ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕ੍ਰਿਕਟਰ ਹਰਭਜਨ ਸਿੰਘ ਦੌੜਨਗੇ 31 ਮਾਰਚ ਦੀ ‘ਤੰਦਰੁਸਤ ਪੰਜਾਬ’ ਮੈਰਾਥਨ

ਕ੍ਰਿਕਟਰ ਹਰਭਜਨ ਸਿੰਘ ਦੌੜਨਗੇ 31 ਮਾਰਚ ਦੀ ‘ਤੰਦਰੁਸਤ ਪੰਜਾਬ’ ਮੈਰਾਥਨ

ਕੌਮਾਂਤਰੀ ਪ੍ਰਸਿੱਧੀ ਹਾਸਲ ਕ੍ਰਿਕਟਰ ਹਰਭਜਨ ਸਿੰਘ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨਾਲ ਮੁਲਾਕਾਤ ਕੀਤੀ ਹਰਭਜਨ ਸਿੰਘ ਨੇ ਮੁਲਾਕਾਤ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਪ੍ਰਾਜੈਕਟ 'ਤੰਦਰੁਸਤ ਪੰਜਾਬ ਮਿਸਨ' ਤਹਿਤ ਖੇਡ ਵਿਭਾਗ ਵੱਲੋਂ 31 ਮਾਰਚ ਨੂੰ ਕਰਵਾਈ ਜਾਣ ਵਾਲੀ ਮੈਰਾਥਨ ਵਿੱਚ ਆਪਣੀ ਮਰਜ਼ੀ ਨਾਲ ਹਿੱਸਾ ਲੈਣ ਦੀ ਇੱਛਾ ਪ੍ਰਗਟਾਈ

 


ਖੇਡ ਮੰਤਰੀ ਦੇ ਦਫਤਰ ਵਿਖੇ ਕੀਤੀ ਗੈਰ ਰਸਮੀ ਮੁਲਾਕਾਤ ਵਿੱਚ ਹਰਭਜਨ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਖੇਡਾਂ ਤੇ ਖਿਡਾਰੀਆਂ ਪੱਖੀ ਖੇਡ ਨੀਤੀ ਦੀ ਸਲਾਘਾ ਕੀਤੀ ਜਿਸ ਨਾਲ ਸੂਬੇ ਵਿੱਚ ਖੇਡਾਂ ਲਈ ਉਸਾਰੂ ਮਾਹੌਲ ਸਿਰਜਿਆ ਜਾਵੇਗਾ

 


ਹਰਭਜਨ ਸਿੰਘ ਨੇ ਇਸ ਮੌਕੇ ਰਾਣਾ ਸੋਢੀ ਨੂੰ ਯਕੀਨ ਦਿਵਾਇਆ ਕਿ ਉਨ੍ਹਾਂ ਵੱਲੋਂ ਪੰਜਾਬ ਵਿੱਚ ਖੇਡਾਂ ਦੀ ਬਿਹਤਰੀ ਲਈ ਜੋ ਵੀ ਕੰਮ ਕੀਤਾ ਜਾਵੇਗਾ ਉਹ ਬਤੌਰ ਖਿਡਾਰੀ ਪੂਰਾ ਸਾਥ ਦੇਣਗੇ ਉਨ੍ਹਾਂ ਇਸ ਮੌਕੇ ਖੇਡ ਮੰਤਰੀ ਦੇ ਸਰਕਾਰੀ ਦਫਤਰ ਵਿੱਚ ਪੰਜਾਬ ਦੇ ਚੋਟੀ ਦੇ ਖਿਡਾਰੀਆਂ ਦੀਆਂ ਤਸਵੀਰਾਂ ਵੀ ਵੇਖੀਆਂ ਅਤੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Cricketer Harbhajan Singh will partcipate in Tandrust Punjab Marathon