ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਨੇ ਬੈਂਕਾਂ ਲਈ ਐਡਵਾਇਜ਼ਰੀ ਕੀਤੀ ਜਾਰੀ

- ਲੋੜ ਅਨੁਸਾਰ ਹੀ ਸਟਾਫ਼ ਨੂੰ ਦਫ਼ਤਰ ਬੁਲਾਇਆ ਜਾਵੇ

- ਬੈਂਕ ਦੇ ਮੁਲਾਜ਼ਮਾਂ ਦੀ ਹਾਜ਼ਰੀ ਦਾ ਰੋਜ਼ਾਨਾ ਰਿਕਾਰਡ ਰੱਖਣ ਦੀ ਸਲਾਹ

 

ਪੰਜਾਬ ਸਰਕਾਰ ਨੇ ਸਿਹਤ ਵਿਭਾਗ ਰਾਹੀਂ ਸੂਬੇ ਦੇ ਸਮੂਹ ਬੈਂਕਾਂ ਅਤੇ ਉੱਥੇ ਕੰਮ ਕਰਦੇ ਸਟਾਫ਼ ਲਈ ਵਿਸਤਾਰ ਵਿੱਚ ਸਲਾਹਾਂ ਅਤੇ ਸਾਵਧਾਨੀਆਂ ਜਾਰੀ ਕੀਤੀਆਂ ਹਨ। ਇਕ ਬੁਲਾਰੇ ਨੇ ਦੱਸਿਆ ਕਿ ਜੇਕਰ ਸਹੀ ਜਾਣਕਾਰੀ ਹੋਵੇ ਤਾਂ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਰੋਕਿਆ ਜਾ ਸਕਦਾ ਹੈ ਅਤੇ ਪੰਜਾਬ ਨੇ ਕਾਫੀ ਹੱਦ ਤੱਕ ਇਸ 'ਤੇ ਕਾਬੂ ਵੀ ਪਾਇਆ ਹੈ। 

 

ਬੁਲਾਰੇ ਅਨੁਸਾਰ ਬਰਾਂਚ ਦੇ ਬਾਹਰ ਉਡੀਕ ਕਰ ਰਹੇ ਲੋਕਾਂ ਵਿਚਕਾਰ 1 ਮੀਟਰ ਦੀ ਆਪਸੀ ਦੂਰੀ ਬਣਾ ਕੇ ਰੱਖਣਾ ਯਕੀਨੀ ਬਣਾਇਆ ਜਾਵੇ ਅਤੇ ਸਟਾਫ਼ ਵਿਚਕਾਰ ਵੀ ਇਕ ਮੀਟਰ ਦੀ ਦੂਰੀ ਹੋਵੇ। ਬੈਂਕਾਂ ਵੱਲੋਂ ਯਕੀਨੀ ਬਣਾਇਆ ਜਾਵੇ ਕਿ ਬੈਂਕ ਸ਼ਾਖਾ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਹਰੇਕ ਉਪਭੋਗਤਾ ਨੇ ਮਾਸਕ ਪਹਿਨਿਆ ਹੋਵੇ। 

 

ਬੈਂਕਾਂ ਵੱਲੋਂ ਹਰੇਕ ਵਿਅਕਤੀ ਨੂੰ ਬੈਂਕ ਵਿੱਚ ਪ੍ਰਵੇਸ਼ ਕਰਨ ਤੋਂ ਪਹਿਲਾਂ ਹੱਥਾਂ ਨੂੰ ਸੈਨੀਟਾਈਜ਼ ਕਰਨਾ ਯਕੀਨੀ ਬਣਾਇਆ ਜਾਵੇ। ਬੈਂਕ ਸਟਾਫ਼ ਅਤੇ ਗਾਹਕਾਂ ਵੱਲੋਂ ਕੈਸ਼ ਟ੍ਰਾਂਜ਼ੈਕਸ਼ਨ ਕਰਨ ਤੋਂ ਪਹਿਲਾਂ ਅਤੇ ਬਾਅਦ ਵਿੱਚ ਹੱਥਾਂ ਨੂੰ ਧੋਣਾ ਯਕੀਨੀ ਬਣਾਇਆ ਜਾਵੇ ਜਾਂ ਸੈਨੀਟਾਈਜ਼ ਕੀਤਾ ਜਾਵੇ।

 

ਉਪਭੋਗਤਾਵਾਂ ਨੂੰ ਡਿਜ਼ੀਟਲ ਟ੍ਰਾਂਜੈਕਸ਼ਨ ਲਈ ਉਤਸ਼ਾਹਤ ਕੀਤਾ ਜਾਵੇ

 

ਉਨ੍ਹਾਂ ਕਿਹਾ ਕਿ ਬੈਂਕਾਂ ਵੱਲੋਂ ਉਪਭੋਗਤਾਵਾਂ ਨੂੰ ਡਿਜ਼ੀਟਲ ਟ੍ਰਾਂਜੈਕਸ਼ਨ ਲਈ ਉਤਸ਼ਾਹਤ ਕੀਤਾ ਜਾਵੇ ਤਾਂ ਜੋ ਬਰਾਂਚ ਵਿੱਚ ਇਕੱਠ ਨੂੰ ਘਟਾਇਆ ਜਾ ਸਕੇ। ਇਸ ਮਕਸਦ ਲਈ ਬੈਂਕਾਂ ਦੀਆਂ ਬਰਾਂਚ ਦੇ ਬਾਹਰ ਅਤੇ ਏਟੀਐਮ ਵਾਲੀ ਜਗ੍ਹਾ 'ਤੇ ਪੈਂਫਲੈੱਟ ਲਗਾਏ ਜਾ ਸਕਦੇ ਹਨ। 

 

ਉਨ੍ਹਾਂ ਕਿਹਾ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੈਂਕ ਵੱਲੋਂ ਜ਼ਰੂਰੀ ਕੰਮਾਂ ਲਈ ਲੋੜ ਅਨੁਸਾਰ ਸਬੰਧਤ ਸਟਾਫ਼ ਨੂੰ ਹੀ ਦਫ਼ਤਰ ਬੁਲਾਇਆ ਜਾਵੇ। ਜ਼ਰੂਰੀ ਕੰਮ ਲਈ ਦਫ਼ਤਰ ਬੁਲਾਏ ਜਾ ਰਹੇ ਸਟਾਫ਼ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਜਾਵੇ। ਇਸ ਤਹਿਤ ਉਨ੍ਹਾਂ ਦੇ ਬੈਠਣ ਲਈ ਘੱਟੋ-ਘੱਟ 1 ਮੀਟਰ ਦੀ ਦੂਰੀ ਯਕੀਨੀ ਬਣਾਈ ਜਾਵੇ, ਡਿਊਟੀ 'ਤੇ ਆਉਣ-ਜਾਣ ਲਈ, ਖਾਣੇ ਤੇ ਚਾਹ ਆਦਿ ਲਈ ਸੁਵਿਧਾ ਅਨੁਸਾਰ (ਫਲੈਕਸੀਬਲ) ਸਮਾਂ ਇਸ ਢੰਗ ਨਾਲ ਨਿਰਧਾਰਤ ਕੀਤਾ ਜਾਵੇ ਕਿ ਇੱਕ ਸਮੇਂ, ਇੱਕ ਜਗ੍ਹਾ 'ਤੇ ਸਟਾਫ਼ ਦੀ ਭੀੜ ਜਾਂ ਇਕੱਠ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਦਿੱਤੀ ਗਈ ਸਲਾਹ ਅਨੁਸਾਰ ਬੈਂਕ ਸਟਾਫ਼ ਹੱਥ ਨਾ ਮਿਲਾਵੇ, ਹਰ ਵਕਤ ਮਾਸਕ ਪਹਿਨ ਕੇ ਰੱਖੇ, ਨਿਰਧਾਰਤ ਸਥਾਨ 'ਤੇ ਬੈਠ ਕੇ ਕੰਮ ਕਰੇ, ਗੱਲਬਾਤ ਇੰਟਰਕਾਮ ਰਾਹੀਂ ਕਰੇ।


ਇਸ ਦੇ ਨਾਲ ਹੀ ਹਰ ਬੈਂਕ ਦੇ ਐਂਟਰੀ ਗੇਟ 'ਤੇ ਥਰਮਲ ਟੈਂਪਰੇਚਰ ਸਕੈਨਰ ਲਗਾਉਣ ਦੀ ਸਲਾਹ ਦਿੱਤੀ ਗਈ ਹੈ। ਜਿਥੇ ਲਿਫਟ ਦੀ ਵਰਤੋਂ ਕੀਤੀ ਜਾਂਦੀ ਹੈ ਉੱਥੇ ਹਰ ਮੰਜਿਲ 'ਤੇ ਲਿਫਟ ਦੇ ਦਰਵਾਜ਼ੇ ਦੇ ਨਜ਼ਦੀਕ ਸੈਨੀਟਾਈਜ਼ਰ ਲਗਾਇਆ ਜਾਵੇ। ਸਟਾਫ਼ ਨੂੰ ਸਲਾਹ ਦਿੱਤੀ ਹੈ ਕਿ ਉਨ੍ਹਾਂ ਵੱਲੋਂ ਲਿਫਟ ਦਾ ਬਟਨ ਦੱਬਣ ਤੋਂ ਬਾਅਦ ਕਿਸੇ ਵੀ ਵਸਤੂ ਜਾਂ ਆਪਣੇ ਸਰੀਰ ਨੂੰ ਛੂਹਣ ਤੋਂ ਪਹਿਲਾਂ ਸੈਨੀਟਾਈਜ਼ਰ ਨਾਲ ਆਪਣੇ ਹੱਥ ਸਾਫ਼ ਕੀਤੇ ਜਾਣ। 

 

- ਬੈਂਕ ਸਟਾਫ਼ ਨੂੰ ਕੋਵਾ ਐਪ ਡਾਊਨਲੋਡ ਕਰਨ ਲਈ ਪ੍ਰੇਰਿਤ ਕੀਤਾ ਜਾਵੇ

ਬੁਲਾਰੇ ਅਨੁਸਾਰ ਬੈਂਕਾਂ ਦੇ ਅੰਦਰ ਤੇ ਬਾਹਰ ਪੂਰੀ ਸਾਫ-ਸਫਾਈ ਰੱਖਣ ਦੀ ਵੀ ਸਲਾਹ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੈਂਕ ਕਰਮਚਾਰੀਆਂ ਵੱਲੋਂ ਬਿਨਾਂ ਕਿਸੇ ਪੁਖ਼ਤਾ ਜਾਣਕਾਰੀ ਤੋਂ ਕੋਵਿਡ-19 ਦੇ ਬਾਰੇ ਗੱਲਾਂ/ਅਫ਼ਵਾਹਾਂ ਨਾ ਫੈਲਾਈਆਂ ਜਾਣ। ਮੈਨੇਜਮੈਂਟ ਵੱਲੋਂ ਮੁਲਾਜ਼ਮਾਂ ਨੂੰ ਸਹੀ ਤੇ ਪੁਖ਼ਤਾ ਜਾਣਕਾਰੀ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕੋਵਾ ਐਪ ਡਾਊਨਲੋਡ ਕਰਨ ਲਈ ਪ੍ਰੇਰਿਤ ਕੀਤਾ ਜਾਵੇ।

 

ਉਨ੍ਹਾਂ ਅਨੁਸਾਰ ਜੇਕਰ ਕਿਸੇ ਮੁਲਾਜ਼ਮ ਵਿੱਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋ ਜਾਂਦੀ ਹੈ ਤਾਂ ਬੈਂਕ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਹੈਲਪਲਾਈਨ ਨੰਬਰ 104 ਜਾਂ ਸਟੇਟ ਕੰਟਰੋਲ ਰੂਮ ਨੰਬਰ 0172-2920074/ 08872090029 'ਤੇ ਕਾਲ ਕਰਕੇ ਪੀੜਤ ਮੁਲਾਜ਼ਮ ਦੇ ਬੈਂਕ ਆਉਣ ਦੇ ਦਿਨਾਂ ਬਾਰੇ ਅਤੇ ਉਸ ਦੇ ਸੰਪਰਕ ਵਿੱਚ ਆਏ ਲੋਕਾਂ ਬਾਰੇ ਤੁਰੰਤ ਜਾਣਕਾਰੀ ਦੇਵੇ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:COVID19 PUNJAB GOVT ISSUES ADVISORY ON MAINTAINING HYGIENE AND SANITIZATION IN BANKS