ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਨੀਲ ਜਾਖੜ ਨੇ ਦਿੱਤਾ ਸੁਝਾਅ ਦੇ ਕੇ ਮੰਗਿਆ ਪੈਕੇਜ, ਕਿਹਾ ਜ਼ਿੰਮਾ ਲਵੇ ਕੇਂਦਰ

ਪੰਜਾਬ ਦੀਆਂ ਸਾਰੀਆਂ ਸਿਆਸੀ ਜਮਾਤਾਂ ਵਿਚਕਾਰ ਮੰਗਲਵਾਰ ਨੂੰ ਹੋਈ ਮੀਟਿੰਗ ਚ ਮੁੱਖ ਮੰਤਰੀ ਵੱਲੋਂ ਫਰੰਟ ਦੀ ਮੂਹਰੇ ਹੋ ਕੇ ਅਗਵਾਈ ਕਰਨ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਔਖੀ ਘੜੀ ਵਿੱਚ ਸਾਰੀਆਂ ਪਾਰਟੀਆਂ ਵੱਲੋਂ ਸਰਕਾਰ ਨੂੰ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਉਨ੍ਹਾਂ ਕਿਹਾ ਕਿ ਇਸ ਸਮੇਂ ਸਮੁੱਚਾ ਮੁਲਕ ਇਕਮੁੱਠ ਹੋ ਕੇ ਖੜਾ ਹੈ

 

ਉਨ੍ਹਾਂ ਨੇ ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਭਾਜਪਾ ਦੇ ਅਸ਼ਵਨੀ ਸ਼ਰਮਾ ਸਮੇਤ ਕੁਝ ਪਾਰਟੀ ਨੇਤਾਵਾਂ ਵੱਲੋਂ ਸਮੂਹ ਪਾਰਟੀਆਂ ਦੀ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਅਤੇ ਗੁਰਦੁਆਰਿਆਂ ਅਤੇ ਗੈਰ-ਸਰਕਾਰੀ ਸੰਸਥਾਵਾਂ ਨੂੰ ਸੁੱਕਾ ਰਾਸ਼ਨ ਦੇਣ ਲਈ ਦਿੱਤੇ ਸੁਝਾਵਾਂ ਦਾ ਸਮਰਥਨ ਕੀਤਾ ਤਾਂ ਕਿ ਲੋੜਵੰਦਾਂ ਨੂੰ ਵੰਡਣ ਲਈ ਹੋਰ ਭੋਜਨ ਤਿਆਰ ਕੀਤਾ ਜਾ ਸਕੇ

 

ਸ੍ਰੀ ਜਾਖੜ ਨੇ ਮੰਡੀਆਂ ਵਿੱਚ ਹੱਥ ਧੋਣ ਲਈ ਪੈਡਲ ਨਾਲ ਚੱਲਣ ਵਾਲੇ ਸਟੇਸ਼ਨ ਵਰਤਣ ਦਾ ਸੁਝਾਅ ਦਿੱਤਾ ਉਨ੍ਹਾਂ ਨੇ ਪਰਵਾਸੀ ਮਜ਼ਦੂਰਾਂ ਨੂੰ ਵੀ ਸੂਬਾ ਨਾ ਛੱਡ ਕੇ ਜਾਣ ਲਈ ਮਨਾਉਣ ਵਾਸਤੇ ਆਖਿਆ

 

ਉਨ੍ਹਾਂ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਕੇਂਦਰ ਸਰਕਾਰ ਵਿੱਚ ਆਪਣਾ ਪ੍ਰਭਾਵ ਵਰਤ ਕੇ ਕਪਾਹ ਮਿੱਲਾਂ ਖੋਲਣ ਦੀ ਇਜਾਜ਼ਤ ਲੈਣ ਲਈ ਆਖਿਆ ਕਿਉਂਕਿ ਵੰਨ-ਸੁਵੰਨਤਾ ਨੂੰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਕਪਾਹ ਹੇਠਲਾ ਰਕਬਾ ਵਧਾ ਰਹੀ ਹੈ

 

ਉਨ੍ਹਾਂ ਨੇ ਅੱਗੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਵੱਲੋਂ ਕੇਂਦਰ ਸਰਕਾਰ 'ਤੇ ਜ਼ੋਰ ਪਾ ਕੇ ਛੋਟੇ ਤੇ ਦਰਮਿਆਨੇ ਉਦਯੋਗ ਲਈ ਤੁਰੰਤ ਪੈਕੇਜ ਐਲਾਨਿਆ ਜਾਵੇ ਅਤੇ ਸਾਰੇ ਪ੍ਰਾਈਵੇਟ ਥਰਮਲ ਪਾਵਰ ਪਲਾਂਟਾਂ ਦੀ ਅਦਾਇਗੀ ਦਾ ਜ਼ਿੰਮਾ ਵੀ ਕੇਂਦਰ ਆਪਣੇ ਸਿਰ ਲਵੇ

 

ਉਨ੍ਹਾਂ ਨੇ ਸੁਝਾਅ ਦਿੱਤਾ ਕਿ ਇਕ ਸਰਬ ਪਾਰਟੀ ਵਫ਼ਦ ਪੰਜਾਬ ਲਈ ਵਿਆਪਕ ਵਿੱਤੀ ਰਾਹਤ ਪੈਕੇਜ ਲੈਣ ਲਈ ਕੇਂਦਰ ਸਰਕਾਰ ਕੋਲ ਪਹੁੰਚ ਕਰੇ ਕਿਉਂ ਜੋ ਇਸ ਨਾਜ਼ੁਕ ਸਮੇਂ ਵਿੱਚ ਵੀ ਪੰਜਾਬ ਮੁਲਕ ਦਾ ਢਿੱਡ ਭਰ ਰਿਹਾ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:covid 19 Sunil Jakhar suggested but asked for a package said the Center to take charge