ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਵਤਾਰ ਸਿੰਘ ਮੱਕੜ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਭਲਕੇ, ਸ਼੍ਰੋਮਣੀ ਕਮੇਟੀ ਦਫ਼ਤਰ ਰਹੇ ਬੰਦ

ਅਵਤਾਰ ਸਿੰਘ ਮੱਕੜ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਭਲਕੇ, ਸ਼੍ਰੋਮਣੀ ਕਮੇਟੀ ਦਫ਼ਤਰ ਰਹੇ ਬੰਦ

ਜੱਥੇਦਾਰ ਅਵਤਾਰ ਸਿੰਘ ਮੱਕੜ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਹੁਣ 22 ਦਸੰਬਰ ਐਤਵਾਰ ਬਾਅਦ ਦੁਪਹਿਰ 3 ਵਜੇ ਮਾਡਲ ਟਾਊਨ ਐਕਸ: ਲੁਧਿਆਣਾ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ। ਪਹਿਲਾਂ ਇਹ ਅੰਤਿਮ ਸਸਕਾਰ ਅੱਜ ਹੋਣਾ ਤੈਅ ਸੀ। ਪਰ ਉਨ੍ਹਾਂ ਦੇ ਰਿਸ਼ਤੇਦਾਰ ਵਿਦੇਸ਼ ਤੋਂ ਅੱਜ ਪਹੁੰਚ ਨਹੀਂ ਸਕੇ, ਜਿਸ ਕਰ ਕੇ ਅੰਤਿਮ ਸਸਕਾਰ ਲਈ ਇੱਕ ਦਿਨ ਅੱਗੇ ਕੀਤਾ ਗਿਆ ਹੈ।

 


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਅਕਾਲ ਚਲਾਣੇ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਮੋਜੂਦਾ ਤੇ ਸਾਬਕਾ ਮੁਲਾਜ਼ਮਾਂ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ (ਅੰਮ੍ਰਿਤਸਰ) ਵਿਖੇ ਸ਼ੋਕ ਇਕੱਤਰਤਾ ਦੌਰਾਨ ਉਨ੍ਹਾਂ ਦੀਆਂ ਸੇਵਾਵਾਂ ਨੂੰ ਯਾਦ ਕੀਤਾ ਗਿਆ

 

 

ਇਸ ਮਗਰੋਂ ਸੋਗ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਮੇਤ ਸਮੂਹ ਅਦਾਰੇ ਬੰਦ ਕਰ ਦਿੱਤੇ ਗਏ ਸ਼ੋਕ ਇਕੱਤਰਤਾ ਮੌਕੇ ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਕਰਕੇ ਵਿਛੜੀ ਰੂਹ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ ਇਕੱਤਰਤਾ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਅਰਦਾਸ ਕੀਤੀ, ਜਦ ਕਿ ਵੱਖ-ਵੱਖ ਬੁਲਾਰਿਆਂ ਨੇ ਭਾਵੁਕਤਾ ਨਾਲ ਜਥੇਦਾਰ ਅਵਤਾਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

 

 

ਸ਼੍ਰੋਮਣੀ ਕਮੇਟੀ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਨੇ ਧਰਮ ਪ੍ਰਚਾਰ ਦੇ ਨਾਲ-ਨਾਲ ਸਿੱਖਿਆ ਦੇ ਵਿਕਾਸ ਲਈ ਵੀ ਅਹਿਮ ਯੋਗਦਾਨ ਪਾਇਆ ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਹੁੰਦਿਆਂ ਦੋ ਯੂਨੀਵਰਸਿਟੀਆਂ ਦੀ ਸਥਾਪਨਾ ਦੇ ਨਾਲ-ਨਾਲ ਕਈ ਨਵੇਂ ਵਿੱਦਿਅਕ ਅਦਾਰੇ ਬਣਾਏ ਉਹ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਆਪਣਾ ਪਰਿਵਾਰ ਸਮਝਦੇ ਸਨ

 

 

ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਕੰਮਕਾਜ ਨੂੰ ਪੁਰਾਤਨ ਰਵਾਇਤਾਂ ਦੀ ਰੌਸ਼ਨੀ ਵਿਚ ਸਮੇਂ ਦੇ ਹਾਣੀ ਬਣਾਇਆ

 

 

ਇਕੱਤਰਤਾ ਨੂੰ ਸ਼੍ਰੋਮਣੀ ਕਮੇਟੀ ਮੈਂਬਰ . ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ . ਮਨਜੀਤ ਸਿੰਘ ਬਾਠ, ਸਾਬਕਾ ਸਕੱਤਰ . ਜੋਗਿੰਦਰ ਸਿੰਘ ਅਦਲੀਵਾਲ, . ਦਿਲਜੀਤ ਸਿੰਘ ਬੇਦੀ, . ਸਤਬੀਰ ਸਿੰਘ ਧਾਮੀ ਤੇ . ਬਲਵਿੰਦਰ ਸਿੰਘ ਜੋੜਾਸਿੰਘਾਂ ਨੇ ਵੀ ਸੰਬੋਧਨ ਕੀਤਾ ਇਸੇ ਦੌਰਾਨ ਸ਼੍ਰੋਮਣੀ ਕਮੇਟੀ ਸਕੱਤਰ . ਅਵਤਾਰ ਸਿੰਘ ਸੈਂਪਲਾ ਅਤੇ . ਮਹਿੰਦਰ ਸਿੰਘ ਆਹਲੀ ਨੇ ਵੀ ਜਥੇਦਾਰ ਮੱਕੜ ਦੇ ਚਲਾਣੇ ਤੇ ਦੁੱਖ ਪ੍ਰਗਟ ਕੀਤਾ

 


ਸ਼ੋਕ ਸਭਾ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸਕੱਤਰ . ਪ੍ਰਤਾਪ ਸਿੰਘ, ਮੈਨੇਜਰ . ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ . ਸਤਿੰਦਰ ਸਿੰਘ, . ਸੁਲੱਖਣ ਸਿੰਘ ਭੰਗਾਲੀ, . ਬਲਵਿੰਦਰ ਸਿੰਘ ਕਾਹਲਵਾ, . ਹਰਜਿੰਦਰ ਸਿੰਘ ਕੈਰੋਂਵਾਲ, . ਹਰਜੀਤ ਸਿੰਘ ਲਾਲੂਘੁੰਮਣ, . ਨਿਸ਼ਾਨ ਸਿੰਘ, . ਤਜਿੰਦਰ ਸਿੰਘ ਪੱਡਾ, . ਗੁਰਮੀਤ ਸਿੰਘ ਬੁੱਟਰ, ਸਾਬਕਾ ਮੀਤ ਸਕੱਤਰ . ਹਰਿੰਦਰਪਾਲ ਸਿੰਘ, . ਬਲਬੀਰ ਸਿੰਘ, ਸੁਪ੍ਰਿੰਟੈਂਡੈਂਟ . ਸਤਨਾਮ ਸਿੰਘ, . ਮਲਕੀਤ ਸਿੰਘ ਬਹਿੜਵਾਲ, . ਜਤਿੰਦਰ ਸਿੰਘ ਸਾਬਕਾ ਮੈਨੇਜਰ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੁਲਾਜ਼ਮ ਮੌਜੂਦ ਸਨ

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Cremation of Avtar Singh Makkar tomorrow SGPC Offices closed