ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CRPF ਦੇ ਪੁਲਵਾਮਾ ਸ਼ਹੀਦ ਕੁਲਵਿੰਦਰ ਸਿੰਘ ਦੇ ਮਾਪਿਆਂ ਨੂੰ ਮਿਲੇਗੀ ਪੈਨਸ਼ਨ

ਪੁਲਵਾਮਾ ਵਿਖੇ ਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਕਾਂਸਟੇਬਲ ਕੁਲਵਿੰਦਰ ਸਿੰਘ ਦੇ ਮਾਪਿਆਂ ਲਈ ਪ੍ਰਤੀ ਮਹੀਨਾ 10000 ਰੁਪਏ ਪੈਨਸ਼ਨ ਦੇਣ ਨੂੰ ਪੰਜਾਬ ਮੰਤਰੀ ਮੰਡਲ ਨੇ ਅੱਜ ਸ਼ਨਿੱਚਰਵਾਰ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿਛਲੇ ਮਹੀਨੇ ਕੁਲਵਿੰਦਰ ਸਿੰਘ ਦੇ ਮਾਪਿਆਂ ਨੂੰ ਉਨ੍ਹਾਂ ਦੇ ਆਨੰਦਪੁਰ ਸਾਹਿਬ ਨੇੜੇ ਪਿੰਡ ਵਿਖੇ ਮਿਲੇ ਸਨ ਅਤੇ ਉਨ੍ਹਾਂ ਨੂੰ  ਹਰ ਸਰਕਾਰੀ ਸਹਾਇਤਾ ਦੇਣ ਦਾ ਵਾਅਦਾ ਕੀਤਾ ਸੀ।

 

ਮੁੱਖ ਮੰਤਰੀ ਨੇ ਰੌਲੀ ਪਿੰਡ ਵਿਖੇ ਦਰਸ਼ਨ ਸਿੰਘ ਦੇ ਘਰ ਜਾ ਕੇ ਉਨ੍ਹਾਂ ਨੂੰ 10000 ਰੁਪਏ ਪ੍ਰਤੀ ਮਹੀਨਾ ਵਿਸ਼ੇਸ਼ ਪੈਨਸ਼ਨ ਦੇਣ ਦਾ ਐਲਾਨ ਕੀਤਾ ਸੀ ਕਿਉਂਕਿ ਉਨ੍ਹਾਂ ਦਾ ਹੋਰ ਕੋਈ ਬੱਚਾ ਨਹੀਂ ਹੈ ਅਤੇ ਕੁਲਵਿੰਦਰ ਸਿੰਘ ਅਜੇ ਕੁਵਾਰਾ ਹੀ ਸੀ। ਉਨ੍ਹਾਂ ਉਸ ਸਮੇਂ ਕਿਹਾ ਸੀ ਕਿ ਅਗਲੀ ਕੈਬਨਿਟ ਮੀਟਿੰਗ ਵਿੱਚ ਰੱਖਿਆ ਸੇਵਾਵਾਂ ਵਿਭਾਗ ਵੱਲੋਂ ਪੈਨਸ਼ਨ ਸਬੰਧੀ ਇਕ ਏਜੰਡਾ ਪੇਸ਼ ਕੀਤਾ ਜਾਵੇਗਾ।

 

ਇਹ ਪੈਨਸ਼ਨ ਸ਼ਹੀਦ ਦੇ ਵਾਰਸ ਨੂੰ ਨੌਕਰੀ ਦੇਣ ਦੇ ਇਵਜ਼ ਵਿੱਚ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸੱਤ ਲੱਖ ਰੁਪਏ ਐਕਸ ਗ੍ਰੇਸ਼ੀਆ ਗ੍ਰਾਂਟ ਅਤੇ ਜ਼ਮੀਨ ਦੇ ਵਾਸਤੇ ਪੰਜ ਲੱਖ ਰੁਪਏ ਨਕਦ ਲਈ ਪਰਿਵਾਰ ਹੱਕਦਾਰ ਹੈ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CRPFs Pallavama Shaheed Kulwinder Singhs parents get pension