ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਲਾਸਟਿਕ ਮੁਕਤ ਪੰਜਾਬ ਬਣਾਉਣਾ ਗੁਰੂ ਸਾਹਿਬ ਨੂੰ ਅਸਲ ਸ਼ਰਧਾਂਜਲੀ: ਏ. ਵੇਨੂੰ ਪ੍ਰਸਾਦ

ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਏ. ਵੇਨੂੰ ਪ੍ਰਸਾਦ ਨੇ ਸੂਬੇ ਦੇ ਨਾਗਰਿਕਾਂ ਨੂੰ ਪੰਜਾਬ ਵਿਚ ਸਿੰਗਲ ਯੂਸ ਪਲਾਸਟਿਕ ਦੀ ਵਰਤੋਂ ਨੂੰ ਠੱਲ ਪਾਉਣ ਲਈ ਵਿਆਪਕ ਮੁਹਿੰਮ ਸੁਰੂ ਕਰਨ ਦਾ ਸੱਦਾ ਦਿੱਤਾ। ਉਨਾਂ ਜਨਤਾ ਨੂੰ ‘ਪਲਾਸਟਿਕ ਮੁਕਤ ਪੰਜਾਬ ਦਾ ਦਰਜਾ ਹਾਸਲ ਕਰਵਾਉਣ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਬੇ ਨੂੰ ਪਲਾਸਟਿਕ ਮੁਕਤ ਬਣਾਉਣਾ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਉਹਨਾਂ ਦੇ 550ਵੇਂ ਪ੍ਰਕਾਸ ਪੁਰਬ ਮੌਕੇ ਅਸਲ ਸਰਧਾਂਜਲੀ ਹੋਵੇਗੀ।

 

 

ਏ. ਵੇਨੂੰ ਪ੍ਰਸਾਦ ਸੂਬੇ ਚ ਪਲਾਸਟਿਕ ਦੀ ਵਰਤੋਂ ਨੂੰ ਠੱਲ ਪਾਉਣ ਦੇ ਮੁੱਦੇ ਸਬੰਧੀ ਸਵੱਛ ਸਰਵੇਖਣ-2020 ‘ਤੇ ਸ਼ਹਿਰੀ ਸਥਾਨਕ ਇਕਾਈਆਂ ਲਈ ਕਰਵਾਈ ਗਈ ਸੂਬਾ ਪੱਧਰੀ ਵਰਕਸ਼ਾਪ ਦੇ ਉਦਘਾਟਨ ਉਪਰੰਤ ਸੰਬੋਧਨ ਕਰ ਰਹੇ ਸਨ। ਇਹ ਵਰਕਸ਼ਾਪ ਮਕਾਨ ਉਸਾਰੀ ਤੇ ਸ਼ਹਿਰੀ ਮਾਮਲੇ ਬਾਰੇ ਮੰਤਰਾਲਾ ਅਤੇ ਪੀ.ਐਮ.ਆਈ.ਡੀ.ਸੀ ਵਲੋਂ ਚੰਡੀਗੜ ਵਿਖੇ ਸਾਂਝੇ ਤੌਰ ‘ਤੇ ਆਯੋਜਿਤ ਕਰਵਾਈ ਗਈ।

 

ਇਸ ਵਰਕਸ਼ਾਪ ਵਿਚ 167 ਸ਼ਹਿਰੀ ਸਥਾਨਕ ਇਕਾਈਆਂ ਦੇ 400 ਭਾਗੀਦਾਰਾਂ ਨੇ ਹਿੱਸਾ ਲਿਆ ਜਿਹਨਾਂ ਵਿਚ  ਨਗਰ ਨਿਗਮ ਦੇ ਕਮਿਸ਼ਨਰ/ਮੇਅਰ, ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ, ਨਗਰ ਪਾਲਿਕਾ/ਨਗਰ ਪੰਚਾਇਤ/ਪ੍ਰਧਾਨਾਂ ਦੇ ਕਾਰਜਕਾਰੀ ਅਧਿਕਾਰੀ, ਸੈਨੇਟਰੀ ਇੰਸਪੈਕਟਰ, ਕਮਿਊਨਿਟੀ ਫੈਸੀਲੀਟੇਟਰਜ਼ ਅਤੇ ਪੀ.ਐਮ.ਆਈ.ਡੀ.ਸੀ. ਦਾ ਸਟਾਫ ਸ਼ਾਮਲ ਸੀ। ਇਸ ਤੋਂ ਇਲਾਵਾ ਇਸ ਵਰਕਸ਼ਾਪ ਵਿਚ 10 ਵਿਭਾਗਾਂ ਦੇ ਪ੍ਰਸ਼ਾਸ਼ਕੀ ਸਕੱਤਰ/ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

 

ਮਕਾਨ ਉਸਾਰੀ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਦੇ ਜੁਆਇੰਟ ਸਕੱਤਰ ਸ੍ਰੀ ਵੀ.ਕੇ. ਜਿੰਦਲ ਨੇ ਆਪਣੇ ਸੰਬੋਧਨ ਵਿਚ ਗਿੱਲੇ ਕੂੜੇ ਨੂੰ ਵੱਖ ਕਰਨ ਦੇ ਸਰੋਤਾਂ ਤੇ ਇਸ ਦਾ 100 ਫੀਸਦੀ ਨਿਪਟਾਰਾ ਕਰਨ, ਕੂੜਾ ਦੇ ਪ੍ਰਬੰਧਨ  ਵਿਚ ਨਾਗਰਿਕਾਂ ਦੀ ਭਾਗੀਦਾਰੀ, ਕੂੜਾ ਇਕੱਠਾ ਕਰਨ ਵਾਲਿਆਂ ਨੂੰ ਕੂੜਾ ਪ੍ਰਬੰਧਨ ਪ੍ਰਣਾਲੀ ਵਿਚ ਸ਼ਾਮਲ ਕਰਨ, ਸਿਵਰੇਜਾਂ ਦਾ ਢੁੱਕਵਾਂ ਪ੍ਰਬੰਧ ਕਰਨ, ਇਕ ਵਾਰ ਵਰਤੇ ਜਾਣ ਵਾਲੇ ਪਲਾਸਿਟਿਕ ਦੇ ਬਦਲਾਵ ਜਿਵੇਂ ਕੱਪੜੇ ਦੇ ਥੈਲੇ, ਜੂਟ ਦੇ ਥੈਲੇ, ਸਟੀਲ ਭਾਂਡੇ ਆਦਿ ਦਾ ਪ੍ਰਚਾਰ ਕਰਨ ‘ਤੇ ਜ਼ੋਰ ਦਿੱਤਾ।

 

ਉਨਾਂ ਕਿਹਾ ਕਿ ਇਹ ਵਰਕਸ਼ਾਪ ਸਵੱਛਤਾ ਹੀ ਸੇਵਾ ਮੁਹਿੰਮ ਵਿਚ ਵੱਖ-ਵੱਖ ਭਾਈਚਾਰਿਆਂ ਨੂੰ ਸ਼ਾਮਲ ਕਰਨ ਅਤੇ ਸੂਬੇ ਵਿਚੋਂ ਸਿੰਗਲ ਯੂਸ ਪਲਾਸਟਿਕ ਦੀ ਵਰਤੋਂ ਨੂੰ ਠੱਲ ਪਾਉਣ ਵਿਚ ਮਦਦਗਾਰ ਸਾਬਿਤ ਹੋਵੇਗੀ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Creating a Plastic Free Punjab A Real Tribute to Guru Sahib: a Venu Prasad