ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਗਾ ਨੇੜੇ ਪੁਲਿਸ ਮੁਕਾਬਲੇ 'ਚ ਅਪਰਾਧੀ ਦੀ ਮੌਤ, ਇੱਕ ਹੋਰ ਜ਼ਖ਼ਮੀ

ਵੀਰਵਾਰ ਰਾਤ ਨੂੰ ਮੋਗਾ ਨੇੜੇ ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਦੀ ਟੀਮ ਵੱਲੋਂ ਮੁਕਾਬਲੇ  ਵਿੱਚ ਇੱਕ ਅਪਰਾਧੀ ਨੂੰ ਗੋਲੀ ਮਾਰ ਦਿੱਤੀ ਗਈ ਅਤੇ ਉਸ ਦਾ ਸਾਥੀ ਜ਼ਖ਼ਮੀ ਹੋ ਗਿਆ।

 

ਮੋਗਾ ਪੁਲਿਸ ਦਾ ਕਹਿਣਾ ਹੈ ਕਿ ਮੁਹਾਲੀ ਦੀ ਐਸਟੀਐਫ ਟੀਮ ਵਿਸ਼ੇਸ਼ ਤੌਰ ਉੱਤੇ ਦੋਵਾਂ ਵਿਅਕਤੀਆਂ ਨੂੰ ਅਪਰਾਧਿਕ ਗਤੀਵਿਧੀਆਂ ਲਈ ਭਾਲ ਰਹੀ ਸੀ। ਦੋਵੇਂ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਹਨ।

 

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਵੀਰਵਾਰ ਦੀ ਰਾਤ ਸਾਢੇ ਅੱਠ ਵਜੇ ਮੋਗਾ ਜ਼ਿਲ੍ਹੇ ਦੇ ਪਿੰਡ ਮਹਿਣਾ ਨੇੜੇ ਇਕ ਕਾਰ ਵਿੱਚ ਸਨ।


ਜਦੋਂ ਕਾਰ ਸਵਾਰ ਵਿਅਕਤੀ ਜੋਬਨਪ੍ਰੀਤ ਸਿੰਘ ਅਤੇ ਗੁਰਚੇਤ ਸਿੰਘ ਨਾਕੇ ਜਾਂ ਚੌਕੀ 'ਤੇ ਨਹੀਂ ਰੁਕੇ ਤਾਂ ਪੁਲਿਸ ਨੇ ਗੋਲੀ ਚਲਾ ਦਿੱਤੀ ਅਤੇ ਉਨ੍ਹਾਂ ਨੂੰ ਗੋਲੀਆਂ ਲੱਗੀਆਂ। 

 

ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੋਬਨਪ੍ਰੀਤ ਨੂੰ ਨਜ਼ਦੀਕੀ ਨਿੱਜੀ ਹਸਪਤਾਲ ਲਿਜਾਂਦੇ ਸਮੇਂ ਮ੍ਰਿਤਕ ਐਲਾਨ ਦਿੱਤਾ ਗਿਆ। ਗੁਰਚੇਤ ਦੀ ਸਥਿਤੀ ਨਾਜ਼ੁਕ ਸੀ ਪਰ ਖ਼ਤਰੇ ਤੋਂ ਬਾਹਰ ਹੈ।

 

ਜੋਬਨਪ੍ਰੀਤ ਤਰਨਤਾਰਨ ਜ਼ਿਲ੍ਹੇ ਦੇ ਪੱਟੀ ਕਸਬੇ ਨਾਲ ਸਬੰਧਤ ਸੀ ਅਤੇ ਗੁਰਚੇਤ ਇਸੇ ਜ਼ਿਲ੍ਹੇ ਦੇ ਬੰਗਲਾ ਰਾਏ ਪਿੰਡ ਦਾ ਰਹਿਣ ਵਾਲਾ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Criminal shot dead another injured in police encounter near Moga