ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਵਿਡ-19: ਪੰਜਾਬ ਪੁਲਿਸ ਨੂੰ ਮਿਲਣਗੀਆਂ PPE ਕਿੱਟਾਂ, ਸਿਹਤ ਕਾਮਿਆਂ ਨੂੰ ਤਰਜੀਹ

ਕੋਵਿਡ-19 ਖਿਲਾਫ ਮੂਹਰਲੀ ਕਤਾਰ ਵਿੱਚ ਸੰਘਰਸ਼ ਕਰ ਰਹੇ ਪੁਲਿਸ ਕਰਮੀਆਂ ਨੂੰ ਵੀ ਪੰਜਾਬ ਸਰਕਾਰ ਪੀ.ਪੀ.. ਕਿੱਟਾਂ ਮੁਹੱਈਆ ਕਰਵਾਏਗੀਸਭ ਤੋਂ ਪਹਿਲੀ ਤਰਜੀਹ ਸਿਹਤ ਕਾਮਿਆਂ ਨੂੰ ਸੁਰੱਖਿਆ ਦੇਣ ਦੀ ਹੈ ਜਿਸ ਲਈ ਸੂਬੇ ਕੋਲ ਪਹਿਲਾਂ ਹੀ 16000 ਕਿੱਟਾਂ ਹਨਇਸ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਵੀਡੀਓ ਪ੍ਰੈਸ ਕਾਨਫਰੰਸ ਦੌਰਾਨ ਕੀਤਾ

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਸਪਤਾਲਾਂ ਵਿੱਚ ਸਾਰੇ ਡਾਕਟਰਾਂ, ਪੈਰਾ ਮੈਡੀਕਲ ਸਟਾਫ ਅਤੇ ਸੈਨੀਟੇਸ਼ਨ ਵਰਕਰਾਂ ਲਈ ਅਜਿਹੀਆਂ ਕਿੱਟਾਂ ਉਪਲਬਧ ਹੋਣ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੂੰ ਇਹ ਕਿੱਟਾਂ ਲਈ ਸਰਕਾਰ ਇਨ੍ਹਾਂ ਦੀ ਹੋਰ ਖਰੀਦ ਰਹੀ ਹੈ ਉਨ੍ਹਾਂ ਕਿਹਾ ਕਿ ਮੌਜੂਦਾ ਸੰਕਟ ਦੌਰਾਨ ਪੁਲਿਸ ਵੀ ਵੱਡੇ ਜ਼ੋਖਮ ਦਾ ਸਾਹਮਣਾ ਕਰ ਰਹੀ ਹੈ

 

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੁਲਿਸ ਵੱਲੋਂ ਆਪਣੇ ਉਪਰਾਲਿਆਂ ਅਤੇ ਵਸੀਲਿਆਂ ਨਾਲ ਹੀ ਰਾਹਤ ਕਾਰਜ ਚਲਾਏ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਪੁਲੀਸ ਮੁਲਾਜ਼ਮਾਂ ਨੂੰ ਸੂਬੇ ਵਿੱਚ ਕਰਫਿਊ ਨੂੰ ਲਾਗੂ ਕਰਵਾਉਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਦੀ ਡਿਊਟੀ ਤੋਂ ਇਲਾਵਾ ਕੋਈ ਹੋਰ ਕੰਮ ਕਰਨ ਲਈ ਨਹੀਂ ਆਖਿਆ ਜਾ ਰਿਹਾ ਹੈ


ਮੁੱਖ ਮੰਤਰੀ ਨੇ ਕਿਹਾ ਕਿ ਕਰਫਿਊ ਦੀਆਂ ਬੰਦਿਸ਼ਾਂ ਕਾਰਨ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਉਨ੍ਹਾਂ ਦੀ ਸਰਕਾਰ ਜਾਣੂੰ ਹੈ ਪਰ ਕੋਵਿਡ ਦੀ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਇਹ ਬੰਦਸ਼ਾਂ ਜਾਰੀ ਰੱਖਣ ਤੋਂ ਬਿਨਾਂ ਕੋਈ ਰਸਤਾ ਨਹੀਂ ਸੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Covid-19: Punjab Police to receive PPE kits and Priority to health workers