀਨੀ ਕੀਤੀ ਜਾਣੀ ਚਾਹੀਦੀ ਹੈ


ਡਾ. ਮਨਜੀਤ ਸਿੰਘ ਨੇ ਕਿਹਾ ਕਿ ਇਸ ਵਾਇਰਸ ਦੇ ਹਵਾ ਵਿਚ ਫੈਲਣ ਦਾ ਹਾਲੇ ਤਕ ਕੋਈ ਸਬੂਤ ਮੌਜੂਦ ਨਹੀਂ ਕਿਉਂਕਿ ਮਰੀਜ਼ ਦੇ ਛਿੱਕਣ ਜਾਂ ਖੰਘਣ ਨਾਲ ਬਾਹਰ ਆਏ ਤਰਲ ਕਣਾਂ ਨਾਲ ਹੀ ਇਹ ਬੀਮਾਰੀ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਲੱਗ ਸਕਦੀ ਹੈ ਸਲਾਹ ਪੱਤਰੀ ਵਿਚ ਕਿਹਾ ਗਿਆ ਹੈ, 'ਦਾਹ ਸਸਕਾਰ ਦੌਰਾਨ 800 ਤੋਂ 1000 ਡਿਗਰੀ ਸੈਲਸੀਅਸ ਤਕ ਤਾਪਮਾਨ ਹੁੰਦਾ ਹੈ ਜਿਸ ਵਿਚ ਵਾਇਰਸ ਜਿਊਂਦਾ ਨਹੀਂ ਰਹਿ ਸਕਦਾ ਹਾਲੇ ਤਕ ਅਜਿਹਾ ਕੋਈ ਸਬੂਤ ਨਹੀਂ ਮਿਲਿਆ ਕਿ ਲਾਸ਼ ਨੂੰ ਅੱਗ ਲਾਉਣ 'ਤੇ ਧੂੰਏਂ ਨਾਲ ਕੋਰੋਨਾ ਵਾਇਰਸ ਫੈਲਦਾ ਹੈ

 

ਉਨ੍ਹਾਂ ਕਿਹਾ ਕਿ ਪੀੜਤ ਵਿਅਕਤੀ ਦੀ ਲਾਸ਼ ਨਾਲ ਸਿਹਤ ਕਾਮਿਆਂ, ਪਰਵਾਰ ਦੇ ਜੀਆਂ ਜਾਂ ਇਲਾਕੇ ਦੇ ਲੋਕਾਂ ਨੂੰ ਇਹ ਬੀਮਾਰੀ ਲੱਗਣ ਦਾ ਕੋਈ ਖ਼ਤਰਾ ਨਹੀਂ

ਉਨ੍ਹਾਂ ਕਿਹਾ ਕਿ ਜੇ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ ਤਾਂ ਸੰਸਕਾਰ ਨਾਲ ਕੋਈ ਬੁਰਾ ਅਸਰ ਨਹੀਂ ਪੈਂਦਾ, ਰਾਖ ਨਾਲ ਵੀ ਕੋਈ ਖ਼ਤਰਾ ਪੈਦਾ ਨਹੀਂ ਹੁੰਦਾ ਅਤੇ ਅੰਤਮ ਸਸਕਾਰ ਦੀਆਂ ਰਸਮਾਂ ਮਗਰੋਂ ਰਾਖ ਇਕੱਠੀ ਕੀਤੀ ਜਾ ਸਕਦੀ ਹੈ


ਇਸ ਤੋਂ ਇਲਾਵਾ, ਰਿਸ਼ਤੇਦਾਰਾਂ ਨੂੰ ਮੂੰਹ ਵਿਖਾਉਣਾ ਅਤੇ ਧਾਰਮਕ ਰਸਮਾਂ ਜਿਵੇਂ ਧਾਰਮਕ ਪਾਠ ਪੜਨਾ, ਪਵਿੱਤਰ ਪਾਣੀ ਦਾ ਛਿੜਕਾਅ ਅਤੇ ਕੋਈ ਹੋਰ ਅੰਤਮ ਰਸਮਾਂ, ਜਿਸ ਨਾਲ ਸਰੀਰ ਨੂੰ ਛੂਹਣ ਦੀ ਜ਼ਰੂਰਤ ਨਹੀਂ ਹੁੰਦੀ, ਕੀਤੀਆਂ ਜਾ ਸਕਦੀਆਂ ਹਨ
 

ਲਾਸ਼ ਨੂੰ ਛੂਹਣ ਦੀ ਇਜਾਜ਼ਤ ਨਹੀਂ


ਸਲਾਹ ਪੱਤਰੀ ਵਿਚ ਕਿਹਾ ਗਿਆ ਹੈ, 'ਮ੍ਰਿਤਕ ਦੇਹ ਨੂੰ ਨਹਾਉਣ, ਚੁੰਮਣ, ਗਲੇ ਲਾਉਣ ਦੀ ਇਜਾਜ਼ਤ ਨਹੀਂ ਹੈ ਅਤੇ ਸਸਕਾਰ/ ਦਫਨਾਉਣ ਵਾਲੇ ਕਰਮਚਾਰੀਆਂ ਅਤੇ ਪਰਵਾਰਕ ਜੀਆਂ ਨੂੰ ਅੰਤਮ ਸਸਕਾਰ/ਦਫਨਾਉਣ ਤੋਂ ਬਾਅਦ ਹੱਥਾਂ ਦੀ ਸਫ਼ਾਈ ਜ਼ਰੂਰ ਕਰਨੀ ਚਾਹੀਦੀ ਹੈ ਇਸ ਤੋਂ ਇਲਾਵਾ ਸ਼ਮਸ਼ਾਨਘਾਟ / ਦਫਨਾਉਣ ਵਾਲੇ ਸਥਾਨ 'ਤੇ ਵੱਡਾ ਇਕੱਠ ਨਾ ਕੀਤਾ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ ਲਾਸ਼ ਨੂੰ ਵਿਖਾਉਣ ਲਈ ਬੈਗ ਨੂੰ (ਸਟਾਫ਼ ਦੁਆਰਾ ਜ਼ਰੂਰੀ ਸਾਵਧਾਨੀਆਂ ਵਰਤ ਕੇ) ਖੋਲਣ ਦੀ ਵੀ ਇਜਾਜ਼ਤ ਦਿਤੀ ਜਾ ਸਕਦੀ ਹੈ ਪਰ ਇਹ ਯਕੀਨੀ ਬਣਾਇਆ ਜਾਵੇ ਕਿ ਲਾਸ਼ ਨੂੰ ਛੂਹਿਆ ਨਾ ਜਾਵੇ'

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Covid-19: Mohali Health department released Advisory to relieve people s fears